ਵਾਰਡ ਨੰਬਰ-7 ਤੋਂ ਕਾਂਗਰਸ ਉਮੀਦਵਾਰ ਬਲਜੀਤ ਕੌਰ ਦੀ ਜਿੱਤ ਯਕੀਨੀ ਬਣਾਉਣ ਦਾ ਹੋਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਇੱਥੋਂ ਦੇ ਫੇਜ਼-5 (ਵਾਰਡ ਨੰਬਰ-7) ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਬਲਜੀਤ ਕੌਰ ਦੇ ਵੱਡੀ ਗਿਣਤੀ ਵਿੱਚ ਸਮਰਥਕਾਂ ਨੇ ਅੱਜ ਘਰ-ਘਰ ਅਤੇ ਗਲੀ-ਮੁਹੱਲਿਆਂ ਵਿੱਚ ਘੁੰਮ ਫਿਰ ਕੇ ਆਪਣੇ ਆਗੂ ਦੀ ਜਿੱਤ ਨੂੰ ਯਕੀਨੀ ਬਣਾਉਣ ਦਾ ਹੋਕਾ ਦਿੱਤਾ। ਚੋਣ ਪ੍ਰਚਾਰ ਵਿੱਚ ਜੁਟੇ ਪਰਮਜੀਤ, ਆਰ.ਐਸ. ਸੋਢੀ, ਰਾਮ ਨਿਰੰਜਨ, ਰਣਜੀਤ ਸਿੰਘ ਗਿੱਲ, ਇਕਬਾਲ ਸਿੰਘ, ਅਜੀਮਲ, ਰਾਜ ਬਾਲਾ, ਅਰੁਣਾ ਸ਼ਰਮਾ, ਕਾਂਤਾ ਦੇਵੀ, ਮੰਜੂ, ਮਨਦੀਪ ਕੌਰ, ਸੁਰੱਕਸ਼ਾ ਦੇਵੀ, ਪਿਆਰਾ ਸਿੰਘ, ਜਗੀਰ ਸਿੱਧੂ, ਸ਼ਿਵ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਸਮਰਥਕਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ 14 ਫਰਵਰੀ ਨੂੰ ਆਪਣੀ ਕੀਮਤੀ ਵੋਟ ਬੀਬੀ ਬਲਜੀਤ ਕੌਰ ਦੇ ਚੋਣ ਨਿਸ਼ਾਨ ਹੱਥ ਪੰਜੇ ਨੂੰ ਪਾ ਕੇ ਕਾਮਯਾਬ ਬਣਾਉਣ ਤਾਂ ਜੋ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਦੀ ਜਨਰਲ ਸਕੱਤਰ ਤੇ ਉਮੀਦਵਾਰ ਬੀਬੀ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਮੰਤਰਬੀ ਬਲਬੀਰ ਸਿੰਘ ਸਿੱਧੂ ਦੇ ਯਤਨਾ ਸਦਕਾ ਸਿਰਫ਼ ਸਥਾਨਕ ਵਾਰਡ ਨੰਬਰ-7 ਵਿੱਚ ਹੀ ਨਹੀਂ ਬਲਕਿ ਪੂਰੇ ਮੁਹਾਲੀ ਸ਼ਹਿਰ ਵਿੱਚ ਵਿਕਾਸ ਕਾਰਜ ਹੋਏ ਹਨ। ਇਹੀ ਕਾਰਨ ਹੈ ਕਿ ਪਾਰਟੀ ਦੇ ਉਮੀਦਵਾਰ ਸ਼ਹਿਰ ਵਿੱਚ ਪਹਿਲਾਂ ਤੋਂ ਹੀ ਕਰਵਾਏ ਜਾ ਚੁੱਕੇ ਵਿਕਾਸ ਕਾਰਜਾਂ ਦੇ ਨਾਂ ’ਤੇ ਵੋਟ ਮੰਗ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਚੋਣ ਜਿੱਤਣ ਉਪਰੰਤ ਉਹ ਆਪਣੇ ਵਾਰਡ ਨੰਬਰ-7 ਦੇ ਸਰਬਪੱਖੀ ਵਿਕਾਸ ਅਤੇ ਖੂਬਸੂਰਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …