ਕਾਂਗਰਸੀ ਉਮੀਦਵਾਰ ਜਗਮੋਹਨ ਸਿੰਘ ਕੰਗ ਦੀ ਨੂੰਹ ਆਇਸ਼ਾ ਕੰਗ ਵੱਲੋਂ ਪਿੰਡਾਂ ਵਿੱਚ ਚੋਣ ਪ੍ਰਚਾਰ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 24 ਜਨਵਰੀ:
ਖਰੜ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਦੇ ਹੱਕ ਵਿੱਚ ਅੱਜ ਉਨ੍ਹਾਂ ਦੀ ਨੂੰਹ ਆਇਸ਼ਾ ਕੰਗ ਵੱਲੋਂ ਕਾਂਗਰਸੀ ਵਰਕਰਾਂ ਨੂੰ ਆਪਣੇ ਨਾਲ ਲੈ ਕੇ ਆਪਣੇ ਸੁਹਰੇ ਕੰਗ ਦੇ ਹੱਕ ਵਿੱਚ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਜਰਾਨ ਆਇਸ਼ਾ ਕੰਗ ਨੇ ਪਿੰਡ ਵਜੀਦਪੁਰ ਵਿੱਚ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਸੰਪਰਕ ਕਾਇਮ ਕਰਦਿਆਂ ਉਨ੍ਹਾਂ ਨੂੰ ਅਕਾਲੀ-ਭਾਜਪਾ ਸਰਕਾਰ ਦੀਆਂ ਨਾਕਾਮੀਆਂ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਹਲਕੇ ਦੇ ਵਿਕਾਸ ਲਈ ਸ੍ਰੀ ਕੰਗ ਨੂੰ ਜਿਤਾਉਣ ਲਈ ਵੋਟਾਂ ਪਾਉਣ ਦੀ ਅਪੀਲ ਕੀਤੀ।
ਇਸੇ ਦੌਰਾਨ ਅਕਾਲੀ ਦਲ ਵਿੱਚ ਸ਼ਾਮਲ ਹੋਏ ਕਾਂਗਰਸੀ ਵਰਕਰਾਂ ਦੀ ਮੁੜ ਘਰ ਵਾਪਸੀ ’ਤੇ ਸਨਮਾਨ ਵੀ ਕੀਤਾ। ਸਰਪੰਚ ਹਰਕੀਰਤ ਸਿੰਘ ਨੇ ਵਸਨੀਕਾਂ ਵੱਲੋਂ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਨਾਲ ਕੁਸ਼ਲਪਾਲ ਖਿਜਰਾਬਾਦ, ਦਰਸ਼ਨ ਸਿੰਘ ਖਰਬ, ਮਨਿੰਦਰ ਸਿੰਘ ਮਾਵੀ, ਪਰਮਜੀਤ ਸਿੰਘ, ਰਣਧੀਰ ਸਿੰਘ ਸਿਆਲਬਾ, ਦੀਪ ਰਾਣਾ ਮਾਜਰੀ, ਰਣਜੀਤ ਸਿੰਘ ਨਗਲੀਆਂ, ਨਿਰਮਲ ਸਿੰਘ ਬੂਥਗੜ੍ਹ ਅਤੇ ਦੀਸ਼ਾ ਕਾਦੀਮਾਜਰਾ ਸਮੇਤ ਹੋਰ ਬੀਬੀਆਂ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…