32ਵੇਂ ਰਾਸ਼ਟਰੀ ਸੜਕ ਸੁਰੱਖਿਆ ਬਾਰੇ ਟਰੈਫ਼ਿਕ ਜਾਗਰੂਕਤਾ ਕੈਂਪ ਲਗਾਇਆ

ਚਲਾਨਾਂ ਦਾ ਭੁਗਤਾਨ ਕਰਨ ਆਏ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 32ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਕਰਦਿਆਂ ਅੱਜ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੇਤ ਹੋਰਨਾਂ ਥਾਵਾਂ ’ਤੇ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ, (ਸ਼ਿਕਾਇਤਾਂ) ਦੀਪਾਂਕਰ ਗਰਗ ਨੇ ਕੀਤੀ। ਉਨ੍ਹਾਂ ਆਮ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਸੜਕ ’ਤੇ ਸਫ਼ਰ ਕਰਦੇ ਸਮੇਂ ਟਰੈਫ਼ਿਕ ਨਿਯਮਾਂ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਬਣਾਈ ਹੋਈ ਰੋਡ ਸੇਫ਼ਟੀ ਕਮੇਟੀ ਵੱਲੋਂ ਇਸ ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਇਸ ਸਬੰਧੀ ਐਸਪੀ (ਟਰੈਫ਼ਿਕ) ਗੁਰਜੋਤ ਸਿੰਘ ਕਲੇਰ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਤਾਲਮੇਲ ਕਰਕੇ ਜਾਗਰੂਕਤਾ ਕੈਂਪ ਲਗਾਏ ਜਾਣਗੇ। ਸੜਕ ਸੁਰੱਖਿਆ ਲਈ ਉਲੀਕੇ ਪ੍ਰੋਗਰਾਮਾਂ ਨੂੰ ਪੂਰੀ ਸੰਜੀਦਗੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਸੜਕ ਸੁਰੱਖਿਆ ਸਹੀ ਅਰਥਾਂ ਵਿੱਚ ਯਕੀਨੀ ਬਣ ਸਕੇ।
ਇਸ ਮੌਕੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਸਕੱਤਰ ਸੁਖਵਿੰਦਰ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਤਹਿਤ ਆਪਣੇ ਚਲਾਨਾਂ ਦਾ ਭੁਗਤਾਨ ਕਰਨ ਆਏ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜਾਇਆ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਟਰੈਫ਼ਿਕ ਨਿਯਮਾਂ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਕੋਵਿਡ-19 ਨਾਲ ਸਬੰਧਤ ਜਾਰੀ ਕੀਤੀਆਂ ਹਦਾਇਤਾਂ ਦੀ ਵੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਘਰ ਤੋਂ ਬਾਹਰ ਜਾਣ ਸਮੇਂ ਮੂੰਹ ’ਤੇ ਮਾਸਕ ਅਤੇ ਸਮਾਜਿਕ ਦੂਰੀ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਮੋਟਰ ਵਹੀਕਲ ਇੰਸਪੈਕਟਰ ਰਣਪ੍ਰੀਤ ਸਿੰਘ ਭਿਊਰਾ, ਚੰਡੀਗੜ੍ਹ ਬੱਸ ਅਪਰੇਟਰ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਅਤੇ ਜ਼ਿਲ੍ਹਾ ਪੁਲੀਸ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਜਨਕ ਰਾਜ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…