
ਕਿੱਕ ਬਾਕਸਿੰਗ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਟਰਾਈਸਿਟੀ ਜੂਨੀਅਰ ਕਿੱਕ ਬਾਕਸਿੰਗ ਕੱਪ ਸੈਕਟਰ-56 ਸਪੋਟਰਸ ਕੰਪਲੈਕਸ ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਕੱਪ ਵਿੱਚ ਪੰਜਾਬ ਪੁਲੀਸ ਕਰਮਚਾਰੀਆਂ ਦੇ ਬੱਚਿਆਂ ਵੱਲੋਂ ਖੇਡ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕਰਦੇ ਹੋਏ 20 ਗੋਲਡ, 8 ਸਿਲਵਰ ਅਤੇ 11 ਬੋਨਜ਼ ਦੇ ਤਮਗੇ ਜਿੱਤ ਕੇ ਪੰਜਾਬ ਪੁਲੀਸ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਅਤੇ ਓਵਰ-ਆਲ ਟਰਾਫ਼ੀ ਜਿੱਤੀ। ਕਿੱਕ ਬਾਕਸਿੰਗ ਕੱਪ ਜਿੱਤਣ ਉਪਰੰਤ ਡੀਆਈਜੀ ਕਮਾਂਡੋ ਹਰਚਰਨ ਸਿੰਘ ਭੁੱਲਰ ਨੇ ਇਨ੍ਹਾਂ ਹੋਣਹਾਰ ਖਿਡਾਰੀਆਂ ਦੀਹੌਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਟੀਮ ਕੋਚ ਭਵਨ ਸਿੰਘ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਖਿਡਾਰੀ ਪਹਿਲਾਂ ਵੀ ਰਾਸ਼ਰਟੀ ਅਤੇ ਅੰਤਰ-ਰਾਸ਼ਟਰੀ ਪੱਧਰ ’ਤੇ ਖੇਡ ਚੁੱਕੇ ਹਨ।
ਡੀਐਸਪੀ ਤੀਜੀ ਕਮਾਂਡੋ ਬਟਾਲੀਅਨ ਪ੍ਰੀਤ ਕੰਵਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲੀਸ ਦੇ ਵਧੀਕ ਡਾਇਰੈਕਟਰ ਜਨਰਲ ਪੁਲੀਸ (ਕਮਾਂਡੋ) ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲੀਸ ਨੇ ਇਨ੍ਰਾਂ ਖਿਡਾਰੀਆਂ ਨੂੰ ਵਿਸ਼ਵ-ਪੱਧਰ ਦੇ ਅਥਲੀਟ ਬਣਾਉਣ ਲਈ ਉੱਤਮ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜਗਵਿੰਦਰ ਸਿੰਘ ਚੀਮਾ, ਪੀਪੀਐਸ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਫੇਜ਼-11 ਨੇ ਵੀ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।