ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ’ਚ ਪੂਰਾ ਕਰਕੇ ਵਰਤੋਂ ਸਰਟੀਫਿਕੇਟ ਭੇਜੇ ਜਾਣ ਦੇ ਹੁਕਮ

ਹਰੇਕ ਯੋਜਨਾ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚਣਾ ਯਕੀਨੀ ਬਣਾਏ ਜਾਵੇ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਮਹੀਨਾਵਾਰ ਮੀਟਿੰਗ ਦੌਰਾਨ ਪਿੰਡਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਮੁਤਾਬਕ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਕੇ ਤੁਰੰਤ ਵਰਤੋਂ ਸਰਟੀਫਿਕੇਟ ਭੇਜੇ ਜਾਣ ਦੇ ਆਦੇਸ਼ ਵੀ ਦਿੱਤੇ। ਇਸ ਸਮੀਖਿਆ ਮੀਟਿੰਗ ਵਿੱਚ ਪੇਂਡੂ ਖੇਤਰਾਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ, ਪੀ.ਡਬਲਿਊ.ਡੀ, ਸਕੂਲਾਂ, ਪੀਐਸਪੀਸੀਐਲ, ਜ਼ਿਲ੍ਹਾ ਜੰਗਲਾਤ ਦੇ ਨਾਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ ਗਈ।
ਇਹ ਜਾਣਕਾਰੀ ਦਿੰਦਿਆਂ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਬੀਡੀਪੀਓਜ਼ ਨਾਲ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਯੋਜਨਾ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਉਨ੍ਹਾਂ ਮੀਟਿੰਗ ਦੇ ਦੌਰਾਨ ਰੂਰਲ ਮਿਸ਼ਨ, ਸਮਾਰਟ ਵਿਜੇਲ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪੀ.ਡਬਲਿਊ ਵਰਕਸ, ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਵਰਤੋਂ ਸਰਟੀਫਿਕੇਟ ਜਲਦੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਐਮਪੀ ਲੈਂਡ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਸਰਬਜੀਤ ਕੌਰ ਐਸਡੀਐਮ ਸਰਬਜੀਤ ਕੌਰ, ਡੀਡੀਪੀਓ ਅਮਰਿੰਦਰ ਸਿੰਘ ਸਮੂਹ ਬੀਡੀਪੀਓਜ਼ ਸਮੇਤ ਪੀਐਸਪੀਸੀਐਲ ਦੇ ਅਧਿਕਾਰੀ, ਪੀ.ਡਬਲਿਊ.ਡੀ. ਵਿਭਾਗ ਦੇ ਐਕਸੀਅਨ ਅਤੇ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…