Share on Facebook Share on Twitter Share on Google+ Share on Pinterest Share on Linkedin ਪੰਜਾਬ ਕਾਂਗਰਸ ਨੇ ਗੁਰਬਿੰਦਰ ਅਟਵਾਲ ਸਮੇਤ 7 ਬਾਗੀ ਆਗੂਆਂ ਨੂੰ ਪਾਰਟੀ ’ਚੋਂ ਬਾਹਰ ਕੱਢਿਆ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 25 ਜਨਵਰੀ: ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਚੇਤਾਵਨੀ ਤੋਂ ਬਾਅਦ ਵੀ ਚੋਣਾਂ ਦੀ ਦੌੜ ਤੋਂ ਪਿੱਛੇ ਹੱਟਣ ਤੋਂ ਇਨਕਾਰ ਕਰਨ ਵਾਲੇ 7 ਬਾਗੀ ਉਮੀਦਵਾਰਾਂ ਨੂੰ ਬੁੱਧਵਾਰ ਨੂੰ ਹਮੇਸ਼ਾ ਲਈ ਪਾਰਟੀ ’ਚੋਂ ਕੱਢ ਦਿੱਤਾ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇਕ ਦਫਤਰੀ ਆਦੇਸ਼ ਮੁਤਾਬਿਕ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਤੁਰੰਤ ਪ੍ਰਭਾਵ ਤੋਂ ਹਮੇਸ਼ਾ ਲਈ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਖਾਰਿਜ਼ ਕਰਦਿਆਂ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਜਿਨ੍ਹਾਂ ਵਿੱਚ ਸਾਬਕਾ ਮੰਤਰੀ ਗੁਰਬਿੰਦਰ ਸਿੰਘ ਅਟਵਾਲ, ਅਸ਼ੋਕ ਸ਼ਰਮਾ, ਜਗਮੀਤ ਸਿੰਘ ਸਹੋਤਾ, ਹੇਮਰਾਜ ਅਗਰਵਾਲ, ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਘਾਰੂ ਅਤੇ ਰਜਿੰਦਰ ਦੀਪਾ ਸ਼ਾਮਲ ਹਨ। ਕੈਪਟਨ ਅਮਰਿੰਦਰ ਨੇ ਕਾਂਗਰਸ ਦੇ ਬਾਗੀ ਉਮੀਦਵਾਰਾਂ ਨੂੰ ਐਤਵਾਰ ਨੂੰ ਸਖ਼ਤ ਚਿਤਾਵਨੀ ਭਰਿਆ ਅੰਤਿਮ ਅਲਟੀਮੇਟਮ ਦਿੱਤਾ ਸੀ ਪਰ ਉਨ੍ਹਾਂ ਲੇ ਕੈਪਟਨ ਨੇ ਦੀ ਧਮਕੀ ਦੀ ਪ੍ਰਵਾਹ ਨਾ ਕਰਦੇ ਹੋਏ ਚੋਣ ਮੈਦਾਨ ’ਚੋਂ ਪਿੱਛੇ ਹੱਟਣ ਜਾਂ ਰਿਟਾਇਰ ਹੋਣ ਸਬੰਧੀ ਪਾਰਟੀ ਦੇ ਆਦੇਸ਼ ਨੂੰ ਮੰਨਣ ਤੋਂ ਇਨਕਾਰ ਕਰਦੇ ਰਹੇ। ਇਨ੍ਹਾਂ ਬਾਗੀਆਂ ਨੂੰ ਸਬੰਧਤ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸ ਉਮੀਦਵਾਰਾਂ ਦੇ ਪੱਖ ਵਿੱਚ ਮੁਕਾਬਲੇ ਤੋਂ ਹੱਟਣ ਲਈ ਮੰਗਲਵਾਰ ਸ਼ਾਮ 5 ਵਜੇ ਤੱਕ ਦਾ ਵਕਤ ਦਿੱਤਾ ਗਿਆ ਸੀ। ਹਾਲਾਂਕਿ, ਪਾਰਟੀ ਅਗਵਾਈ ਵੱਲੋਂ ਕਈ ਬਾਗੀ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਆਖਿਰੀ ਤਰੀਖ ਤੋਂ ਪਹਿਲਾਂ ਆਪਣੀਆਂ ਨਾਮਜ਼ਦਗੀਆਂ ਵਾਪਸ ਲੈਣ ਲਈ ਰਾਜ਼ੀ ਕਰ ਲਿਆ ਗਿਆ ਸੀ, ਲੇਕਿਨ ਉਨ੍ਹਾਂ ’ਚੋ ਕੁਝ ਨੇ ਨਿਰਦੇਸ਼ਾਂ ਨੂੰ ਨਹੀਂ ਮੰਨਿਆ ਅਤੇ ਆਪਣੇ ਕਾਗਜਾਤ ਵਾਪਸ ਨਹੀਂ ਲਏ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਖ਼ਤ ਸੰਦੇਸ਼ ਦੇਣਾ ਜ਼ਰੂਰੀ ਸੀ ਕਿ ਪਾਰਟੀ ਅਜਿਹਾ ਵਿਦ੍ਰੋਹ ਸਹਿਣ ਨਹੀਂ ਕਰੇਗੀ ਅਤੇ ਹਾਈ ਕਮਾਂਡ ਦੇ ਫੈਸਲੇ ਖਿਲਾਫ ਜਾਣ ਵਾਲਿਆਂ ਨੂੰ ਇਸਦਾ ਮੁੱਲ ਚੁਕਾਉਣਾ ਪਵੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਸੱਤਾਂ ਮੈਂਬਰਾਂ ਨੂੰ ਹਮੇਸ਼ਾ ਲਹੀ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ ਤੇ ਕਿਸੇ ਵੀ ਹਾਲਤ ’ਚ ਕਾਂਗਰਸ ਇਨ੍ਹਾਂ ਨੂੰ ਵਾਪਿਸ ਨਹੀਂ ਲਵੇਗੀ। ਉਨ੍ਹਾਂ ਨੇ ਦੁਹਰਾਇਆ ਕਿ ਪਾਰਟੀ ਅਗਵਾਈ ਵੱਲੋਂ ਉਮੀਦਵਾਰਾਂ ਦੀ ਚੋਣ ਉਨ੍ਹਾਂ ਦੀ ਜਿੱਤਣ ਦੀ ਕਾਬਲਿਅਤ ਦੇ ਅਧਾਰ ’ਤੇ ਕੀਤੀ ਗਈ ਹੈ ਤੇ ਅਧਿਕਾਰਿਕ ਤੌਰ ’ਤੇ ਨਾਮਜ਼ਦ ਉਮੀਦਵਾਰਾਂ ਦੀ ਹਮਾਇਤ ਵਿੱਚ ਪਿੱਛੇ ਹੱਟਣ ਵਾਲਿਆਂ ਨੂੰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਅਹੁਦਿਆਂ ਲਈ ਨਾਮਜ਼ਦ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ