ਨਜ਼ਾਇਜ ਮਾਈਨਿੰਗ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕੀਤਾ ਜਾਵੇ: ਮਾਨ

ਨਜਾਇਜ ਮਾਇੰਨਿੰਗ ਨੂੰ ਸਖ਼ਤੀ ਨਾਲ ਰੋਕਣ ਲਈ ਦਿੱਤੇ ਆਦੇਸ,, ਜ਼ਿਲ੍ਹਾ ਪੱਧਰੀ ਮਿਨਰਲ ਫਾਊਡੇਸ਼ਨ ਦੀ ਹੋਈ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਸਤੰਬਰ:
ਨਜਾਇਜ ਮਾਈਨਿੰਗ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕੀਤਾ ਜਾਵੇ ਅਤੇ ਜ਼ਿਲ੍ਹੇ ਵਿਚ ਨਜਾਇਜ ਮਾਈਨਿੰਗ ਕਿਸੇ ਵੀ ਕੀਮਤ ਤੇ ਨਾ ਹੋਣ ਦਿੱਤੀ ਜਾਵੇ ਅਤੇ ਜ਼ਿਲ੍ਹੇ ਵਿੱਚ ਨਜਾਇਜ ਮਾਈਨਿੰਗ ਲਈ ਸਿੱਧੇ ਤੌਰ ਤੇ ਮਾਈਨਿੰਗ ਵਿਭਾਗ ਜਿੰਮੇਵਾਰ ਹੋਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਮਿਨਰਲ ਫਾਊਡੇਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੀਟਿੰਗ ਵਿੱਚ ਸਮੂਹ ਸਬ-ਡਵੀਜ਼ਨਾਂ ਦੇ ਐਸ.ਡੀ.ਐਮ., ਜ਼ਿਲ੍ਹਾ ਮਾਈਨਿੰਗ ਅਫਸਰ, ਐਕਸ਼ੀਅਨ ਪ੍ਰਦੂਸਣ ਕੰਟਰੋਲ ਬੋਰਡ, ਜੰਗਲਾਤ ਵਿਭਾਗ ਅਤੇ ਮਾਈਨਿੰਗ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਸ੍ਰੀ ਚਰਨਦੇਵ ਸਿੰਘ ਮਾਨ ਨੇ ਇਸ ਮੌਕੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਜੇਕਰ ਜ਼ਿਲ੍ਹੇ ਵਿਚ ਕਿਸੇ ਥਾਂ ਤੇ ਨਜਾਇਜ ਮਾਈਨਿੰਗ ਹੁੰਦੀ ਹੈ ਤਾਂ ਸਿੱਧੇ ਤੌਰ ਤੇ ਉਹ ਜਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਨਜਾਇਜ ਮਾਈਨਿੰਗ ਨੂੰ ਸਖਤੀ ਨਾਲ ਰੋਕਿਆ ਜਾਵੇ। ਮਾਈਨਿੰਗ ਵਿਭਾਗ ਨੂੰ ਜੇਕਰ ਪੁਲਿਸ ਜਾਂ ਕੋਈ ਹੋਰ ਲੋੜੀਂਦੀ ਸਹਾਇਤਾ ਦੀ ਲੋੜ ਹੈ ਤਾਂ ਉਸ ਨੂੰ ਤੁਰੰਤ ਦਿੱਤਾ ਜਾਵੇਗਾ ਪਰ ਨਜਾਇਜ ਮਾਈਨਿੰਗ ਨੂੰ ਰੋਕਣ ਲਈ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਮੁਹਾਲੀ ਸ੍ਰੀ ਆਰ.ਪੀ.ਸਿੰਘ, ਐਸ.ਡੀ.ਐਮ. ਖਰੜ, ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ. ਡੇਰਾਬਸੀ ਪਰਮਦੀਪ ਸਿੰਘ, ਜ਼ਿਲ੍ਹਾ ਮਾਈਨਿੰਗ ਅਫਸਰ ਚਮਨ ਲਾਲ ਗਰਗ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…