ਏਸੀਪੀ ਤੇ ਪਰਖ ਕਾਲ ਕੇਸਾਂ ਦੇ ਨਿਪਟਾਰੇ ਲਈ ਡੀਡੀਓਜ਼ ਨੂੰ ਦਿੱਤੀਆਂ ਪਾਵਰਾਂ ਦੀ ਸਮਾਂ ਸੀਮਾ 31 ਜਨਵਰੀ ਤੱਕ ਵਧਾਈ

ਡੀਡੀਓਜ਼ ਨੂੰ ਲੰਬਿਤ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਦਸੰਬਰ:
ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੇ ਆਦੇਸ਼ਾਂ ਤਹਿਤ ਸਿੱਖਿਆ ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ ਦੀ ਏਸੀਪੀ ਅਤੇ ਕੰਨਫਰਮੇਸ਼ਨ/ਪਰਖ ਕਾਲ ਸਮਾਂ ਸਬੰਧੀ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਨਿਯੁਕਤੀ ਅਧਿਕਾਰੀਆਂ ਦੀਆਂ ਪਾਵਰਾਂ ਹੇਠਲੇ ਪੱਧਰ ’ਤੇ ਡੀ.ਡੀ.ਓਜ਼ ਨੂੰ ਦਿੱਤੀਆਂ ਪਾਵਰਾਂ ਦੀ ਸਮਾਂ ਸੀਮਾ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਪਾਵਰਾਂ ਦੀ ਸਮਾਂ ਸੀਮਾ ਵਧਾ ਕੇ ਹੁਣ 31 ਜਨਵਰੀ 2018 ਤੱਕ ਕਰ ਦਿੱਤੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਇਸ ਦੀ ਸਮਾਂ ਸੀਮਾ 31 ਅਕਤੂਬਰ 2017 ਤੱਕ ਸੀ। ਇਹ ਜਾਣਕਾਰੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਈ ਮੁਲਾਜ਼ਮਾਂ ਦੇ ਏ.ਸੀ.ਪੀ. ਅਤੇ ਕੰਨਫਰਮੇਸ਼ਨ/ਪਰਖ ਕਾਲ ਸਮਾਂ ਪੂਰਾ ਹੋਣ ’ਤੇ ਪੱਤਰ ਜਾਰੀ ਕਰਨ ਦੇ ਕੇਸ ਲੰਬਿਤ ਪਏ ਹਨ ਜਿਸ ਕਾਰਨ ਇਨ੍ਹਾਂ ਦੇ ਨਿਪਟਾਰੇ ਲਈ ਹੇਠਾਂ ਦਿੱਤੀਆਂ ਸ਼ਕਤੀਆਂ ਦੀ ਸਮਾਂ ਸੀਮਾ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਸਾਰੇ ਡੀ.ਡੀ.ਓਜ਼ ਜਿਨ੍ਹਾਂ ਵਿੱਚ ਸਕੂਲ ਮੁਖੀ, ਬਲਾਕ ਸਿੱਖਿਆ ਅਧਿਕਾਰੀ ਤੇ ਜ਼ਿਲਾ ਸਿੱਖਿਆ ਅਧਿਕਾਰੀ ਸ਼ਾਮਲ ਹਨ, ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਲੰਬਿਤ ਪਏ ਕੇਸਾਂ ਦਾ ਨਿਪਟਾਰਾ 31 ਜਨਵਰੀ 2018 ਤੱਕ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ 31 ਜਨਵਰੀ ਤੋਂ ਬਾਅਦ ਜੇਕਰ ਕੋਈ ਕੇਸ ਲੰਬਿਤ ਪਾਇਆ ਗਿਆ ਤਾਂ ਇਸ ਦੀ ਜ਼ਿੰਮੇਵਾਰ ਸਬੰਧਤ ਡੀ.ਡੀ.ਓਜ਼ ਦੀ ਹੋਵੇਗੀ।
ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਵੱਲੋਂ ਵਿਭਾਗ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਏ.ਸੀ.ਪੀ. ਕੇਸ ਲਗਾਉਣ ਅਤੇ ਨਵੇਂ ਨਿਯੁਕਤ ਮੁਲਾਜ਼ਮਾਂ ਦੇ ਕੰਨਫਰਮੇਸ਼ਨ/ਪਰਖ ਕਾਲ ਪੂਰਾ ਹੋਣ ’ਤੇ ਪੱਤਰ ਜਾਰੀ ਕਰਨ ਦੀਆਂ ਸ਼ਕਤੀਆਂ ਹੇਠਲੇ ਪੱਧਰ ਉਪਰ ਦੇ ਦਿੱਤੀਆਂ ਸਨ ਕਿਉਂਕਿ ਵਿਭਾਗ ਦੇ ਕਾਡਰ ਦੀ ਵੱਡੀ ਗਿਣਤੀ ਕਾਰਨ ਮੁਲਾਜ਼ਮਾਂ ਨੂੰ ਇਨ੍ਹਾਂ ਕੇਸਾਂ ਦੇ ਨਿਪਟਾਰੇ ਲਈ ਖੱਜਲ ਖੁਆਰ ਹੋਣਾ ਪੈਂਦਾ ਸੀ। ਇਹ ਸ਼ਕਤੀਆਂ ਅਧਿਆਪਕਾਂ ਦੇ ਸਬੰਧਤ ਸਕੂਲ ਮੁਖੀਆਂ ਅਤੇ ਮੁਲਾਜ਼ਮਾਂ ਦੇ ਸਬੰਧਤ ਬਲਾਕ ਸਿੱਖਿਆ ਅਧਿਕਾਰੀਆਂ ਅਤੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਦੇ ਦਿੱਤੀਆਂ ਸਨ ਤਾਂ ਜੋ ਮੁਲਾਜ਼ਮਾਂ ਦੇ ਕੇਸਾਂ ਦਾ ਨਿਪਟਾਰਾ ਜਲਦੀ ਹੀ ਹੇਠਲੇ ਪੱਧਰ ’ਤੇ ਹੋ ਜਾਵੇ। ਇਸ ਤੋਂ ਇਲਾਵਾ ਮੁਲਾਜ਼ਮਾਂ ਦੇ ਇਨ੍ਹਾਂ ਕੇਸਾਂ ਦਾ ਨਿਪਟਾਰਾ ਮੁੱਖ ਦਫ਼ਤਰ ਵਿਖੇ ਹੁੰਦਾ ਸੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…