ਹਿੰਦੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲਾ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਭਾਸ਼ਾ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਵੱਲੋਂ ਹਿੰਦੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਚੰਡੀਗੜ੍ਹ ਦੇ ਸਕੂਲਾਂ ਦੇ ਬੱਚਿਆਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਹਿੰਦੀ ਸਾਹਿਤ ਸਿਰਜਣ ਲੇਖ ’ਚੋਂ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ-40ਬੀ ਦੀ ਵਿਦਿਆਰਥਣ ਮਹਿਕ ਨੇ ਹਾਸਲ ਕੀਤਾ ਜਦੋਂਕਿ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-41ਡੀ ਦੀ ਵਿਦਿਆਰਥਣ ਮਨਜੋਤ ਨੇ ਦੂਜਾ ਅਤੇ ਸਰਕਾਰੀ ਮਾਡਲ ਸੀ.ਸਕੂਲ,ਸੈਕਟਰ-20,ਚੰਡੀਗੜ੍ਹ ਦੀ ਵਿਦਿਆਰਥਣ ਅੰਮ੍ਰਿਤ ਕੌਰ ਨੇ ਪ੍ਰਾਪਤ ਕੀਤਾ। ਹਿੰਦੀ ਸਾਹਿਤ ਸਿਰਜਣ ਕਹਾਣੀ ਲਿਖਣ ਵਿੱਚੋਂ ਸ਼ਿਸ਼ੂ. ਨਿਕੇਤਨ. ਮਾਡਲ. ਸੀਨੀ. ਸੈਕੰ. ਸਕੂਲ, ਸੈਕਟਰ-22, ਚੰਡੀਗੜ੍ਹ ਦੀ ਵਿਦਿਆਰਥਣ ਉਰਵੀ ਗੁਪਤਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-37ਬੀ ਦੀ ਵਿਦਿਆਰਥਣ ਅਰਚਿਤਾ ਨੇ ਦੂਜਾ ਸਥਾਨ ਅਤੇ ਸ਼ਿਸੂ ਨਿਕੇਤਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-22, ਦੀ ਵਿਦਿਆਰਥਣ ਆਯੂਸ਼ੀ ਬੰਸਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਵਿਤਾ ਲਿਖਣ ’ਚੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-20 ਚੰਡੀਗੜ੍ਹ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ-16ਡੀ ਦੀ ਵਿਦਿਆਰਥਣ ਨਮਨ ਸਰਮਾ ਨੇ ਦੂਜਾ ਸਥਾਨ ਅਤੇ ਸ਼ਿਸੂ ਨਿਕੇਤਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-22 ਦੀ ਵਿਦਿਆਰਥਣ ਸ੍ਰਿਸ਼ਟੀ ਮੰਡੋਰਵਾਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਹਿੰਦੀ ਕਵਿਤਾ ਗਾਇਨ ਵਿਚ ਹਰਗੁਣ ਸਿੰਘ, ਸ਼ਿਵਾਲਿਕ ਪਬਲਿਕ ਸਕੂਲ ਸੈਕਟਰ ਸੈਕਟਰ-41ਡੀ ਨੇ ਪਹਿਲਾ ਸਥਾਨ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸੈਕਟਰ-40ਬੀ ਦੀ ਵਿਦਿਆਰਥਣ ਤ੍ਰਿਪਤੀ ਮੁਖਰਜੀ ਨੇ ਦੂਜਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ-37ਬੀ ਦੀ ਵਿਦਿਆਰਥਣ ਭਾਵਿਯਾ ਸਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਸਮਾਗਮ ਵਿੱਚ ਬਤੌਰ ਜੱਜ ਦੀ ਭੂਮਿਕਾ ਪ੍ਰਸਿੱਧ ਸਾਹਿਤਕਾਰ ਅਤੇ ਸਾਬਕਾ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਬਾਬੂ ਰਾਮ ਦੀਵਾਨਾ ਅਤੇ ਸ੍ਰੀਮਤੀ ਸੁਧਾ ਜੈਨ ਸੁਦੀਪ ਪੰਜਾਬੀ/ਹਿੰਦੀ ਪ੍ਰਸਿੱਧ ਸਾਹਿਤਕਾਰ ਅਤੇ ਸਟੇਟ ਐਵਾਰਡੀ ਅਧਿਆਪਕਾ ਨੇ ਨਿਭਾਈ। ਸਹਾਇਕ ਡਾਇਰੈਕਟਰ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਗਏ। ਸਮਾਗਮ ਵਿੱਚ ਬਲਦੇਵ ਸਿੰਘ, ਮਨਜੀਤ ਸਿੰਘ ਅਤੇ ਕੁਲਦੀਪ ਸਿੰਘ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…