Share on Facebook Share on Twitter Share on Google+ Share on Pinterest Share on Linkedin ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਰਿਪਨਜੀਤ ਸਿੰਘ ਝੰਡੇਰ ਨਵਾਂ ਸ਼ਹਿਰ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਕਰਨ ਵਾਲੇ ਮਸਾ ਰੰਗੜ ਦਾ ਸਿਰ ਵੱਢ ਕੇ, ਨੇਜੇ ’ਤੇ ਟੰਗ ਕੇ ਲਿਜਾਉਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਰਾਜਪਾਲ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਵਚਨਾਂ ਰਾਹੀਂ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਾਨਵਤਾ ਦੇ ਭਲੇ ਲਈ ਕੀਤੀਆਂ ਚਾਰ ਉਦਾਸੀਆਂ ਬਾਰੇ ਦੱਸਿਆ। ਇਸ ਮੌਕੇ ਬੀਬੀ ਸੰਦੀਪ ਕੌਰ ਖਾਲਸਾ ਦਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਗਿਆਨੀ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਧਰਮ ਸਿੰਘ ਮਾਹੀ, ਭਾਈ ਲਵਪ੍ਰੀਤ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਸੁਰਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ