Share on Facebook Share on Twitter Share on Google+ Share on Pinterest Share on Linkedin ਕੰਪਿਊਟਰ ਵਿਸ਼ੇ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਸਨੇਟਾ ਦੀ ਵਿਦਿਆਰਥਣ ਅੱਵਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਦਸੰਬਰ: ਇੱਥੋਂ ਨੇੜਲੇ ਪਿੰਡ ਸਨੇਟਾ ਦੇ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਹਰਜੋਤ ਕੌਰ ਨੇ ਆਈਸੀਟੀ ਪ੍ਰਾਜੈਕਟ ਅਧੀਨ ਕੰਪਿਊਟਰ ਵਿਸ਼ੇ ’ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੁਹਾਲੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਬਲਾਕ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸਨੇਟਾ ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਗਰੁੱਪ ’ਚੋਂ ਦਿਸ਼ਾਂਤ ਕੁਮਾਰ ਛੇਵੀਂ ਕਲਾਸ ਨੇ ਐਕਟੀਵਿਟੀ ਵਿੱਚ ਅਤੇ ਸੱਤਵੀਂ ਜਮਾਤ ਦੀ ਕੁਲਸੂਮ ਨੇ ਟਾਈਪਿੰਗ ਵਿੱਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ। ਨੌਵੀਂ ਤੇ ਦਸਵੀਂ ਜਮਾਤ ਦੇ ਗਰੁੱਪ ’ਚੋਂ ਹਰਜੋਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਬਲਾਕ ਪੱਧਰ ਦੇ ਇਹ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ ਵਿੱਚ ਕਰਵਾਏ ਗਏ ਹਨ। ਸਕੂਲ ਵੱਲੋਂ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਿਕਾ ਸ਼ੁਭਵੰਤ ਕੌਰ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਨੇਟਾ ਸਕੂਲ ਅਤੇ ਅਧਿਆਪਕਾਂ ਸਮੇਤ ਆਪਣੇ ਮਾਪਿਆਂ ਦਾ ਮਾਣ ਨਾਲ ਸਿਰ ਉੱਚਾ ਕੀਤਾ ਹੈ। ਇਸ ਮੌਕੇ ਪੰਜਾਬੀ ਵਿਸ਼ੇ ਦੇ ਅਧਿਆਪਕ ਤੇ ਸਮਾਜ ਸੇਵੀ ਜਸਵੀਰ ਸਿੰਘ ਗੜਾਂਗ, ਸ੍ਰੀਮਤੀ ਸ਼ਿੰਦਰਪਾਲ ਕੌਰ, ਜਗਜੀਤ ਕੌਰ, ਜਸਵੀਰ ਸਿੰਘ, ਨਰਿੰਦਰ ਕੌਰ, ਜਸਵੀਰ ਕੌਰ, ਰਮਿੰਦਰਪਾਲ ਕੌਰ, ਸੁਰੇਸ਼ਪਾਲ, ਮਨਪ੍ਰੀਤ ਸਿੰਘ, ਲਵਿਨਾ, ਲਵਜੀਤ ਕੌਰ, ਦਮਨਜੀਤ ਕੌਰ, ਮੋਨੀਕਾ, ਸ਼ੈਲਪ੍ਰੀਤ ਕੌਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ