Share on Facebook Share on Twitter Share on Google+ Share on Pinterest Share on Linkedin ਕਾਂਗਰਸ ਉਮੀਦਵਾਰ ਬਲਬੀਰ ਸਿੱਧੂ ਨੇ ਦਰਜਨਾਂ ਪਿੰਡਾਂ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ: ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਬਾਕਰਪੁਰ, ਸਫੀਪੁਰ, ਨੰਡਿਆਲੀ, ਅਲੀਪੁਰ, ਝਿਉਰਹੇੜੀ, ਕੰਡਾਲਾ, ਧਰਮਗੜ੍ਹ, ਰੁੜਕਾ, ਚਾਚੂਮਾਜਰਾ, ਪਾਪੜੀ, ਕੰਬਾਲਾ ਅਤੇ ਕੰਬਾਲੀ ਦਾ ਤੂਫਾਨੀ ਦੌਰਾ ਕੀਤਾ। ਇਸ ਦੌਰਾਨ ਸਿੱਧੂ ਨੇ ਜਿੱਥੇ ਬਾਕਰਪੁਰ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਉੱਥੇ ਹੀ ਪਿੰਡ ਅਲੀਪੁਰ ਵਿਖੇ ਸਾਬਕਾ ਸਰਪੰਚ ਜਸਪਾਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ ਅਤੇ ਚੋਣਾਂ ਵਿੱਚ ਸ੍ਰੀ ਸਿੱਧੂ ਦੇ ਹੱਕ ਵਿੱਚ ਲੋਕਾਂ ਨੂੰ ਲਾਮਵੰਦ ਕਰਨ ਦਾ ਐਲਾਨ ਕੀਤਾ। ਸਾਬਕਾ ਸਰਪੰਚ ਜਸਪਾਲ ਸਿੰਘ ਨੇ ਕਿਹਾ ਕਿ ਉਹ ਵਿਧਾਇਕ ਸਿੱਧੂ ਵੱਲੋਂ ਹਲਕੇ ਵਿੱਚ ਕਰਵਾਏ ਗਏ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਕਾਂਗਰਸ ਪਾਰਟੀ ਨਾਲ ਜੁੜੇ ਹਨ। ਇਸ ਮੌਕੇ ਵੱਖ ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਪੰਜਾਬ ਅੰਦਰ ਚੰਨੀ ਸਰਕਾਰ ਦੁਆਰਾ ਕੀਤੇ ਗਏ ਇਤਿਹਾਸਿਕ ਫੈਸਲਿਆਂ ਤੋਂ ਜਾਣੂ ਕਰਵਾਉਂਦੇ ਹੋਏ ਆਪਣੇ ਕੀਤੇ ਗਏ ਵਿਕਾਸ ਕੰਮਾਂ ਦੇ ਅਧਾਰ ’ਤੇ ਲੋਕਾਂ ਕੋਲੋਂ ਵੋਟਾਂ ਮੰਗੀਆਂ। ਉਨ੍ਹਾਂ ਆਪ ਉਮੀਦਵਾਰ ਕੁਲਵੰਤ ਸਿੰਘ ਅਤੇ ਅਕਾਲੀ ਉਮੀਦਵਾਰ ਪਰਵਿੰਦਰ ਸੋਹਾਣਾ ਨੂੰ ਇਕੋ ਥਾਲੀ ਦੇ ਬੈਂਗਣ ਦੱਸਦਿਆਂ ਕਿਹਾ ਕਿ ਨਗਰ ਨਿਗਮ ਚੋਣਾਂ ਇਹ ਦੋਵੇਂ ਵਿਅਕਤੀ ਇਕੱਠੇ ਲੜੇ ਸਨ ਅਤੇ ਹੁਣ ਲੋਕਾਂ ਦੀਆਂ ਅੱਖਾਂ ਵਿੱਚ ਮਿੱਟੀ ਪਾਉਣ ਅਕਾਲੀ ਦਲ ਅਤੇ ਅਕਾਲੀ ਦਲ ਦੀ ਬੀ ਟੀਮ ਆਪ ਰਾਹੀ ਚੋਣਾਂ ਲੜਕੇ ਹਲਕਾ ਵਾਸੀਆਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ। ਇਨ੍ਹਾਂ ਲੋਕਾਂ ਨੇ ਅਕਾਲੀ ਸਰਕਾਰ ਸਮੇਂ ਸੱਤਾ ਸੁੱਖ ਭੋਗਿਆ, ਪਰ ਹਲਕੇ ਦੀ ਬਿਹਤਰੀ ਲਈ ਕੋਈ ਵੀ ਕਦਮ ਨਹੀਂ ਚੁਕਿਆ ਜੇਕਰ ਕੁਲਵੰਤ ਸਿੰਘ ਮੇਅਰ ਵਜੋਂ ਸ਼ਹਿਰ ਦੀ ਬਿਹਤਰੀ ਲਈ ਕੋਈ ਕੰਮ ਕਰਦਾ ਤਾਂ ਉਸ ਨੂੰ ਕੌਂਸਲਰ ਦੀ ਚੋਣ ਵਿਚ ਦੰਦ ਖੱਟੇ ਨਾ ਕਰਵਾਉਣੇ ਪੈਂਦੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਿਰੋਧੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣੀਆਂ ਯਕੀਨੀ ਹਨ ਕਿਉਂਕਿ ਹਲਕਾ ਵਾਸੀ ਕਾਂਗਰਸ ਪਾਰਟੀ ਦੇ ਨਾਲ ਹਨ। ਇਸ ਮੌਕੇ ਉਕਤ ਪਿੰਡਾਂ ਵਿੱਚ ਪਹੁੰਚਣ ’ਤੇ ਸਿੱਧੂ ਦਾ ਲੋਕਾਂ ਨੇ ਭਰਪੂਰ ਸਵਾਗਤ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਜਗਰੂਪ ਸਿੰਘ ਢੋਲ ਕੁਰੜੀ, ਹਰੀ ਸਿੰਘ, ਜੈਲਦਾਰ ਦਵਿੰਦਰ ਸਿੰਘ, ਸਰਪੰਚ ਰਮਨਦੀਪ ਸਿੰਘ ਸਫੀਪੁਰ, ਮਹਿੰਦਰ ਸਿੰਘ, ਸਰਪੰਚ ਗੁਰਵਿੰਦਰ ਸਿੰਘ ਨਢਿਆਲੀ, ਸਰਪੰਚ ਚਰਨਜੀਤ ਸਿੰਘ ਅਲੀਪੁਰ, ਜਗਦੇਵ ਸਿੰਘ ਜੱਗੀ, ਮਨਪ੍ਰੀਤ ਸਿੰਘ ਸਰਪੰਚ ਝਿਊਰਹੇੜੀ, ਲਖਵਿੰਦਰ ਸਿੰਘ ਗੋਗੀ, ਗੁਰਪਾਲ ਸਿੰਘ ਪਾਲੀ ਸਾਬਕਾ ਸਰਪੰਚ, ਸਰਪੰਚ ਸਵਰਨ ਸਿੰਘ ਕੰਡਾਲਾ, ਮਲਕੀਤ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਸੁੱਖਾ, ਸਰਪੰਚ ਪਰਮਜੀਤ ਸਿੰਘ ਬਰਾੜ ਧਰਮਗੜ੍ਹ, ਸਰਪੰਚ ਹਰਜੀਤ ਸਿੰਘ ਢਿੱਲੋਂ ਰੁੜਕਾ, ਸਰਪੰਚ ਸੁੱਚਾ ਸਿੰਘ ਚਾਚੂਮਾਜਰਾ, ਸਰਪੰਚ ਅਮਰੀਕ ਸਿੰਘ ਕੰਬਾਲਾ, ਸਰਪੰਚ ਬੂਟਾ ਸਿੰਘ ਕੰਬਾਲੀ, ਗੁਰਜੀਤ ਸਿੰਘ ਪਾਪੜੀ, ਸਤਪਾਲ ਸ਼ਰਮਾ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ