ਵਾਰਡ ਨੰਬਰ-7 ਤੋਂ ਕਾਂਗਰਸ ਉਮੀਦਵਾਰ ਬਲਜੀਤ ਕੌਰ ਨੇ ਚੋਣ ਪ੍ਰਚਾਰ ’ਚ ਤੇਜ਼ੀ ਲਿਆਂਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਮੁਹਾਲੀ ਨਗਰ ਨਿਗਮ ਚੋਣਾਂ ਦੇ ਲਈ ਅੱਜ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਾਰੇ ਵਾਰਡਾਂ ਦੀਆਂ ਸੀਟਾਂ ਉੱਤੇ ਉਮੀਦਵਾਰਾਂ ਦੇ ਐਲਾਨ ਕਰਦਿਆਂ ਹੀ ਉਮੀਦਵਾਰਾਂ ਨੇ ਆਪੋ-ਆਪਣੇ ਵਾਰਡਾਂ ਵਿੱਚ ਚੋਣ ਪ੍ਰਚਾਰ ਭਖਾ ਦਿੱਤਾ ਹੈ। ਵਾਰਡ ਨੰਬਰ-7 ਤੋਂ ਕਾਂਗਰਸੀ ਉਮੀਦਵਾਰ ਬੀਬੀ ਬਲਜੀਤ ਕੌਰ ਨੇ ਅੱਜ ਆਪਣੇ ਵੱਡੀ ਗਿਣਤੀ ਵਿੱਚ ਸਮਰਥਕਾਂ ਸਮੇਤ ਆਪਣੇ ਵਾਰਡ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ।
ਬੀਬੀ ਬਲਜੀਤ ਕੌਰ ਨੇ ਆਪਣੇ ਵਾਰਡ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਆਪਣੇ ਸ਼ਹਿਰ ਮੁਹਾਲੀ ਵਿੱਚ ਕੀਤੇ ਗਏ ਕਰੋੜਾਂ ਰੁਪਇਆਂ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਲਈ ਕੀਤੇ ਗਏ ਕੰਮਾਂ ਉੱਤੇ ਮੁਹਰ ਲਗਾਉਂਦੇ ਹੋਏ 14 ਫਰਵਰੀ ਨੂੰ ਆਪਣੀ ਕੀਮਤੀ ਵੋਟ ਚੋਣ ਨਿਸ਼ਾਨ ਹੱਥ ਪੰਜੇ ਉੱਤੇ ਲਗਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਤਾਂ ਜੋ ਨਗਰ ਨਿਗਮ ਵਿੱਚ ਕਾਂਗਰਸ ਪਾਰਟੀ ਦਾ ਮੇਅਰ ਬਣਾ ਕੇ ਸ਼ਹਿਰ ਵਿੱਚ ਵਿਕਾਸ ਦੀ ਗਤੀ ਤੇਜ਼ ਕੀਤੀ ਜਾ ਸਕੇ। ਇਸ ਮੌਕੇ ਗੁਰਮੀਤ ਸਿੰਘ ਸਿਆਣ, ਬਲਵੀਰ ਸਿੰਘ, ਐਡਵੋਕੇਟ ਰਿਪੁਦਮਨ ਸਿੰਘ, ਮਨਮੋਹਨ ਸਿੰਘ, ਰਕਸ਼ਾ ਦੇਵੀ, ਰਮਨ ਥਰੇਜਾ, ਰਾਜ ਮਲਹੋਤਰਾ ਨੇ ਵੀ ਬੀਬੀ ਬਲਜੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …