Nabaz-e-punjab.com

ਮੁਹਾਲੀ ਵਿੱਚ ਪਾਰਕਾਂ ਦੀ ਹਾਲਤ ਬੇਹੱਦ ਮਾੜੀ, ਸੁੱਕੇ ਪੱਤੇ ਤੇ ਗੰਦਗੀ ਖਿੱਲਰੀ, ਲੋਕ ਪ੍ਰੇਸ਼ਾਨ

ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਵੱਲੋਂ ਨਗਰ ਨਿਗਮ ਸਟਾਫ਼ ਤੋਂ ਰਿਪੋਰਟ ਤਲਬ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵੱਖ-ਵੱਖ ਇਲਾਕਿਆਂ ਦੇ ਰਿਹਾਇਸ਼ੀ ਪਾਰਕਾਂ ਦੀ ਹਾਲਤ ਕਾਫੀ ਮਾੜੀ ਹੈ। ਪਾਰਕਾਂ ਵਿੱਚ ਰੁੱਖਾਂ ਦੇ ਸੁੱਕੇ ਪੱਤੇ ਤੇ ਹੋਰ ਕਿਸਮ ਦਾ ਕੂੜਾ ਕਰਕਟ ਅਤੇ ਗੰਦਗੀ ਖਿੱਲਰੀ ਪਈ ਹੈ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ, ਇਸ ਸਬੰਧੀ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਮੁਹਾਲੀ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਬੰਧਤ ਸਟਾਫ਼ ਦੀ ਜਵਾਬ ਤਲਬੀ ਕਰਦਿਆਂ ਪਾਰਕਾਂ ਦੇ ਰੱਖ-ਰਖਾਓ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ।
ਇੱਥੋਂ ਦੇ ਸੈਕਟਰ-70 ਦੇ ਪਾਰਕ ਨੰਬਰ-16 ਦਾ ਕਾਫੀ ਬੁਰਾ ਹਾਲ ਹੈ। ਸ਼ਹਿਰ ਵਾਸੀ ਮਨੋਹਰ ਮੁੰਜਾਲ, ਰਾਜਨ ਮੁੰਜਾਲ, ਅੰਕਿਤ ਕੁਮਾਰ, ਅੰਸ਼ ਨੇ ਦੱਸਿਆ ਕਿ ਇਸ ਪਾਰਕ ਵਿੱਚ ਬੁਨਿਆਦੀ ਸਹੂਲਤਾਂ ਦੀ ਭਾਰੀ ਘਾਟ ਹੈ, ਪਾਰਕ ਵਿੱਚ ਹਰ ਪਾਸੇ ਸੁੱਕੇ ਪੱਤੇ ਅਤੇ ਹੋਰ ਕਿਸਮ ਦਾ ਕੂੜਾ ਅਤੇ ਗੰਦਗੀ ਫੈਲੀ ਹੋਈ ਹੈ। ਪਾਰਕ ਵਿੱਚ ਪਿਛਲੇ ਕਈ ਦਿਨਾਂ ਤੋਂ ਕੋਈ ਸਫ਼ਾਈ ਕਰਮਚਾਰੀ ਵੀ ਨਹੀਂ ਆ ਰਿਹਾ ਹੈ। ਜਿਸ ਕਰਕੇ ਚਾਰ ਚੁਫੇਰੇ ਸੁੱਕੇ ਪੱਤਿਆਂ ਅਤੇ ਗੰਦਗੀ ਦੀ ਭਰਮਾਰ ਹੈ।
ਸ਼ਹਿਰ ਵਾਸੀਆਂ ਨੇ ਪਾਰਕ ਵਿੱਚ ਲੋਕਾਂ ਦੇ ਬੈਠਣ ਲਈ ਲਗਾਏ ਗਏ ਬੈਂਚ ਵੀ ਟੁੱਟ ਚੁੱਕੇ ਹਨ। ਜਿਸ ਕਾਰਨ ਪਾਰਕ ਵਿੱਚ ਸੈਰ ਕਰਨ ਆਉਣ ਵਾਲੇ ਵਿਅਕਤੀਆਂ ਖਾਸ ਕਰਕੇ ਬਜ਼ੁਰਗਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਾਰਕ ਵਿੱਚ ਬੱਚਿਆਂ ਦੇ ਖੇਡਣ ਲਈ ਲੱਗੇ ਗਏ ਝੁੱਲੇ ਵੀ ਟੁੱਟ ਗਏ ਹਨ ਅਤੇ ਪਾਰਕ ਵਿੱਚ ਖੇਡਣ ਆਉਂਦੇ ਬੱਚਿਆਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈਂਦਾ ਹੈ। ਇਹੀ ਨਹੀਂ ਪਾਰਕ ਵਿੱਚ ਲੱਗੇ ਫੁਹਾਰੇ ਵੀ ਕਾਫੀ ਸਮੇਂ ਤੋਂ ਖਰਾਬ ਪਏ ਹਨ ਅਤੇ ਲੋਕਾਂ ਦੀ ਸਹੂਲਤ ਲਈ ਲਗਾਈ ਪੀਣ ਲਈ ਪਾਣੀ ਵਾਲੀ ਟੁੱਟੀ ਵੀ ਖਰਾਬ ਪਈ ਹੈ। ਉਨ੍ਹਾਂ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਪਾਰਕ ਦੇ ਗੇਟਾਂ ਨੂੰ ਤੋੜ ਦਿੱਤਾ ਗਿਆ ਹੈ। ਜਿਸ ਕਾਰਨ ਆਵਾਰਾ ਪਸ਼ੂ ਪਾਰਕ ਅੰਦਰ ਆ ਕੇ ਗੰਦਗੀ ਫੈਲਾਉਂਦੇ ਹਨ ਅਤੇ ਖੋਰੂ ਪਾਉਂਦੇ ਰਹਿੰਦੇ ਹਨ। ਲੋਕਾਂ ਨੇ ਦੱਸਿਆ ਕਿ ਕੁਝ ਵਿਅਕਤੀਆਂ ਨੇ ਪਾਰਕ ਵਿੱਚ ਆਪਣੇ ਵਾਹਨ ਖੜੇ ਕਰਨੇ ਵੀ ਸ਼ੁਰੂ ਕਰ ਦਿੱਤੇ ਹਨ। ਇਸ ਪਾਰਕ ਵਿੱਚ ਇੱਕ ਟਰਾਂਸਫਾਰਮਰ ਲੱਗਿਆ ਹੋਇਆ ਹੈ। ਜਿਸ ਦੀਆਂ ਤਾਰਾਂ ਢਿੱਲੀਆਂ ਹੇਠਾਂ ਲਮਕ ਰਹੀਆਂ ਹਨ ਅਤੇ ਬਿਜਲੀ ਵਾਲੇ ਬਕਸੇ ਵੀ ਖੁੱਲ੍ਹੇ ਪਏ ਹਨ। ਜਿਸ ਕਾਰਨ ਇੱਥੇ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨੇੜੇ ਹੀ ਛੋਟੇ ਪਾਰਕ ਦਾ ਵੀ ਬੁਰਾ ਹਾਲ ਹੈ। ਇਸ ਪਾਰਕ ਦੀ ਸੰਭਾਲ ਲਈ ਵੀ ਕੋਈ ਉਪਰਾਲਾ ਨਹੀਂ ਕੀਤਾ ਜਾਂਦਾ। ਉਨ੍ਹਾਂ ਮੰਗ ਕੀਤੀ ਕਿ ਪਾਰਕਾਂ ਦੀ ਹਾਲਤ ਵਿੱਚ ਸੁਧਾਰ ਕੀਤਾ ਜਾਵੇ।
ਉਧਰ, ਇੱਥੋਂ ਦੇ ਫੇਜ਼-2 ਅਤੇ ਫੇਜ਼-3ਏ ਦੇ ਪਾਰਕਾਂ ਵਿੱਚ ਸਫ਼ਾਈ ਵਿਵਸਥਾ ਦਾ ਕਾਫੀ ਮਾੜਾ ਹੈ। ਇਨ੍ਹਾਂ ਪਾਰਕਾਂ ਵਿੱਚ ਸੁੱਕੇ ਪੱਤੇ ਅਤੇ ਹੋਰ ਕਿਸਮ ਦੀ ਗੰਦਗੀ, ਖਾਣ ਪੀਣ ਵਾਲੀਆਂ ਵਸਤੂਆਂ ਦੇ ਲਿਫ਼ਾਫ਼ੇ ਵੀ ਪਾਰਕ ਵਿੱਚ ਸੁੱਟੇ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਕਈ ਪਾਰਕਾਂ ਵਿੱਚ ਘੁੰਮਣ ਫਿਰਨ ਆਉਂਦੇ ਨੌਜਵਾਨ ਮੁੰਡੇ ਕੁੜੀਆਂ ਟਰੈਕ ’ਤੇ ਅਤੇ ਬੈਂਚਾਂ ’ਤੇ ਬੈਠ ਹੋਏ ਇਤਰਾਜ਼ਯੋਗ ਅਤੇ ਅਜੀਬੋ ਗਰੀਬ ਹਰਕਤਾਂ ਕਰਦੇ ਹਨ। ਜਿਸ ਦਾ ਬੱਚਿਆਂ ’ਤੇ ਬੂਰਾ ਪ੍ਰਭਾਵ ਪੈਂਦਾ ਹੈ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…