Share on Facebook Share on Twitter Share on Google+ Share on Pinterest Share on Linkedin ਕਾਂਗਰਸ ਨੇ ਹਮੇਸ਼ਾ ਸਿੱਖ ਅਤੇ ਪੰਜਾਬੀ ਵਿਰੋਧੀ ਰੋਲ ਅਦਾ ਕੀਤਾ: ਚੰਦੂਮਾਜਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ ਪੰਜਾਬ ਦੀ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਕੇ ਸੱਤਾ ਉਪਰ ਕਾਬਜ ਹੋਈ ਹੈ ਅਤੇ ਇਸ ਦੇ ਪੰਜਾਬ ਵਿਰੋਧੀ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਇਹ ਵਿਚਾਰ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਮੌਕੇ ਪੰਜਾਬੀਆਂ ਨਾਲ ਜੋ ਵੱਡੇ ਵੱਡੇ ਵਾਅਦੇ ਕੀਤੇ ਸਨ, ਉਸ ਤੋਂ ਕਾਂਗਰਸ ਨੂੰ ਮੁਕਰਨ ਨਹੀਂ ਦਿੱਤਾ ਜਾਵੇਗਾ ਅਤੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੂਰੇ ਜਾਹੋਜਹਾਲ ਵਿੱਚ ਆ ਗਿਆ ਹੈ ਅਤੇ ਕਾਂਗਰਸ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਹਰ ਵਧੀਕੀ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਸਿੱਖ ਅਤੇ ਪੰਜਾਬੀ ਵਿਰੋਧੀ ਰੋਲ ਅਦਾ ਕੀਤਾ ਹੈ, ਇਸ ਕਰਕੇ ਇਸ ਤੋਂ ਲੋਕਾਂ ਨੂੰ ਕੋਈ ਵੀ ਆਸ ਨਹੀਂ ਰਖਣੀ ਚਾਹੀਦੀ। ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਅਕਾਲੀ ਵਰਕਰਾਂ ਤੇ ਆਗੂਆਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕਾਂਗਰਸ ਸਰਕਾਰ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਮੌਕੇ ਪੰਜਾਬੀਆਂ ਨੂੰ ਹਰ ਘਰ ਵਿੱਚ ਇਕ ਇਕ ਨੌਕਰੀ ਦੇਣ, ਬੇਰੁਜ਼ਗਾਰੀ ਭੱਤਾ ਵਧਾਉਣ, ਸ਼ਗਨ ਸਕੀਮ 51 ਹਜਾਰ ਕਰਨ,ਪ੍ਰਾਪਰਟੀ ਟੈਕਸ ਖਤਮ ਕਰਨ, ਸਾਰਿਆਂ ਦਾ ਕਰਜਾ ਮਾਫ ਕਰਨ ਵਰਗੇ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਹੁਣ ਇਹਨਾਂ ਵਾਅਦਿਆਂ ਨੂੰ ਪੂਰਾ ਕਰਨ ਤੋੱ ਭਜ ਰਹੀ ਹੈ ਪਰ ਅਕਾਲੀ ਵਰਕਰ ਕਾਂਗਰਸ ਨੁੰ ਲੋਕਾਂ ਨਾਲ ਕੀਤੇ ਵਾਅਦਿਆਂ ਤੋੱ ਭੱਜਣ ਨਹੀਂ ਦੇਣਗੇ। ਇਸ ਮੌਕੇ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਬਲਜੀਤ ਸਿੰਘ ਕੁੰਭੜਾ, ਸੁਖਦੇਵ ਸਿੰਘ ਪਟਵਾਰੀ, ਗੁਰਮੁੱਖ ਸਿੰਘ ਸੋਹਲ, ਪਰਮਿੰਦਰ ਸਿੰਘ ਤਸੰਬਲੀ, ਅਸ਼ੋਕ ਝਾਅ ਸਾਰੇ ਕੌਂਸਲਰ, ਨਸੀਬ ਸਿੰਘ ਸੰਧੂ, ਪੰਜਾਬ ਸਿੰਘ ਕੰਗ, ਹਰਿੰਦਰ ਸਿੰਘ ਖਹਿਰਾ, ਹਰਦੇਵ ਸਿੰਘ ਹਰਪਾਲਪੁਰ, ਕਰਮ ਸਿੰਘ ਬਬਰਾ, ਵਿੱਕੀ, ਗਗਨਦੀਪ ਬੈਂਸ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ