Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰਸ਼ਾਸਨ ਨੂੰ ਰਾਸ਼ਨ ਸਬੰਧੀ ਮਿਲੀਆਂ 3071 ਸ਼ਿਕਾਇਤਾਂ ’ਚੋਂ 2702 ਦਾ ਨਿਪਟਾਰਾ ਅੱਜ 206 ਨਵੀਆਂ ਸ਼ਿਕਾਇਤਾਂ ਮਿਲੀਆਂ, 56588 ਰਾਸ਼ਨ ਪੈਕਟ ਵੰਡੇ, 15 ਲੱਖ 58 ਹਜ਼ਾਰ ਪੈਕਟ ਤਿਆਰ ਖਾਣਾ ਪਰੋਸਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ: ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਕੋਲ ਹੁਣ ਤੱਕ ਰਾਸ਼ਨ ਸਬੰਧੀ 3071 ਸ਼ਿਕਾਇਤਾਂ ਪੁੱਜੀਆਂ ਹਨ। ਜਿਨ੍ਹਾਂ ’ਚੋਂ 2702 ਸ਼ਿਕਾਇਤਾਂ ਦਾ ਨਿਬੇੜਾ ਕਰਦਿਆਂ ਜ਼ਰੂਰਤਮੰਦਾਂ ਨੂੰ ਲੋੜ ਅਨੁਸਾਰ ਰਾਸ਼ਨ ਅਤੇ ਤਿਆਰ ਖਾਣਾ ਮੁਹੱਈਆ ਕਰਵਾਇਆ ਗਿਆ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ 206 ਨਵੀਆਂ ਸ਼ਿਕਾਇਤਾਂ ਮਿਲੀਆਂ ਹਨ। ਜਿਨ੍ਹਾਂ ਦੇ ਹੱਲ ਲਈ ਸਬੰਧਤ ਵਿਅਕਤੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲੋੜਵੰਦ ਪਰਿਵਾਰਾਂ ਨੂੰ 56 ਹਜ਼ਾਰ 588 ਰਾਸ਼ਨ ਦੇ ਪੈਕਟ ਵੰਡੇ ਜਾ ਚੁੱਕੇ ਹਨ ਅਤੇ 15 ਲੱਖ 58 ਹਜ਼ਾਰ ਪੈਕਟ ਤਿਆਰ ਕੀਤਾ ਖਾਣਾ ਲੋੜਵੰਦਾਂ ਨੂੰ ਪਰੋਸਿਆ ਗਿਆ ਹੈ। ਡੀਸੀ ਸ੍ਰੀ ਦਿਆਲਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ ਹਰੇਕ ਲੋੜਵੰਦ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਤਿਆਰ ਕੀਤਾ ਖਾਣਾ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਦੁੱਧ ਦੀ ਸਪਲਾਈ ਵੀ ਨਿਰਵਿਘਨ ਜਾਰੀ ਹੈ। ਇਸ ਤੋਂ ਇਲਾਵਾ ਨਿੱਤ ਵਰਤੋਂ ਦੀਆਂ ਹੋਰ ਜ਼ਰੂਰੀ ਵਸਤੂਆਂ ਲਈ ਵੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੜਾਅਵਾਰ ਹਰੇਕ ਲੋੜਵੰਦ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਪੁਲੀਸ ਅਧਿਕਾਰੀ ਅਤੇ ਪੁਲੀਸ ਮੁਲਾਜ਼ਮ ਵੱਖਰੇ ਤੌਰ ’ਤੇ ਲੋੜਵੰਦਾਂ ਨੂੰ ਖਾਣਾ ਅਤੇ ਸੁੱਕਾ ਰਾਸ਼ਨ ਵੰਡੇ ਰਹੇ ਹਨ। ਸਬੰਧਤ ਇਲਾਕੇ ਦੇ ਥਾਣੇ ਦਾ ਸਟਾਫ਼ ਲੋੜਵੰਦਾਂ ਦੀ ਸੂਚੀਆਂ ਤਿਆਰ ਕਰਕੇ ਰਾਸ਼ਨ ਮੁਹੱਈਆ ਕਰਵਾ ਰਹੇ ਹਨ। ਬੀਡੀਪੀਓ-ਕਮ-ਨੋਡਲ ਅਫ਼ਸਰ ਹਿਤੇਨ ਕਪਿਲਾ ਨੇ ਦੱਸਿਆ ਕਿ ਕਰਫਿਊ ਦੌਰਾਨ ਹੁਣ ਤੱਕ ਲਗਭਗ ਸਾਢੇ 15 ਲੱਖ ਤੋਂ ਵੱਧ ਵਿਅਕਤੀਆਂ ਨੂੰ ਤਿਆਰ ਕੀਤਾ ਖਾਣਾ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਰੋਜ਼ਾਨਾ ਹੀ ਕਿਸੇ ਨਾ ਕਿਸੇ ਹਿੱਸੇ ਵਿੱਚ ਲੋੜਵੰਦਾਂ ਨੂੰ ਰਾਸ਼ਨ ਪੁੱਜਦਾ ਕੀਤਾ ਜਾ ਰਿਹਾ ਹੈ। ਫਿਰ ਵੀ ਜੇਕਰ ਕੋਈ ਵਿਅਕਤੀ ਰਾਸ਼ਨ ਮਿਲਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਸਿੱਧੇ ਤੌਰ ’ਤੇ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦਾ ਹੈ ਅਤੇ ਜਾਣਕਾਰੀ ਮਿਲਣ ’ਤੇ ਸਬੰਧਤ ਵਿਅਕਤੀਆਂ ਨੂੰ ਲੋੜ ਅਨੁਸਾਰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ