ਕਾਂਗਰਸ ’ਤੇ ਪਰਿਵਾਰਵਾਦ ਦੇ ਦੋਸ਼ ਲਗਾਉਣ ਵਾਲੇ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟੀ ਫੇਰਨ: ਜੈਲਦਾਰ ਚੈੜੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 9 ਦਸੰਬਰ:
ਕਾਂਗਰਸ ਤੇ ਪਰਿਵਾਰਵਾਦ ਦਾ ਦੋਸ਼ ਲਗਾਉਣ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਦੇ ਆਗੂ ਆਪਣੀਆਂ ਪਾਰਟੀਆਂ ਅੰਦਰ ਝਾਤ ਮਾਰਨ । ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੂਬਾ ਸਕੱਤਰ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਸਥਾਨਕ ਸ਼ਹਿਰ ਦੇ ਕੁਝ ਚੁਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪਾਰਟੀ ਲਈ ਮਿਹਨਤ ਕਰਨ ਵਾਲੇ ਛੋਟੇ ਤੋਂ ਛੋਟੇ ਵਰਕਰ ਨੂੰ ਉਸ ਵੱਲੋਂ ਪਾਰਟੀ ਲਈ ਕੀਤੇ ਕੰਮਾਂ ਦੇ ਹਿਸਾਬ ਨਾਲ ਬਣਦਾ ਮਾਣ ਸਨਮਾਨ ਦਿੱਤਾ ਹੈ। ਇੱਥੋਂ ਤੱਕ ਕਿ ਪਾਰਟੀ ਵੱਲੋਂ ਸਮੇਂ ਸਮੇਂ ਤੇ ਉਨਾਂ ਦੀ ਕਾਬਲੀਅਤ ਦੇ ਹਿੱਸਾਬ ਨਾਲ ਚੋਣਾਂ ਸਮੇਂ ਟਿਕਟਾਂ ਦੇ ਕੇ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਹੈ।
ਜ਼ੈਲਦਾਰ ਚੈੜੀਆ ਨੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਦੇ ਕੌਮੀ ਪ੍ਰਧਾਨ ਆਪਣੀ ਕਾਬਲੀਅਤ ਨਾਲ ਬਣੇ ਹਨ ਅਤੇ ਉਨ੍ਹਾਂ ਨੂੰ ਦੇਸ਼ ਭਰ ’ਚੋਂ ਆਮ ਲੋਕਾਂ ਦਾ ਜੋ ਸਮਰਥਨ ਮਿਲ ਰਿਹਾ ਹੈ ਉਹ ਸਭ ਉਹਨਾਂ ਦੀ ਮਿਹਨਤ ਸਦਕਾ ਹੈ। ਉਹਨਾਂ ਵਿਰੋਧੀ ਪਾਰਟੀਆਂ ਵੱਲੋਂ ਲਗਾਏ ਜਾ ਰਹੇ ਪਰਿਵਾਰਵਾਦ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਅਜਿਹੀ ਕਿਹੜੀ ਪਾਰਟੀ ਹੈ। ਜਿਸ ਦੇ ਆਗੂ ਆਪਣੇ ਬੱਚਿਆਂ ਨੂੰ ਅੱਗੇ ਨਹੀਂ ਲਿਆਂਦਾ। ਉਨ੍ਹਾਂ ਕਿਹਾ ਕਿ ਹਿਮਾਚਲ ਤੋਂ ਭਾਜਪਾ ਦੇ ਸਾਬਕਾ ਮੁੱਖ ਮੰਤਰੀ ਤੇ ਇਸ ਵਾਰ ਵੀ ਮੁੱਖ ਮੰਤਰੀ ਲਈ ਦਾਅਵੇਦਾਰ ਪ੍ਰੇਮ ਕੁਮਾਰ ਧੂਮਲ਼ ਆਪਣੇ ਪੁੱਤਰ ਅਨੁਰਾਗ ਠਾਕੁਰ ਨੂੰ ਆਗੇ ਲਿਆ ਰਹੇ ਹਨ ਜੋ ਕਿ ਇਸ ਸਮੇਂ ਹਮੀਰਪੁਰ ਤੋਂ ਸੰਸਦ ਮੈਂਬਰ ਹਨ ਇਸੇ ਤਰਾਂ ਭਾਜਪਾ ਦੀ ਹੀ ਵਸੁੰਦਰਾ ਰਾਜੇ ਸਿੰਧੀਆਂ ਜੋ ਕਿ ਰਾਜਸਥਾਨ ਦੀ ਮੁੱਖ ਮੰਤਰੀ ਹਨ ਤੇ ਉਨਾਂ ਦਾ ਪੁੱਤਰ ਦੁਸ਼ਿਯੰਤ ਵੀ ਇਸ ਸਮੇਂ ਸੰਸਦ ਮੈਂਬਰ ਹੈ। ਇਸੇ ਤਰ੍ਹਾਂ ਚੌਟਾਲਾ ਪਰਿਵਾਰ ਦੀਆਂ ਚਾਰ ਪੀੜੀਆਂ ਸਿਆਸਤ ਵਿੱਚ ਹਨ। ਇਸ ਤੋਂ ਇਲਾਵਾ ਹੋਰ ਪਾਰਟੀਆਂ ਵਿੱਚ ਵੀ ਆਪਣੇ ਆਪਣੇ ਬੱਚਿਆਂ ਨੂੰ ਅੱਗੇ ਲਿਆਉਣ ਲਈ ਉਤਸਕ ਹਨ। ਫਿਰ ਕਾਂਗਰਸ ਤੇ ਹੀ ਕਿਉਂ ਹਮੇਸ਼ਾ ਪਰਿਵਾਰ ਵਾਦ ਦੇ ਦੋਸ਼ ਲਗਾਏ ਜਾਂਦੇ ਹਨ। ਜੇਕਰ ਆਪਣੇ ਬਚਿਆਂ ਨੂੰ ਅੱਗੇ ਲਿਆਉਣਾ ਹੀ ਪਰਿਵਰਵਾਦ ਹੈ ਤਾਂ ਇਸ ਲਈ ਸਾਰੀਆਂ ਪਾਰਟੀਆਂ ਦੇ ਆਗੂ ਇਸ ਸਭ ਲਈ ਬਰਾਬਰ ਦੇ ਜ਼ਿੰਮੇਵਾਰ ਹਨ ਨਾ ਕਿ ਸਿਰਫ ਕਾਂਗਰਸ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…