nabaz-e-punjab.com

50 ਸਾਲ ਤੋਂ ਵੱਧ ਉਮਰ ਦੇ ਮੁਲਾਜ਼ਮਾਂ ਨੂੰ ਜਬਰੀ ਰਿਟਾਇਰ ਕਰਨ ਤੇ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਦੀ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ:
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਨੇ ਸਰਕਾਰ ਦੇ 50 ਸਾਲਾਂ ਤੋਂ ਵੱਧ ਉਮਰ ਦੇ ਕਰਮਚਾਰੀਆਂ ਨੂੰ ਜਬਰੀ ਰਟਾਈਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਤਨਖ਼ਾਹਾਂ ’ਤੇ ਲਾਈ ਅਣਐਲਾਨੀ ਪਾਬੰਦੀ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੁਰੰਤ ਰਿਲੀਜ਼ ਕਰੇ। ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਗਿੱਲ, ਜਨਰਲ ਸਕੱਤਰ ਚਮਕੌਰ ਸਿੰਘ ਖੇੜੀ, ਸੂਬਾ ਵਿੱਤ ਸਕੱਤਰ ਹਰਜੀਤ ਸਿੰਘ ਬਸੋਤਾ, ਸੂਬਾ ਪ੍ਰੈਸ ਸਕੱਤਰ ਨਰੈਣ ਦੱਤ ਤਿਵਾੜੀ ਨੇ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਹੈ। ਜਥੇਬੰਦੀ ਮੰਗ ਕਰਦੀ ਹੈ ਕਿ ਤੁਰੰਤ ਕਾਤਲਾ ਨੂੰ ਗ੍ਰਿਫ਼ਤਾਰ ਕਰੇ ਸੱਚ ਲੋਕਾਂ ਦੇ ਸਾਹਮਣੇ ਲਿਆਵੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਗਰਿਕਾਂ ਦੀ ਰੱਖਿਆ ਕਰਨਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਸੱਚ ਬੋਲਣ ਵਾਲੇ ਪੱਤਰਕਾਰਾਂ ’ਤੇ ਹਮਲੇ ਹੋ ਰਹੇ ਹਨ। ਇਸ ਲਈ ਸਰਕਾਰ ਨੂੰ ਪੱਤਰਕਾਰਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…