Share on Facebook Share on Twitter Share on Google+ Share on Pinterest Share on Linkedin ਕਾਂਗਰਸ ਦਾ ਪੰਜਾਬ ਵਿੱਚ ਰਾਜ ਕਰਨ ਦਾ ਸੁਪਨਾ ਕਦੇ ਵੀ ਪੁਰਾ ਨਹੀਂ ਹੋਵੇਗਾ: ਡਾ. ਚੀਮਾ ਅਕਾਲੀ ਦਲ ਨੇ ਹਮੇਸ਼ਾਂ ਆਪਣੇ ਵਫ਼ਾਦਾਰ ਵਰਕਰਾਂ ਨੂੰ ਪੁਰਾ ਮਾਣ ਸਤਿਕਾਰ ਦਿੱਤਾ: ਨਿਊਜ਼ ਡੈਸਕ ਸਰਵਿਸ ਮੁਹਾਲੀ, 5 ਦਸੰਬਰ ਕਾਂਗਰਸ ਦਾ ਪੰਜਾਬ ਵਿੱਚ ਰਾਜ ਕਰਨ ਦਾ ਸੁਪਨਾ ਕਦੇ ਪੁਰਾ ਨਹੀਂ ਹੋਵੇਗਾ। ਉਂਜ ਵੀ ਮੁੱਦਾਹੀਣ ਕਾਂਗਰਸ ਲੀਡਰਸ਼ਿਪ ਨੂੰ ਸੂਬੇ ਦੇ ਲੋਕ ਮੂੰਹ ਨਹੀਂ ਲਗਾਉਣਗੇ। ਕਿਉਂਕਿ ਕਾਂਗਰਸ ਦੀ ਨੀਅਤ ਅਤੇ ਨੀਤੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਦਫ਼ਤਰ ਵਿਖੇ ਨਵਨਿਯੁਕਤ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਹਰਭਜਨ ਸਿੰਘ ਡੰਗ ਨੂੰ ਆਪਣੇ ਆਹੁਦੇ ਦਾ ਕਾਰਜਭਾਰ ਸਾਂਭਣ ਮੌਕੇ ਹੋਏ ਸਮਾਗਮ ਵਿੱਚ ਸਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸਾਂ ਹੀ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਅਤੇ ਅੱਜ ਵੀ ਕਾਂਗਰਸ ਦੇ ਵਿਧਾਨਕਾਰ ਪੰਜ ਸਾਲ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਦਾ ਆਨੰਦ ਮਾਣਨ ਉਪਰੰਤ ਐਸ.ਵਾਈ.ਐਲ. ਮੁੱਦੇ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਦਾ ਸਾਥ ਦੇਣ ਦੀ ਥਾਂ ਅਸਤੀਫੇ ਦੇ ਕੇ ਆਮ ਲੋਕਾਂ ਨੂੰ ਬੇਬਕੂਫ ਬਣਾਉਣ ਦੀ ਕੋਸ਼ਿਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਤੀਫੇ ਦੇਣ ਵਾਲੇ ਵਿਧਾਇਕ ਅਸਤੀਫੇ ਦੇਣ ਤੋਂ ਬਾਅਦ ਵੀ ਸਰਕਾਰੀ ਸਹੂਲਤਾਂ ਦਾ ਆਨੰਦ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਰਾਜ ਵਿੱਚ ਜੋ ਵਿਕਾਸ ਹੋਇਆ ਹੈ ਉਸ ਤੋਂ ਬੁਖਲਾਏ ਕਾਂਗਰਸੀਆਂ ਵੱਲੋਂ ਹਰਰੋਜ ਨਵੀਂ ਤੋਂ ਨਵੀਂ ਡਰਾਮੇਬਾਜੀ ਕੀਤੀ ਜਾ ਰਹੀ ਹੈ। ਜਦਕਿ ਅਕਾਲੀ ਭਾਜਪਾ ਸਰਕਾਰ ਪੰਜਾਬ ਦੇ ਵਿਕਾਸ ਤੇ ਕੇਂਦਰਤ ਹੈ ਅਤੇ ਅਕਾਲੀ ਦਲ ਵੱਲੋਂ ਆਪਣੇ ਵਰਕਰਾਂ ਨੂੰ ਹਮੇਸ਼ਾਂ ਹੀ ਪੁਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰ: ਹਰਭਜਨ ਸਿੰਘ ਡੰਗ ਨੂੰ ਉਨ੍ਹਾਂ ਦੀਆਂ ਵਿਕਾਸ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੈ ਇਹ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ ਜਿਸ ਤੇ ਇਹ ਖਰੇ੍ਹ ਉਤਰਨਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਜਿਥੇ ਨਵੇਂ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀਂ ਹੈ ਉਥੇ ਹੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਮੁਫਤ ਇਲਾਜ ਦੀ ਸਹੂਲਤ ਵੀ ਦਿੱਤੀ ਗਈ ਹੈ, ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਹੁਣ ਤੱਕ ਪੰਜਾਬ ਦੇ ਦਫਤਰਾਂ ਵਿਚ ਕੀਤੀ ਨਵੀਂ ਭਰਤੀ ਪੂਰੀ ਮੈਰਿਟ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤੀ ਹੈ। ਇਸ ਮੌਕੇ ਸ੍ਰ: ਹਰਭਜਨ ਸਿੰਘ ਡੰਗ ਵੱਲੋਂ ਜਿਥੇ ਮੁੱਖ ਮੰਤਰੀ ਪੰਜਾਬ ਸਰਕਾਰ ਪਰਕਾਸ ਸਿੰਘ ਬਾਦਲ , ਉਪ ਮੱੁਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾਂ ਹੀ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕਰਦੇ ਰਹੇ ਹਨ ਅਤੇ ਹੁਣ ਜੋ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੁੰੂ ਵੀ ਉਹ ਪੁਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਸਰਕਾਰੀ ਹਸਪਤਾਲਾਂ ਦਾ ਖੁਦ ਜਾ ਕੇ ਜਿਥੇ ਨਿਰਿੱਖਣ ਕਰਨਗੇ ਉਥੇ ਹੀ ਉਹ ਸਮੇਂ ਸਮੇਂ ਤੇ ਸਰਕਾਰ ਵੱਲੋਂ ਨਵੀਆਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਜਾਇਜਾ ਲੈਣਗੇ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੋਸ਼ਨ ਦੇ ਐਮ.ਡੀ ਸ੍ਰੀ ਹੁਸਨ ਲਾਲ, ਲੁਧਿਆਣਾ ਨਗਰ ਨਿਗਮ ਦੇ ਚੇਅਰਮੈਨ ਹਰਚਰਨ ਸਿੰਘ ਗੋਹਲਵੜੀਆ, ਜ਼ਿਲ੍ਹਾ ਯੋਜਨਾ ਕਮੇਟੀ ਲੁਧਿਆਣਾ ਸ੍ਰ: ਜਸਬੀਰ ਸਿੰਘ ਸੋਹੀ, ਕੋਂਸਲਰ ਸਵਰਣ ਸਿੰਘ ਮੋਹਲੀ, ਕੌਸਲਰ ਕਮਲਜੀਤ ਸਿੰਘ ਕੜਬਲ, ਗੁਰਿੰਦਰ ਪਾਲ ਸਿੰਘ ਪਪੂ, ਜਸਵੀਰ ਸਿੰਘ, ਗੁਰਮੇਲ ਸਿੰਘ, ਗੁਰਚਰਨ ਸਿੰਘ ਟੱਕਰ, ਸੁਰਿੰਦਰ ਸਿੰਘ ਚੋਹਾਨ, ਪਰਮਜੀਤ ਸਿੰਘ ਚਾਵਲਾ, ਕ੍ਰਿਪਾਲ ਸਿੰਘ, ਮੇਜਰ ਜੀਤ ਸਿੰਘ, ਇੰਦਰਜੀਤ ਸਿੰਘ ਗੋਹਲਾ, ਸਿਤਬੰਰ ਸਿੰਘ ਠਾਕੁਰ, ਕਮਲ ਅਹਿਮਦ, ਬੀਬੀ ਜਸਪਾਲ ਕੌਰ, ਬੀਬੀ ਸੁਰਜੀਤ ਕੌਰ, ਬੀਬੀ ਅਮਨ, ਬੀਬੀ ਸੁਰਿੰਦਰ ਕੌਰ, ਗੁਰਦੀਪ ਸਿੰਘ ਝਮਟ, ਪਰਮਜੀਤ ਸਿੰਘ, ਨਰਿੰਦਰ ਪਾਲ ਮਿਢਾ, ਬੀਬੀ ਵੀਨਾ ਜੈਰਥ, ਕਮਲ ਅਰੋੜਾ, ਜਸਬੀਰ ਸਿੰਘ ਰਾਣਾ, ਇੰਦਰਜੀਤ ਸਿੰਘ, ਸੁਰਿੰਦਰ ਸਿੰਘ ਜੋਲੀ, ਸ. ਪਰਮਜੀਤ ਸਿੰਘ ਸਰਨਾ ਤੇ ਵੱਡੀ ਗਿਣਤੀ ਵਿੱਚ ਅਕਾਲੀ ਅਹੁਦੇਦਾਰ ਤੇ ਵਰਕਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ