Nabaz-e-punjab.com

ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਵੱਲੋਂ ਮੁਹਾਲੀ ਤੋਂ ਚੋਣ ਪ੍ਰਚਾਰ ਦਾ ਰਸਮੀ ਆਗਾਜ਼

ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਮੌਲੀ ਬੈਦਵਾਨ ਵਿੱਚ ਹੋਈ ਵੱਡੀ ਚੋਣ ਰੈਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਅੱਜ ਮੁਹਾਲੀ ਤੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਮੌਜ਼ੂਦਾ ਤੇ ਸਾਬਕਾ ਕਾਂਗਰਸ ਸਰਕਾਰਾਂ ਵੱਲੋਂ ਇਸ ਹਲਕੇ ਵਿੱਚ ਕੀਤੇ ਸਮੁੱਚੇ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਹਲਕੇ ਨੂੰ ਵੋਟਾਂ ਪੱਖੋਂ ‘ਸੋਨੇ ਦੀ ਖਾਣਾ’ ਮੰਨਿਆ ਜਾ ਰਿਹਾ ਹੈ।
ਇੱਥੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਵੱਡੀ ਜਿੱਤ ਦਰਜ ਕਰ ਕੇ ਕੇਂਦਰ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਇਹ ਆਮ ਚੋਣਾਂ ਕੇਂਦਰ ਵਿਚਲੀ ਮੋਦੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਅਤੇ ਪਿਛਲੇ ਪੰਜ ਸਾਲਾਂ ਵਿੱਚ ਇਸ ਹਲਕੇ ਵਿੱਚ ਕੋਈ ਕੰਮ ਨਾ ਕਰਨ ਵਾਲੇ ਸੰਸਦ ਮੈਂਬਰ ਦੀ ਕਾਜਗੁਜ਼ਾਰੀ ਬਾਰੇ ਰਾਇਸ਼ੁਮਾਰੀ (ਲੋਕਾਂ ਦਾ ਰਾਇ) ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐਨਡੀਏ) ਦੇ ਪਿਛਲੇ ਪੰਜ ਸਾਲਾਂ ਦੌਰਾਨ ਸਿਰਫ ਜਮਹੂਰੀ ਸੰਸਥਾਵਾਂ ਦਾ ਘਾਣ ਕੀਤਾ ਗਿਆ ਅਤੇ ਬੇਰੁਜ਼ਗਾਰੀ ਬੇਤਹਾਸ਼ਾ ਵਾਧਾ ਹੋਇਆ ਅਤੇ ਅਰਥਚਾਰਾ ਨਿਘਾਰ ਵੱਲ ਰਿਹਾ।
ਇਸ ਤੋਂ ਪਹਿਲਾਂ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਘਟੀਆ ਕਿਸਮ ਦੀ ਬਿਆਨਬਾਜ਼ੀ ਉੱਤੇ ਉਤਰ ਆਏ ਹਨ ਕਿਉਂਕਿ ਉਨ੍ਹਾਂ ਕੋਲ ਕੋਈ ਚੋਣ ਮੁੱਦਾ ਅਤੇ ਅਜਿਹਾ ਕੰਮ ਨਹੀਂ ਹੈ, ਜਿਸ ਦੇ ਆਧਾਰ ਉੱਤੇ ਵੋਟਾਂ ਮੰਗੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਵਾਅਦੇ ਪੂਰੇ ਨਾ ਹੋਣ ਕਾਰਨ ਦੇਸ਼ ਦੇ ਲੋਕ ਮੋਦੀ ਸਰਕਾਰ ਤੋਂ ਨਾਖੁਸ਼ ਹਨ ਅਤੇ ਉਹ ਇਨ੍ਹਾਂ ਚੋਣਾਂ ਵਿੱਚ ਨਰਿੰਦਰ ਮੋਦੀ ਨੂੰ ਸਬਕ ਸਿਖਾਉਣ ਲਈ ਉਤਾਵਲੇ ਹੋ ਰਹੇ ਹਨ। ਮੁਹਾਲੀ ਵਿੱਚ ਵਿਕਾਸ ਪ੍ਰਾਜੈਕਟਾਂ ਦੇ ਮੁੱਦੇ ਉਤੇ ਸ੍ਰੀ ਸਿੱਧੂ ਨੇ ਕਿਹਾ ਕਿ ਕੌਮਾਂਤਰੀ ਹਵਾਈ ਅੱਡਾ, ਮੈਡੀਕਲ ਕਾਲਜ, ਪੀਜੀਆਈ ਦਾ ਪ੍ਰਾਜੈਕਟ ਅਤੇ ਹੋਰ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਕਾਂਗਰਸ ਸਰਕਾਰਾਂ ਵੇਲੇ ਸ਼ੁਰੂ ਅਤੇ ਮੁਕੰਮਲ ਹੋਏ ਹਨ। ਉਨ੍ਹਾਂ ਕਿਹਾ ਕਿ ਘਰ ਘਰ ਰੁਜ਼ਗਾਰ ਮੁਹੱਈਆ ਕਰਨ ਲਈ ਚੋਣਾਂ ਵੇਲੇ ਕੀਤੇ ਵਾਅਦੇ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ।
ਇਸ ਰੈਲੀ ਵਿੱਚ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਬੱਸੀ ਪਾਠਾਣਾ ਤੋਂ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਮੁਹਾਲੀ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਯੂਥ ਕਾਂਗਰਸ ਆਗੂ ਕੰਵਰਬੀਰ ਸਿੰਘ ਸਿੱਧੂ, ਮਾ. ਰਾਮ ਸਰੂਪ ਜੋਸ਼ੀ, ਐਮਡੀਐਸ ਸੋਢੀ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮੋਹਨ ਸਿੰਘ ਬਠਲਾਣਾ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਮਹਿਲਾ ਵਿੰਗ ਦੀ ਪ੍ਰਧਾਨ ਡਿੰਪਲ ਸਭਰਵਾਲ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਜੀ.ਐਸ.ਰਿਆੜ, ਨਰਪਿੰਦਰ ਸਿੰਘ ਰੰਗੀ ਅਤੇ ਸੁਰਿੰਦਰ ਸਿੰਘ ਰਾਜਪੂਤ, ਅਮਰੀਕ ਸਿੰਘ ਸੋਮਲ, ਭਾਰਤ ਭੂਸ਼ਣ ਮੈਣੀ, ਨੱਛਤਰ ਸਿੰਘ, ਰਾਜ ਰਾਣੀ ਜੈਨ ਤੇ ਸੁਮਨ ਗਰਗ ਸਾਰੇ ਕੌਂਸਲਰ, ਕਮਲਜੀਤ ਸਿੰਘ ਚਾਵਲਾ, ਜਗਰੂਪ ਸਿੰਘ ਢੋਲ ਕੁਰੜੀ, ਭਗਤ ਸਿੰਘ ਨਾਮਧਾਰੀ, ਮਨਜੀਤ ਸਿੰਘ ਝਿਲਗੁੂਟੀ, ਛੱਜਾ ਸਿੰਘ ਸਰਪੰਚ ਕੁਰੜੀ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਰਣਜੀਤ ਸਿੰਘ ਗਿੱਲ ਜਗਤਪੁਰਾ, ਬੁੂਟਾ ਸਿੰਘ ਸੋਹਾਣਾ, ਗੁਰਧਿਆਨ ਸਿੰਘ ਦੁਰਾਲੀ, ਹਰਿੰਦਰ ਸਿੰਘ ਜੌਨੀ ਸਰਪੰਚ ਗੁਡਾਣਾ ਅਤੇ ਪ੍ਰਧਾਨ ਯੂਥ ਕਾਂਗਰਸ ਮੁਹਾਲੀ, ਚੌਧਰੀ ਹਰੀਪਾਲ ਚੋਲਟਾ ਕਲਾਂ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਰਮਨਦੀਪ ਸਿੰਘ ਸਰਪੰਚ ਸਫੀਪੁਰ, ਜੈਲਦਾਰ ਬਲਵਿੰਦਰ ਸਿੰਘ ਕੁੰਭੜਾ, ਅਜਮੇਰ ਸਿੰਘ ਸਰਪੰਚ ਦਾਉਂ, ਜਸਵਿੰਦਰ ਸ਼ਰਮਾ, ਦਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸਰਪੰਚ ਕੰਬਾਲਾ, ਪੰਡਿਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਰਾਜਪਾਲ ਸਿੰਘ ਬਿਲਖੂ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਰਣਜੀਤ ਸਿੰਘ ਗਿੱਲ ਸਰਪੰਚ ਜਗਤਪੁਰਾ, ਸੁਦੇਸ਼ ਕੁਮਾਰ ਗੋਗਾ ਸਰਪੰਚ ਬੈਰੋਪੁਰ, ਜੋਰਾ ਸਿੰਘ ਸਰਪੰਚ ਮਨੌਲੀ, ਮੋਹਨ ਸਿੰਘ ਸਰਪੰਚ ਰਾਏਪੁਰ, ਜਸਵਿੰਦਰ ਸਿੰਘ ਪੱਪਾ ਸਰਪੰਚ ਗਿੱਦੜਪੁਰ, ਮਲਕੀਤ ਸਿੰਘ ਖਾਲਸਾ, ਗਿਆਨੀ ਗੁਰਮੇਲ ਸਿੰਘ ਤੋਂ ਇਲਾਵਾ ਪਿੰਡਾਂ ਦੇ ਪੰਚ ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਨ, ਮੁਹਾਲੀ ਦੇ ਕੌਸਲਰ, ਵਰਕਰ ਅਤੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…