ਕਾਂਗਰਸ ਉਮੀਦਵਾਰ ਜਗਮੋਹਨ ਕੰਗ ਵੱਲੋਂ ਪਿੰਡਾਂ ਵਿੱਚ ਚੋਣ ਪ੍ਰਚਾਰ ਤੇਜ਼

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 17 ਜਨਵਰੀ:
ਖਰੜ ਦੇ ਕਾਂਗਰਸ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਨੇ ਆਪਣੀ ਚੋਣ ਸਰਗਰਮੀਆਂ ਤੇਜ਼ ਕਰਦਿਆਂ ਅੱਜ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਨਾਢਾ, ਮਸਤਗੜ੍ਹ, ਤੋਗਾ ਤੇ ਧਨੌੜਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਲੋਕਾਂ ਨੂੰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀਆਂ ਪਿਛਲੇ 10 ਸਾਲਾਂ ਦੀਆਂ ਨਾਕਾਮੀਆਂ ਅਤੇ ਕਾਂਗਰਸ ਦੀਆਂ ਵਿਕਾਸ ਪੱਖੀ ਨੀਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਬਾਦਲ ਸਰਕਾਰ ਨੇ ਨਵਾਂ ਗਰਾਓਂ ਸਮੇਤ ਸਮੁੱਚੇ ਖਰੜ ਹਲਕੇ ਦੇ ਵਿਕਾਸ ਨੂੰ ਬਹੁਤੀ ਤਵੱਜੋਂ ਨਹੀਂ ਦਿੱਤੀ। ਸ੍ਰੀ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਕੋਠੀ ਤੋਂ ਮਹਿਜ਼ ਚੰਦ ਕੁ ਕਦਮ ਦੀ ਦੂਰੀ ’ਤੇ ਸਥਿਤ ਨਵਾਂ ਗਰਾਓਂ ਦੇ ਵਸਨੀਕ ਨਰਕ ਭੋਗ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੇ ਗਠਨ ਤੋਂ ਬਾਅਤ ਨਵਾਂ ਗਰਾਓਂ ਸਮੇਤ ਸਮੁੱਚੇ ਹਲਕੇ ਦੀ ਕਾਇਆ ਕਲਪ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਰਣਜੀਤ ਸਿੰਘ ਨਗਲੀਆਂ, ਬਲਕਾਰ ਸਿੰਘ ਭੰਗੂ, ਗਿਆਨ ਸਿੰਘ ਘੰਢੋਲੀ, ਕਮਲਜੀਤ ਸਿੰਘ ਮੁੱਲਾਂਪੁਰ, ਜਗਮਾਲ ਸਿੰਘ ਤੋਗਾ ਅਤੇ ਰਣਜੀਤ ਸਿੰਘ ਦੁਲਵਾਂ ਨੇ ਵੀ ਸੰਬੋਧਨ ਕਰਦਿਆਂ ਇਲਾਕੇ ਦੇ ਵਿਕਾਸ ਲਈ ਸ੍ਰੀ ਕੰਗ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…