ਅਕਾਲੀ-ਬਸਪਾ ਸਰਕਾਰ ਆਉਣ ਤੇ ਸਾਰੇ ਵਰਗਾਂ ਨੂੰ ਰਿਆਇਤਾਂ ਦਿੱਤੀਆਂ ਜਾਣਗੀਆਂ: ਪਰਵਿੰਦਰ ਸੋਹਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਵਿਕਾਸ ਪੱਖੋਂ ਮੁਹਾਲੀ ਹਲਕੇ ਦੀ ਨੁਹਾਰ ਬਦਲੀ ਜਾਵੇਗੀ ਅਤੇ ਸਾਰੇ ਵਰਗਾਂ ਨੂੰ ਵੱਡੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ। ਚੋਣ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਮੁਹਾਲੀ ਦੇ ਵਿਕਾਸ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਅਤੇ ਇਨਸਾਫ਼ ਲੈਣ ਲਈ ਮੁਲਾਜ਼ਮ ਵਰਗ ਅਤੇ ਅਧਿਆਪਕਾਂ ਨੂੰ ਧਰਨੇ ਲਾਉਣੇ ਪਏ ਲੇਕਿਨ ਫਿਰ ਵੀ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 111 ਦਿਨਾਂ ਦੇ ਕਾਰਜਕਾਲ ਦੌਰਾਨ ਸਾਰੀਆਂ ਹੱਦਾਂ ਪਾਰ ਦਿੱਤੀਆਂ ਅਤੇ ਭ੍ਰਿਸ਼ਟਾਚਾਰ ਤੇ ਰੇਤ ਮਾਫ਼ੀਆ ਨੂੰ ਹੱਲਾਸ਼ੇਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦਾਗੀ ਮੰਤਰੀਆਂ ਦੁਬਾਰਾ ਟਿਕਟ ਦੇ ਕੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਜਿਸ ਦਾ ਖ਼ਮਿਆਜ਼ਾ ਕਾਂਗਰਸ ਨੂੰ ਭੁਗਤਨਾ ਪਵੇਗਾ।
ਪਰਵਿੰਦਰ ਸੋਹਾਣਾ ਨੇ ਕਿਹਾ ਕਿ ਕੱਚੇ ਘਰਾਂ ਵਾਲਿਆਂ ਨੂੰ ਪੱਕੇ ਮਕਾਨ ਬਣਾ ਕੇ ਦਿੱਤੇ ਜਾਣਗੇ। ਨੀਲੇ ਕਾਰਡ ਧਾਰਕ ਅੌਰਤਾਂ ਨੂੰ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਸਮੇਤ ਹਰ ਨਾਗਰਿਕ ਦਾ 10 ਲੱਖ ਦਾ ਸਿਹਤ ਬੀਮਾ ਕੀਤਾ ਜਾਵੇਗਾ, ਵਿਦਿਆਰਥੀਆਂ ਨੂੰ 10 ਲੱਖ ਤੱਕ ਦਾ ਸਿੱਖਿਆ ਲੋਨ ਦਿੱਤਾ ਜਾਵੇਗਾ ਅਤੇ ਬੁਢਾਪਾ ਪੈਨਸ਼ਨ 3100 ਰੁਪਏ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…