
ਪੈਰਾਗਾਨ ਸਕੂਲ ਵਿੱਚ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ
ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ:
ਜ਼ਿਲ੍ਹਾ ਪੁਲੀਸ ਮੁਹਾਲੀ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ ਵੱਲੋਂ ਇੱਥੋਂ ਦੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਮੁਹਾਲੀ ਵਿਖੇ ਅਧਿਆਪਕਾਂ ਅਤੇ ਬੱਚਿਆਂ ਦੇ ਮਾਤਾ ਪਿਤਾ ਨਾਲ ਸੈਮੀਨਾਰ ਕੀਤਾ ਗਿਆ। ਇਸ ਮੌਕੇ ਉਹਨਾਂ ਨੂੰ ਸੇਫ ਸਕੂਲ ਵਾਹਨ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਸ਼ੇ ਕਰ ਕੇ ਵਾਹਨ ਨਾ ਚਲਾਉਣ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ।
ਇਸ ਮੌਕੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ’ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ, ਲੇਨ ਡਰਾਈਵਿੰਗ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਨ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ। ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ, ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ’ਤੇ ਖੜਾ ਕਰਨ ਦੀ ਬਜਾਏ ਸਹੀ ਥਾਂ ਉੱਤੇ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ, ਬੁਲਟ ਮੋਟਰ ਸਾਈਕਲ ’ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਵਾਉਣ ਦੀ ਅਪੀਲ ਕੀਤੀ।