Nabaz-e-punjab.com

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਗੁਰਦੁਆਰਾ ਤਾਲਮੇਲ ਕਮੇਟੀ ਵਿੱਚ ਧੜੇਬੰਦੀ ਖ਼ਤਮ ਕਰਵਾਉਣ ਲਈ ਸਾਰੀਆਂ ਧਿਰਾਂ ਦੀ ਮੀਟਿੰਗ ਸੱਦੀ ਜਾਵੇਗੀ: ਸੋਂਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ:
ਇੱਥੋਂ ਦੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਇਹ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਬਣੇ ਜੋਗਿੰਦਰ ਸਿੰਘ ਸੋਂਧੀ ਨੇ ਦੱਸਿਆ ਕਿ ਸਮਾਗਮ ਵਿੱਚ ਭਾਈ ਗੁਰਪ੍ਰੀਤ ਸਿੰਘ ਨਿਆਮੀਆਂ (ਕਥਾ ਵਾਚਕ), ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ (ਹਜ਼ੂਰੀ ਰਾਗੀ) ਅਤੇ ਭਾਈ ਬਲਵਿੰਦਰ ਸਿੰਘ ਰੰਗੀਲਾ (ਚੰਡੀਗੜ੍ਹ ਵਾਲੇ) ਸਮੇਤ ਭਾਈ ਮਨਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਨ੍ਹਾਂ ਜਥਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਪਹਿਲਾਂ ਦੇ ਸਮੇਂ ਤੋਂ ਲੈ ਕੇ ਅਤੇ ਗੁਰੂ ਜੀ ਦੇ ਅਵਤਾਰ ਧਾਰਨ, ਭੁੱਖੇ ਸਾਧੂਆਂ ਨੂੰ ਭੋਜਨ ਛਕਾ ਕੇ ਸੱਚਾ ਸੌਦਾ ਕਰਨ, ਗੁਰੂ ਜੀ ਦੀਆਂ ਚਾਰ ਉਦਾਸੀਆਂ, ਕਰਤਾਰਪੁਰ ਸਾਹਿਬ ਵਿੱਚ ਹੱਥੀ ਕਿਰਤ ਕਰਨ ਸਮੇਤ ਗੁਰੂ ਜੀ ਦੇ ਜੀਵਨ ਫ਼ਲਸਫ਼ੇ ਨਾਲ ਸਬੰਧਤ ਸਾਖੀਆਂ ’ਤੇ ਚਾਨਣਾ ਪਾਇਆ ਗਿਆ।
ਇਸ ਮੌਕੇ ਬੋਲਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਕਿਹਾ ਕਿ ਸਮੂਹ ਗੁਰਦੁਆਰਾ ਸਾਹਿਬਾਨਾਂ ਅਤੇ ਸਿੱਖ ਜਥੇਬੰਦੀਆਂ ਦੀ ਸਾਂਝੀ ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਦੇ ਵੱਖ ਵੱਖ ਆਗੂਆਂ ਦੀ ਧੜੇਬੰਦੀ ਖ਼ਤਮ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਸਾਰੀਆਂ ਧਿਰਾਂ ਦੀ ਸਾਂਝੀ ਮੀਟਿੰਗ ਸੱਦੀ ਜਾਵੇਗੀ ਅਤੇ ਪ੍ਰਮੁੱਖ ਆਗੂਆਂ ਦੇ ਗਿਲੇ ਸ਼ਿਕਵੇ ਦੂਰ ਕਰਕੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਬਣਾਉਣ ਅਤੇ ਗੁਰੂ ਨਾਨਕ ਦੇਵ ਜੀ ਦਾ ਸਾਂਝੀਵਾਲਤਾ ਦਾ ਸੁਨੇਹਾ ਘਰ ਘਰ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸਾਰੀਆਂ ਧਿਰਾਂ ਨੂੰ ਆਪਣੇ ਨਾਲ ਲੈ ਕੇ ਚੱਲਣਗੇ। ਇਸ ਮੌਕੇ ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ, ਸਿੱਖ ਆਗੂ ਬਲਵਿੰਦਰ ਸਿੰਘ ਟੌਹੜਾ, ਭਜਨ ਸਿੰਘ, ਅਮਰਜੀਤ ਸਿੰਘ, ਸਾਧੂ ਸਿੰਘ ਪੰਧੇਰ, ਹਰਦੀਪ ਸਿੰਘ, ਕੁਲਵੰਤ ਸਿੰਘ ਨੇ ਵੀ ਹਾਜ਼ਰੀ ਭਰੀ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…