ਪਿੰਡਾਂ ਵਿੱਚ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਨੇ ਸਰਬਪੱਖੀ ਵਿਕਾਸ ਕਾਰਜ, ਮੌਲੀ ਬੈਦਵਾਨ ਵਿੱਚ ਪਾਰਕ ਤਿਆਰ

ਚੱਪੜਚਿੜੀ ਖੁਰਦ ਵਿੱਚ ਗੰਦੇ ਪਾਣੀ ਦੇ ਨਿਕਾਸ ਦਾ ਕੰਮ, ਕੁਰੜਾ ਸ਼ਮਸ਼ਾਨਘਾਟ ਵਿੱਚ ਵੇਟਿੰਗ ਸ਼ੈੱਡ ਦੀ ਉਸਾਰੀ

ਬਾਕਰਪੁਰ ਵਿੱਚ ਆਂਗਣਵਾੜੀ ਸੈਂਟਰ, ਕੁਰੜੀ ਵਿੱਚ ਕੈਟਲ ਸ਼ੈੱਡ ਤੇ ਟੋਡਰ ਮਾਜਰਾ ਵਿੱਚ ਪਾਰਕ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਮੁਹਾਲੀ ਹਲਕੇ ਵਿੱਚ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਅਧੂਰੇ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਤਿਹਾਸਕ ਨਗਰ ਚੱਪੜਚਿੜੀ ਖੁਰਦ ਵਿੱਚ ਗੰਦੇ ਪਾਣੀ ਦੇ ਨਿਕਾਸ ਦੀ ਬਹੁਤ ਵੱਡੀ ਸਮੱਸਿਆ ਦੇ ਹੱਲ ਲਈ ਮਹਾਤਮਾ ਗਾਂਧੀ ਨਰੇਗਾ ਸਕੀਮ ਤਹਿਤ ਗੰਦੇ ਪਾਣੀ ਦੇ ਨਿਕਾਸ ਦੇ ਪ੍ਰਬੰਧ ਲਈ 8.98 ਲੱਖ ਰੁਪਏ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ। ਇਸ ਪ੍ਰਾਜੈਕਟ ਦਾ ਪ੍ਰਗਤੀ ਅਧੀਨ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਪਿੰਡ ਕੁਰੜਾ ਵਿੱਚ ਸ਼ਮਸ਼ਾਨਘਾਟ ਵਿੱਚ ਵੇਟਿੰਗ ਸ਼ੈੱਡ ਦੀ ਬਹੁਤ ਲੋੜ ਸੀ। ਇੱਥੇ ਵੀ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ 1.90 ਲੱਖ ਦੀ ਲਾਗਤ ਨਾਲ ਵੇਟਿੰਗ ਸ਼ੈੱਡ ਦੀ ਉਸਾਰੀ ਕੀਤੀ ਜਾ ਰਹੀ ਹੈ। ਇੰਜ ਹੀ ਪਿੰਡ ਬਾਕਰਪੁਰ ਵਿੱਚ 6.16 ਲੱਖ ਦੀ ਲਾਗਤ ਨਾਲ ਆਂਗਨਵਾੜੀ ਸੈਂਟਰ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਪਿੰਡ ਕੁਰੜੀ ਵਿੱਚ ਲਾਭਪਾਤਰੀਆਂ ਦੀ ਮੰਗ ਅਨੁਸਾਰ ਕੈਟਲ ਸ਼ੈੱਡ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਪਿੰਡ ਟੋਡਰ ਮਾਜਰਾ ਵਿੱਚ 1.14 ਲੱਖ ਦੀ ਲਾਗਤ ਨਾਲ ਖੂਬਸੂਰਤ ਪਾਰਕ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਮੌਲੀ ਬੈਦਵਾਨ ਵਿੱਚ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ 8.17 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਪਾਰਕ ਦਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰਨਾਂ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…