ਸਰਕਾਰੀ ਹਾਈ ਸਕੂਲ ਵਿੱਚ ਜ਼ਿਲ੍ਹਾ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ

ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ:
ਇੱਥੋਂ ਦੇ ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ (ਕੈਰੀਅਰ ਅਤੇ ਗਾਈਡੈਂਸ) ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਮੁਹਾਲੀ ਜ਼ਿਲ੍ਹੇ ਦੇ 8 ਬਲਾਕਾਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਟਾਈਪਿੰਗ ਵਿੱਚ ਸਰਕਾਰੀ ਹਾਈ ਸਕੂਲ ਧਰਮਗੜ੍ਹ ਦੀ ਰਜਨੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਦੇ ਸਮੀਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿਉੜ (ਖਰੜ) ਦੀ ਮਨਪ੍ਰੀਤ ਕੌਰ ਅਤੇ ਸਰਕਾਰੀ ਹਾਈ ਸਕੂਲ ਭਾਂਖਰਪੁਰ (ਡੇਰਾਬੱਸੀ) ਦੇ ਕੁਮਾਰ ਸਾਰਥਿਕ ਨੇ ਪਹਿਲਾ ਸਥਾਨ ਹਾਸਲ ਕੀਤਾ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਇਨਾਮ ਵੰਡੇ। ਸਰਕਾਰੀ ਹਾਈ ਸਕੂਲ ਫੇਜ਼-5 ਦੇ ਮੁੱਖ ਅਧਿਆਪਕ ਭਾਰਤ ਭੂਸ਼ਨ ਬੇਰੀ, ਜ਼ਿਲ੍ਹਾ ਗਾਈਡੈਂਸ ਕੋਆਰਡੀਨੇਟਰ ਸੁਸ਼ੀਲ ਕੁਮਾਰ, ਸ੍ਰੀਮਤੀ ਬਲਜੀਤ ਕੌਰ, ਸ੍ਰੀਮਤੀ ਮਨਪ੍ਰੀਤ ਕੌਰ, ਸ੍ਰੀਮਤੀ ਸ਼ਾਲੂ ਗੁਪਤਾ, ਸ੍ਰੀਮਤੀ ਅਲਕਾ ਕੌਸਲ, ਸ੍ਰੀਮਤੀ ਕਰਮਜੀਤ ਕੌਰ ਸਮੇਤ ਵੱਖ-ਵੱਖ ਬਲਾਕਾਂ ਦੇ ਵਿਦਿਆਰਥੀ ਨਾਲ ਆਏ ਅਧਿਆਪਕ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …