Share on Facebook Share on Twitter Share on Google+ Share on Pinterest Share on Linkedin ਗੈਂਗਸਟਰਾਂ ਨਾਲ ਮੁਕਾਬਲਾ: ਹੌਲਦਾਰ ਰਸ਼ਪ੍ਰੀਤ ਸਿੰਘ ਨੂੰ ਥਾਣੇਦਾਰ ਬਣਾਉਣ ਦੀ ਸਿਫ਼ਾਰਸ਼ ਐਸਐਸਪੀ ਨੇ ਡੀਜੀਪੀ ਰਾਹੀਂ ਪੰਜਾਬ ਸਰਕਾਰ ਅਤੇ ਗ੍ਰਹਿ ਵਿਭਾਗ ਨੂੰ ਏਐਸਆਈ ਵਜੋਂ ਤਰੱਕੀ ਦੇਣ ਲਈ ਲਿਖਿਆ ਪੱਤਰ ਥਾਣਾ ਮੁਖੀ ਸਮੇਤ ਬਾਕੀ ਟੀਮ ਮੈਂਬਰਾਂ ਨੂੰ ਵੀ ਦਿੱਤੇ ਜਾਣਗੇ ਪ੍ਰਸੰਸਾ ਪੱਤਰ: ਐਸਐਸਪੀ ਚਾਹਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ: ਗੁਆਂਢੀ ਸੂਬਾ ਹਰਿਆਣਾ ਵਿੱਚ ਪਿਛਲੇ ਦਿਨੀਂ ਗੈਂਗਸਟਰਾਂ ਨਾਲ ਮੁਕਾਬਲਾ ਕਰਨ ਵਾਲੇ ਸੈਂਟਰਲ ਥਾਣਾ ਫੇਜ਼-8 ਵਿੱਚ ਤਾਇਨਾਤ ਹੌਲਦਾਰ ਰਸ਼ਪ੍ਰੀਤ ਸਿੰਘ ਨੂੰ ਏਐਸਆਈ ਵਜੋਂ ਤਰੱਕੀ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸਬੰਧੀ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਬੀਤੇ ਦਿਨੀਂ ਡੀਜੀਪੀ ਨੂੰ ਇਕ ਪੱਤਰ ਲਿਖ ਕੇ ਹੌਲਦਾਰ ਰਸ਼ਪ੍ਰੀਤ ਸਿੰਘ ਨੂੰ ਲੋਕਲ ਰੈਂਕ ‘ਏਐਸਆਈ’ ਦੀ ਤਰੱਕੀ ਦੇਣ ਲਈ ਸਿਫ਼ਾਰਸ਼ ਕੀਤੀ ਹੈ। ਇੱਥੋਂ ਦੇ ਫੇਜ਼-9 ਵਿੱਚ ਬੀਤੀ 11 ਮਾਰਚ ਨੂੰ ਲੋਕਾਂ ਦੇ ਘਰਾਂ ਵਿੱਚ ਦੁੱਧ ਸਪਲਾਈ ਕਰਨ ਵਾਲੇ ਦੋਧੀ ਕਮਲਪ੍ਰੀਤ ਸਿੰਘ ਵਾਸੀ ਪਿੰਡ ਚਾਚੂਮਾਜਰਾ ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਸਬੰਧੀ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਇੰਸਪੈਕਟਰ ਰਜਨੀਸ਼ ਚੌਧਰੀ ਦੀ ਅਗਵਾਈ ਹੇਠ ਮੁਹਾਲੀ ਪੁਲੀਸ ਦੀ ਟੀਮ ਗੁਪਤ ਸੂਚਨਾ ’ਤੇ ਗੈਂਗਸਟਰਾਂ ਨੂੰ ਫੜਨ ਪਿੰਡ ਕੋਟ ਬਿੱਲਾ (ਹਰਿਆਣਾ) ਗਈ ਸੀ। ਜਿੱਥੇ ਗੈਂਗਸਟਰਾਂ ਨੇ ਆਤਮ ਸਮਰਪਣ ਕਰਨ ਦੀ ਥਾਂ ਉਲਟਾ ਪੁਲੀਸ ਟੀਮ ’ਤੇ ਫਾਇਰਿੰਗ ਕਰ ਦਿੱਤੀ। ਦੁਵੱਲਿਓਂ ਗੋਲੀਬਾਰੀ ਦੌਰਾਨ ਗੈਂਗਸਟਰ ਹੱਥੋਂ ਚੱਲੀ ਗੋਲੀ ਨਾਲ ਹੌਲਦਾਰ ਰਸ਼ਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਹੋ ਗਿਆ। ਹੌਲਦਾਰ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਸੀ। ਉਸ ਨੂੰ ਸੈਕਟਰ-32, ਚੰਡੀਗੜ੍ਹ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਪ੍ਰੰਤੂ ਕਰੋਨਾ ਦੀ ਮਹਾਮਾਰੀ ਦੇ ਚੱਲਦਿਆਂ ਡਾਕਟਰ ਰੁੱਝੇ ਹੋਣ ਕਾਰਨ ਹੌਲਦਾਰ ਦੀ ਲੱਤ ਦੀ ਅੱਜ ਸਰਜਰੀ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਹੌਲਦਾਰ ਦੀ ਲੱਤ ’ਚੋਂ ਗੋਲੀ ਆਰਪਾਰ ਹੋਣ ਕਾਰਨ ਹੁਣ ਇਨਫੈਕਸ਼ਨ ਹੋਣੀ ਸ਼ੁਰੂ ਹੋ ਗਈ ਸੀ। ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਗੈਂਗਸਟਰਾਂ ਨਾਲ ਪੁਲੀਸ ਮੁਕਾਬਲੇ ਵਿੱਚ ਜ਼ਖ਼ਮੀ ਹੋਏ ਹੌਲਦਾਰ ਰਸ਼ਪ੍ਰੀਤ ਸਿੰਘ ਨੂੰ ਤਰੱਕੀ ਅਤੇ ਬਹਾਦਰੀ ਪੁਰਸਕਾਰ ਦੇ ਕੇ ਨਿਵਾਜਿਆ ਜਾਵੇਗਾ। ਇਸ ਸਬੰਧੀ ਡੀਜੀਪੀ ਨੂੰ ਪੱਤਰ ਲਿਖ ਕੇ ਹੌਲਦਾਰ ਨੂੰ ਲੋਕਲ ਰੈਂਕ (ਏਐਸਆਈ) ਦੀ ਤਰੱਕੀ ਦੇਣ ਲਈ ਸਿਫ਼ਾਰਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਅਤੇ ਗ੍ਰਹਿ ਵਿਭਾਗ ਤੋਂ ਹਰੀ ਝੰਡੀ ਮਿਲਦੇ ਹੀ ਰਸ਼ਪ੍ਰੀਤ ਸਿੰਘ ਨੂੰ ਏਐਸਆਈ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਇੰਸਪੈਕਟਰ ਰਜਨੀਸ਼ ਚੌਧਰੀ ਸਮੇਤ ਗੈਂਗਸਟਰਾਂ ਨੂੰ ਫੜਨ ਲਈ ਟੀਮ ਟੀਮ ਦੀ ਹੌਸਲਾ ਅਫ਼ਜਾਈ ਕਰਨ ਲਈ ਉਨ੍ਹਾਂ ਸ਼ਲਾਘਾਯੋਗ ਸੇਵਾਵਾਂ ਲਈ ਵਿਸ਼ੇਸ਼ ਪ੍ਰਸੰਸਾ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਵੱਖਵੱਖ ਥਾਣਿਆਂ ਵਿੱਚ ਚਾਰ ਅਪਰਾਧਿਕ ਕੇਸ ਦਰਜ ਹਨ। ਇਹ ਵੀ ਪਤਾ ਲੱਗਾ ਕਿ ਗੈਂਗਸਟਰ ਹਰਸਿਮਰਨ ਸਿੰਘ ਉਰਫ਼ ਸਿੰਮੂ ਵਾਸੀ ਪਿੰਡ ਨਬੀਪੁਰ (ਅੰਬਾਲਾ) ਹੁਣ ਆਪਣਾ ਵੱਖਰਾ ਗਰੋਹ ਬਣਾਉਣ ਦੀ ਤਾਕ ਵਿੱਚ ਸੀ। ਜਾਣਕਾਰੀ ਅਨੁਸਾਰ ਪੁਲੀਸ ਮੁਕਾਬਲੇ ਦੌਰਾਨ ਹੌਲਦਾਰ ਰਸ਼ਪ੍ਰੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਖੂੰਖਾਰ ਗੈਂਗਸਟਰ ਹਰਸਿਮਰਨ ਸਿੰਘ ਉਰਫ਼ ਸਿੰਮੂ ਵਾਸੀ ਪਿੰਡ ਨਬੀਪੁਰ (ਅੰਬਾਲਾ) ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਜਦੋਂਕਿ ਬਾਕੀ ਤਿੰਨ ਗੈਂਗਸਟਰਾਂ ਧਰੂਵ ਮੋਹਨ ਗਰਗ ਵਾਸੀ ਗਾਜ਼ਿਆਬਾਦ (ਯੂਪੀ), ਗੁਰਚਰਨ ਸਿੰਘ ਉਰਫ਼ ਗੂਨਾ ਵਾਸੀ ਪਿੰਡ ਰਾਏਪੁਰ ਰਾਣੀ (ਪੰਚਕੂਲਾ) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਸੈਦਪੁਰ (ਡੇਰਾਬੱਸੀ) ਨੂੰ ਥਾਣਾ ਮੁਖੀ ਨੇ ਕਾਬੂ ਕੀਤਾ ਗਿਆ। ਇਨ੍ਹਾਂ ਗੈਂਗਸਟਰਾਂ ਕੋਲੋਂ ਅਸਲਾ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੇ ਖ਼ਿਲਾਫ਼ ਪਹਿਲਾਂ ਹੀ ਦੋਧੀ ’ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਸੈਂਟਰਲ ਥਾਣਾ ਫੇਜ਼-8 ਵਿੱਚ ਧਾਰਾ 307 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਰੰਟ ’ਤੇ ਮੁਹਾਲੀ ਲਿਆਂਦਾ ਜਾਵੇਗਾ ਅਤੇ ਦੋਧੀ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ