Share on Facebook Share on Twitter Share on Google+ Share on Pinterest Share on Linkedin ਪਿਛਲੇ 10 ਸਾਲਾਂ ਵਿੱਚ ਹੋਏ ਭ੍ਰਿਸ਼ਟਾਚਾਰ ਨੂੰ ਛੁਪਾਉਣ ਲਈ ਪੰਜਾਬ ਨੂੰ ਲਾਂਬੂ ਲਾਉਣਾ ਚਾਹੁੰਦੇ ਨੇ ਅਕਾਲੀ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਦਸੰਬਰ: ਮੁਹਾਲੀ ਦੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਜੇਲ੍ਹ ਭਰੋ ਅੰਦੋਲਨ ਦੀਆਂ ਧਮਕੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ ਲਾਇਆ ਹੈ ਕਿ ਸੁਖਬੀਰ ਸਿੰਘ ਬਾਦਲ ਪਿਛਲੇ ਦਸ ਸਾਲਾਂ ਦੌਰਾਨ ਹੋਏ ਭ੍ਰਿਸ਼ਟਾਚਾਰ ਨੂੰ ਛੁਪਾਉਣ ਲਈ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਾਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਨੂੰ ਤਰੱਕੀ ਦੇ ਰਾਹ ਉਤੇ ਤੋਰਨਾ ਚਾਹੁੰਦੇ ਹਨ, ਪਰ ਸੁਖਬੀਰ ਸਿੰਘ ਬਾਦਲ ਪੰਜਾਬ ਦੀ ਤਰੱਕੀ ਦੇ ਰਾਹ ਵਿਚ ਰੋੜੇ ਅਟਕਾ ਰਹੇ ਹਨ। ਅੱਜ ਇੱਥੇ ਜਾਰੀ ਬਿਆਨ ਰਾਹੀਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਵੀ ਮਰਜੀਵੜਿਆਂ ਦੀ ਫੌਜ ਤਿਆਰ ਕਰਕੇ ਸੂਬੇ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਕੀਤਾ ਸੀ ਅਤੇ ਹੁਣ ਸੁਖਬੀਰ ਸਿੰਘ ਬਾਦਲ ਵੀ ਆਪਣੇ ਪਿਤਾ ਦੇ ਨਕਸ਼ੇ ਕਦਮ ਉਤੇ ਚਲਕੇ ਗਰੀਬ ਲੋਕਾਂ ਦੇ ਬੱਚੇ ਮਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਜਦੋਂ ਮਰਜੀਵੜਿਆਂ ਦੀ ਫੌਜ ਤਿਆਰ ਕੀਤੀ ਸੀ ਤਾਂ ਉਸ ਸਮੇੱ ਉਸ ਦੇ ਆਪਣੇ ਬੱਚੇ ਵਿਦੇਸ਼ਾਂ ਵਿੱਚ ਪੜ੍ਹਾਈ ਕਰ ਰਹੇ ਸਨ ਅਤੇ ਹੁਣ ਸੁਖਬੀਰ ਸਿੰਘ ਬਾਦਲ ਦੇ ਆਪਣੇ ਬੱਚੇ ਪੰਜਾਬ ਤੋਂ ਬਾਹਰ ਵਿਦੇਸ਼ਾਂ ਵਿਚ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਨੂੰ ਬੁਰੀ ਤਰ੍ਹਾਂ ਨਕਾਰ ਚੁਕੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਸਮਾਂ ਯਾਦ ਕਰਨਾ ਚਾਹੀਦਾ ਹੈ ਜਦੋੱ ਬੇਕਸੂਰ ਕਾਂਗਰਸੀ ਵਰਕਰਾਂ ਨੂੰ ਅੱਧੀ ਅੱਧੀ ਰਾਤ ਨੂੰ ਘਰੋਂ ਚੁੱਕ ਲਿਆ ਜਾਂਦਾ ਸੀ ਅਤੇ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾਂਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਲੁੱਟ ਖਸੁੱਟ ਨੇ ਪੰਜਾਬ ਨੂੰ ਤਿੰਨ ਲੱਖ ਕਰੋੜ ਰੁਪਏ ਦਾ ਕਰਜਾਈ ਬਣਾਕੇ ਰੱਖ ਦਿੱਤਾ ਹੈ। ਅਕਾਲੀਆਂ ਨੇ ਆਪਣੇ ਪਿਛਲੇ ਦਸ ਸਾਲਾਂ ਦੇ ਰਾਜਭਾਗ ਦੌਰਾਨ ਪੰਜਾਬ ਦੀ ਕਿਰਸਾਣੀ ਦਾ ਦੀਵਾਲਾ ਕੱਢ ਕੇ ਬੇਗਾਨੇ ਪੁੱਤਾਂ ਨੂੰ ਚਿੱਟੇ ਉਤੇ ਲਾਕੇ ਆਪਣੀਆਂ ਜੇਬਾਂ ਭਰੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ