Nabaz-e-punjab.com

ਹੈਲਥ ਸਿਸਟਮ ਕਾਰਪੋਰੇਸ਼ਨ ਦੇ ਕੰਪਿਊਟਰ ਅਪਰੇਟਰਾਂ ਨੇ ਸਿਹਤ ਮੰਤਰੀ ਸਿੱਧੂ ਨੂੰ ਮੰਗ ਪੱਤਰ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ:
ਪੰਜਾਬ ਹੈਲਥ ਕਾਰਪੋਰੇਸ਼ਨ ਵਿੱਚ ਪਿਛਲੇ 8 ਸਾਲਾਂ ਤੋਂ ਮਾਮੂਲੀ ਤਨਖ਼ਾਹ ਤੇ ਕੰਮ ਕਰਦੇ ਕੰਪਿਊਟਰ ਅਪਰੇਟਰਾਂ ਦੇ ਵਫਦ ਵਲੋੱ ਪੰਜਾਬ ਅਤੇ ਯੂ.ਟੀ. ਮੁਲਾਜਮ ਐਕਸ਼ਨ ਕਮੇਟੀ ਦੇ ਪ੍ਰਧਾਨ ਕਰਤਾਰ ਸਿੰਘ ਪਾਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲ ਕੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਉਹਨਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ, ਲੇਬਰ ਵਿਭਾਗ ਦੇ ਨੋਟੀਫ਼ਿਕੇਸ਼ਨ ਅਨੁਸਾਰ ਘੱਟੋ-ਘੱਟ ਤਨਖਾਹ ਲਾਗੂ ਹੋਵੇ, ਸਰਕਾਰ ਦੀਆਂ ਹਦਾਇਤਾਂ ਅਨੁਸਾਰ ਈ.ਪੀ.ਐਫ. ਦੀ ਵਿਧੀ ਅਤੇ ਮੈਡੀਕਲ ਸਹੂਲਤਾਂ ਲਾਗੂ ਕੀਤੀਆਂ ਜਾਣ।
ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਕੰਪਿਊਟਰ ਯੂਨੀਅਨ ਨਾਲ ਜਲਦ ਮੀਟਿੰਗ ਦਾ ਸਮਾਂ ਦੇਣ ਦਾ ਭਰੋਸਾ ਦਿੱਤਾ। ਸਿਹਤ ਮੰਤਰੀ ਨੂੰ ਮਿਲੇ ਵਫ਼ਦ ਵਿੱਚ ਹੋਰਨਾਂ ਤੋਂ ਇਲਾਵਾ ਮਨੋਜ ਮੋਦੀ, ਲਾਭ ਸਿੰਘ ਸੈਣੀ, ਜਸਜਿੰਦਰ ਸਿੰਘ, ਦਲਬਾਰਾ ਸਿੰਘ ਬਾਗੀ, ਕਾਕਾ ਸਿੰਘ, ਸੁਦਾਗਰ ਖਾਨ, ਪ੍ਰੇਮ ਚੰਦ ਸ਼ਰਮਾ, ਜਗਦੀਪ ਸਿੰਘ, ਕਮਲਜੀਤ ਕੌਰ, ਜੋਤੀ ਬਾਲਾ, ਪਰਮਜੀਤ ਸਿੰਘ, ਰਵਿੰਦਰ ਸਿੰਘ, ਗੁਰਜੰਟ ਸਿੰਘ ਸ਼ਾਮਲ ਹਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …