Share on Facebook Share on Twitter Share on Google+ Share on Pinterest Share on Linkedin ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ‘ਈਦ’ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਗਲੇ ਮਿਲ ਕੇ ਦਿੱਤੀਆਂ ਵਧਾਈਆਂ ਪਿੰਡ ਮਟੌਰ ਮਸਜਿਦ ਅਤੇ ਪਿੰਡ ਕੰਡਾਲਾ ਵਿੱਚ ਕਰਵਾਏ ਸਮਾਗਮਾਂ ਵਿੱਚ ਕੀਤੀ ਸ਼ਿਰਕਤ ਮਟੌਰ ਵਿੱਚ ਧਰਮਸ਼ਾਲਾ ਦੀ ਉਸਾਰੀ ਲਈ 1 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ: ਇੱਥੋਂ ਦੇ ਮਟੌਰ ਮਸਜਿਦ ਵਿੱਚ ਈਦ ਸਬੰਧੀ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਮੂਹ ਪੰਜਾਬੀਆਂ ਨੂੰ ਈਦ ਦੀ ਵਧਾਈ ਦਿੰਦਿਆਂ ਭਾਈਚਾਰਕ ਸਾਂਝ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਅਤੇ ਨਾਲ ਹੀ ਇੱਥੇ ਧਰਮਸ਼ਾਲਾ ਦੀ ਉਸਾਰੀ ਲਈ ਸਰਵਰ ਮੁਸਲਿਮ ਵੈੱਲਫੇਅਰ ਕਮੇਟੀ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀਆਂ ਭਰਿਆਂ ਦਿਨ ਹੈ ਤੇ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਈਦ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਧਰਮ ਨਫ਼ਰਤ ਕਰਨੀ ਨਹੀਂ ਸਿਖਾਉਂਦਾ। ਇਸ ਲਈ ਸਾਨੂੰ ਧਰਮ ਦੇ ਰਸਤੇ ’ਤੇ ਚਲਦਿਆਂ ਭਾਈਚਾਰਕ ਸਾਂਝ ਹੋਰ ਮਜ਼ਬੂਤ ਕਰਦਿਆਂ ਦੇਸ਼ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਵਿਤਕਰੇ ਤੋਂ ਸਮੂਹ ਪੰਜਾਬੀਆਂ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰੀ ਹੈ। ਇਸ ਮੌਕੇ ਕਮੇਟੀ ਨੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ। ਇਸ ਤੋਂ ਸ੍ਰੀ ਸਿੱਧੂ ਨੇ ਈਦ ਸਬੰਧੀ ਪਿੰਡ ਕੰਡਾਲਾ ਵਿੱਚ ਕਰਵਾਏ ਸਮਾਗਮ ਵਿੱਚ ਵੀ ਸ਼ਿਰਕਤ ਕਰਦਿਆਂ ਹਾਜ਼ਰੀਨ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਅਤੇ ਪਿੰਡ ਕੰਡਾਲਾ ਵਿਚਲੀ ਪ੍ਰਬੰਧਕੀ ਕਮੇਟੀ ਨੂੰ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਪਿੰਡ ਕੰਡਾਲਾ ਵਿੱਚ ਵੀ ਸ੍ਰੀ ਸਿੱਧੂ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ਸਮਾਗਮਾਂ ਦੌਰਾਨ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਗੁਰਚਰਨ ਸਿੰਘ ਭੰਵਰਾ, ਜੀਐਸ ਰਿਆੜ, ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਸਰਵਰ ਮੁਸਲਿਮ ਕਮੇਟੀ ਦੇ ਚੇਅਰਮੈਨ ਦਿਲਬਰ ਖਾਨ, ਪ੍ਰਧਾਨ ਸੁਦਾਗਰ ਖਾਨ, ਇਕਬਾਲ ਖਾਨ, ਸਲੀਮ ਖਾਨ, ਭੀਮ ਹੁਸੈਨ, ਸਿਕੰਦਰ ਖਾਨ, ਦਿਲਸ਼ਾਦ ਖਾਨ, ਤਰਸੇਮ ਖਾਨ, ਅਮਰੀਕ ਸਿੰਘ ਮਟੌਰ, ਗੁਰਮੇਲ ਖਾਨ ਕੰਡਾਲਾ, ਭਾਗ ਖਾਨ, ਸੁਰਜੀਤ ਖਾਨ, ਗੁਰਦੀਪ ਖਾਨ ਅਤੇ ਸੁੱਚਾ ਖਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ