Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਵਿੱਚ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਪੜ੍ਹਾਇਆ ਟਰੈਫ਼ਿਕ ਨਿਯਮਾਂ ਦਾ ਪਾਠ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਿੱਚ 31ਵੇਂ ਸੜਕ ਸੁਰੱਖਿਆ ਹਫ਼ਤੇ ਸਬੰਧੀ ਮੁਹਾਲੀ ਪ੍ਰਸ਼ਾਸਨ ਅਤੇ ਟਰੈਫ਼ਿਕ ਪੁਲੀਸ ਦੇ ਸਹਿਯੋਗ ਨਾਲ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੱਤਰ ਆਰਟੀਏ ਸੁਖਵਿੰਦਰ ਕੁਮਾਰ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਉਂਦੇ ਹੋਏ ਦੱਸਿਆ ਕਿ ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਜ਼ਿਆਦਾਤਰ ਸੜਕ ਹਾਦਸੇ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਵਾਪਰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਰੋਜ਼ਾਨਾ 10 ਤੋਂ 12 ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗਵਾਉਂਦੇ ਹਨ ਜਦੋਂਕਿ ਵਿਸ਼ਵ ਪੱਧਰ ’ਤੇ ਰੋਜ਼ਾਨਾ 3 ਹਜ਼ਾਰ ਲੋਕ ਮਰਦੇ ਹਨ ਜਦੋਂਕਿ ਭਾਰਤ ਵਿੱਚ ਹਰ ਸਾਲ ਕਰੀਬ ਡੇਢ ਲੱਖ ਮੌਤਾਂ ਸੜਕ ਹਾਦਸਿਆਂ ਵਿੱਚ ਹੁੰਦੀਆਂ ਹਨ। ਸੁਖਵਿੰਦਰ ਕੁਮਾਰ ਨੇ ਕਿਹਾ ਕਿ ਵਿਦਿਆਰਥੀ ਵਰਗ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਮ੍ਰਿਤਕਾਂ ਵਿੱਚ ਨੌਜਵਾਨਾਂ ਦੀ ਗਿਣਤੀ ਵੱਧ ਹੈ। ਜਦੋਂਕਿ 50 ਫੀਸਦੀ ਮੌਤਾਂ ਪੈਦਲ ਚੱਲਣ ਵਾਲੇ ਜਾਂ ਦੋ ਪਹੀਆ ਵਾਹਨ ਚਾਲਕਾਂ ਦੀ ਹੁੰਦੀ ਹੈ। ਇਸ ਲਈ ਹਮੇਸ਼ਾ ਪੈਦਲ ਚਲਣ ਵੇਲੇ ਫੁੱਟਪਾਥ ਦੀ ਵਰਤੋਂ ਕਰਨੀ ਚਾਹੀਦੀ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਅਧਿਕਾਰੀਆਂ ਨੂੰ ਕਈ ਮਹੱਤਵਪੂਰਨ ਸਵਾਲ ਵੀ ਪੱੁਛੇ। ਜਿਨ੍ਹਾਂ ਦਾ ਅਧਿਕਾਰੀਆਂ ਨੇ ਬੜੇ ਹੀ ਸਰਲ ਅਤੇ ਰੋਚਕ ਤਰੀਕੇ ਨਾਲ ਜਵਾਬ ਦਿੱਤਾ ਗਿਆ। ਇਸ ਤੋਂ ਪਹਿਲਾਂ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਨੇ ਮੁਹਾਲੀ ਪ੍ਰਸ਼ਾਸਨ ਅਤੇ ਟਰੈਫ਼ਿਕ ਪੁਲੀਸ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਇੰਸਟੀਚਿਊਟ ਵਿੱਚ ਵਿਦਿਆਰਥੀਆਂ ਨੂੰ ਨਾ ਸਿਰਫ਼ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਸਗੋਂ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਉਣ ਦੇ ਨਾਲ ਨਾਲ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਖ਼ਿਲਾਫ਼ ਵੀ ਲਾਮਬੰਦ ਕੀਤਾ ਜਾਂਦਾ ਹੈ। ਸੰਸਥਾਨ ਦੀ ਡਾਇਰੈਕਟਰ (ਅਕਾਦਮਿਕ) ਡਾ. ਅਨੀਤ ਬੇਦੀ, ਟਰੈਫ਼ਿਕ ਐਜ਼ੂਕੇਸ਼ਨ ਸੈੱਲ ਦੇ ਇੰਚਾਰਜ ਜਨਕ ਰਾਜ ਨੇ ਵੀ ਸੈਮੀਨਾਰ ਨੂੰ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ