ਕਾਂਗਰਸ ਦੇ ਕੌਂਸਲਰ ਨਛੱਤਰ ਸਿੰਘ ਨੇ ਮੁਹਾਲੀ ਪਿੰਡ ਵਿੱਚ ਕੀਤੀ ਵਿਕਾਸ ਕਾਰਜਾਂ ਦੀ ਸ਼ੁਰੂਆਤ

ਨਿਊਜ਼ ਡੈਸਕ ਸਰਵਿਸ
ਮੁਹਾਲੀ, 4 ਦਸੰਬਰ
ਕਾਂਗਰਸ ਪਾਰਟੀ ਦੇ ਕੌਂਸਲਰ ਨਛੱਤਰ ਸਿੰਘ ਨੇ ਪਿੰਡ ਮੁਹਾਲੀ ‘ਵਾਰਡ ਨੰਬਰ-6’ ਦੇ ਵਿਕਾਸ ਕਾਰਜਾਂ ਦੀ ਕਹੀ ਦਾ ਟੱਕ ਲਗਾ ਕੇ ਸ਼ੁਰੂਆਤ ਕੀਤੀ। ਪ੍ਰੈਸ ਨੋਟ ਰਾਹੀਂ ਦੱਸਿਆ ਗਿਆ ਹੈ ਕਿ ਮੁਹਾਲੀ ਪਿੰਡ ਦੀਆਂ ਗਲੀਆਂ ਦੀ ਪਿਛਲੇ ਕਾਫੀ ਸਮੇਂ ਤੋਂ ਰਿਪੇਅਰ ਨਹੀਂ ਕੀਤੀ ਗਈ ਸੀ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਲੇਕਿਨ ਹੁਣ ਕੌਂਸਲਰ ਨਛੱਤਰ ਸਿੰਘ ਦੇ ਲਗਾਤਾਰ ਯਤਨਾ ਸਦਕਾ ਲਗਭਗ 25 ਲੱਖ ਰੁਪਏ ਦੀ ਗਰਾਂਟ ਮੁਹਾਲੀ ਨਗਰ ਨਿਗਮ ਵੱਲੋਂ ਪਾਸ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਗਰਾਂਟ ਨਾਲ ਪਿੰਡ ਦੀਆਂ ਗਲੀਆਂ ਵਿੱਚ ਪੇਵਰ ਬਲਾਕ ਲਗਾਏ ਜਾਣਗੇ ਅਤੇ ਗਲੀਆਂ ਦੀ ਮੁਰੰਮਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸੀਵਰੇਜ ਦੀ ਵਿਵਸਥਾ ਕੀਤੀ ਜਾਵੇਗੀ। ਇਸ ਮੌਕੇ ਨੰਬਰਦਾਰ ਹਰਿੰਦਰ ਸਿੰਘ, ਸਰਬਜੀਤ ਸਿੰਘ, ਗੁਰਤੇਜ ਸਿੰਘ, ਰਵਿੰਦਰ ਸਿੰਘ ਪੰਜਾਬ ਮੋਟਰ, ਸਵਰਨ ਸਿੰਘ ਸੈਣੀ, ਸੁਰਮੁੱਖ ਸਿੰਘ, ਗੁਰਚਰਨ ਸਿੰਘ ਫੌਜੀ, ਜਰਨੈਲ ਸਿੰਘ , ਡਾ. ਗੁਰਦੇਵ ਸਿੰਘ ਅਤੇ ਭਾਗ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਵੀ ਹਾਜਰ ਸਨ ।
ਸਬੰਧਤ ਤਸਵੀਰ:-1 ਕਾਂਗਰਸ ਦੇ ਕੌਂਸਲਰ ਨਛੱਤਰ ਸਿੰਘ ਮੁਹਾਲੀ ਵਿੱਚ ਕੱਹੀ ਦਾ ਟੱਕ ਲਗਾ ਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…