nabaz-e-punjab.com

ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਅਸਲਾ ਲੈ ਕੇ ਚਲਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਅਸਲਾ ਧਾਰਕਾਂ ਨੂੰ 5 ਸਤੰਬਰ ਤੱਕ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਅਸਲਾ ਧਾਰਕ ਨੂੰ ਆਪਣਾ -ਆਪਣਾ ਅਸਲਾ 05 ਸਤੰਬਰ 2018 ਨੂੰ ਸ਼ਾਮ 5.00 ਵਜੇ ਤੱਕ ਨੇੜੇ ਦੇ ਪੁਲਿਸ ਸਟੇਸ਼ਨਾਂ ਜਾਂ ਅਸਲਾ ਡੀਲਰਾਂ ਪਾਸ ਹਰ ਹਾਲਤ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਵੀ ਦਿੱਤੇ ਹਨ। ਅਸਲਾਂ ਸਮੇਂ ਤੇ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਕਾਨੁੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ ਬਾਵਰਦੀ ਪੁਲਿਸ ਕਰਮਚਾਰੀਆਂ, ਪੈਰਾ ਮਿਲਟਰੀ ਫੋਰਸ ਅਤੇ ਮਿਲਟਰੀ ਤੇ ਲਾਗੂ ਨਹੀਂ ਹੋਵੇਗਾ। ਕਿਸੇ ਨਾਗਰਿਕ ਦੀ ਨਿੱਜੀ ਸੁਰੱਖਿਆ ਤੇ ਬਹੁਤ ਜਿਆਦਾ ਖਤਰਾ ਹੋਣ ਦੀ ਸੂਰਤ ਵਿੱਚ ਸੀਨੀਅਰ ਪੁਲਿਸ ਕਪਤਾਨ ਐਸ.ਏ.ਐਸ.ਨਗਰ ਰਾਹੀਂ, ਉਨ੍ਹਾਂ ਦੀ ਰਿਪੋਰਟ ਦੇ ਆਧਾਰ ਤੇ, ਵੱਖਰੇ ਤੌਰ ਤੇ ਢਿੱਲ ਦੇਣ ਬਾਰੇ ਬੇਨਤੀ ਕੀਤੀ ਜਾ ਸਕਦੀ ਹੈ। ਇਹ ਹੁਕਮ 30 ਸਤੰਬਰ 2018 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤੁਰੰਤ ਅਸਰ ਨਾਲ ਲਾਗੂ ਹੋਵੇਗਾ। ਇਥੇ ਇਹ ਵਰਨਣ ਯੋਗ ਹੈ ਕਿ ਚੋਣ ਕਮਿਸ਼ਨ ਪੰਜਾਬ ਰਾਜ ਚੰਡੀਗੜ੍ਹ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ 2018 ਨੂੰ ਹੋਣੀਆਂ ਨਿਯਤ ਹੋਈਆਂ ਹਨ। ਚੋਣਾਂ ਦੌਰਾਨ ਆਮ ਤੌਰ ’ਤੇ ਲੜਾਈ ਝਗੜੇ ਹੋਣ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅਸਲਾ ਧਾਰਕਾਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਜ਼ਰੂਰੀ ਹੋ ਗਿਆ ਹੈ ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਘਟਨਾ ਨਾ ਵਾਪਰੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…