Nabaz-e-punjab.com

ਕਾਂਗਰਸ ਸਰਕਾਰ ਨੇ ਪੰਜਾਬੀਆਂ ਨਾਲ ਧੋਖਾ ਕੀਤਾ: ਸੁਖਬੀਰ ਬਾਦਲ

ਕਿਸਾਨਾਂ ਦੇ ਗੰਨੇ ਦਾ ਬਕਾਇਆ ਜਲਦੀ ਰਿਲੀਜ਼ ਕਰੇ ਪੰਜਾਬ ਸਰਕਾਰ

ਕਰਨੈਲਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 30 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਦੇ ਮੁੱਦੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਸੂਗਰ ਮਿੱਲ ਮੋਰਿੰਡਾ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ। ਪ੍ਰਬੰਧਕਾਂ ਵੱਲੋਂ ਭਾਵੇਂ ਜ਼ਿਲ੍ਹਾ ਰੂਪਨਗਰ, ਫਤਹਿਗੜ੍ਹ ਸਾਹਿਬ, ਮੁਹਾਲੀ ਆਦਿ ਇਲਾਕਿਆਂ ’ਚੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਦੇ ਪਹੁੰਚਣ ਦੇ ਦਾਅਵੇ ਕੀਤੇ ਜਾ ਰਹੇ ਸਨ ਪ੍ਰੰਤੂ ਅੱਜ ਧਰਨੇ ਵਿੱਚ ਆਸ ਮੁਤਾਬਕ ਅਕਾਲੀ ਵਰਕਰਾਂ ਦੀ ਗਿਣਤੀ ਕਾਫੀ ਘੱਟ ਸੀ।
ਇਸ ਮੌਕੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਨੇ ਆਪਣੇ ਚੋਣ ਵਾਅਦੇ ਪੂਰੇ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਕਾਂਗਰਸ ਨੇ ਵਾਹਦੇ ਪੁਰੇ ਕਰਨ ਦੀ ਬਜਾਏ ਅਕਾਲੀ ਸਰਕਾਰ ਸਮੇਂ ਚਲਾਈਆਂ ਲੋਕ ਭਲਾਈ ਸਕੀਮਾਂ ਜਿਹਨਾਂ ਵਿੱਚ ਸੈਕੜੇ ਸਰਕਾਰੀ ਸਕੂਲ, ਸੇਵਾ ਕੇਂਦਰ, ਆਟਾ-ਦਾਲ ਸਕੀਮ, ਪੈਨਸਨਾਂ, ਸਗਨ ਸਕੀਮਾਂ, ਵਿਦਿਆਰਥਣਾਂ ਨੂੰ ਦਿੱਤੇ ਜਾਂਦੇ ਸਾਇਕਲ, ਦਲਿਤ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਸਕਾਲਰਸ਼ਿਪ ਸਕੀਮ ਆਦਿ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਪ੍ਰੰਤੂ ਕਾਂਗਰਸ ਸਰਕਾਰ ਵਿੱਚ ਲੋਕਾਂ ਨੂੰ 12 ਘੰਟੇ ਵੀ ਬਿਜਲੀ ਨਹੀ ਦੇ ਰਹੀ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋ ਕਿਸਾਨਾਂ ਦੇ ਗੰਨੇ ਦਾ ਪਿਛਲੇ ਸਾਲ ਦਾ ਕਰੋੜਾਂ ਰੁਪਏ ਬਕਾਇਆ ਦੀ ਅਦਾਇਗੀ ਨਹੀ ਕਰ ਰਹੀ ਜਿਸ ਵਿੱਚ 30 ਕਰੋੜ ਦੇ ਕਰੀਬ ਸਿਰਫ ਸੂਗਰ ਮਿੱਲ ਮੋਰਿੰਡਾ ਵੱਲ ਹੈ। ਉਨ੍ਹਾਂ ਗੰਨੇ ਦੀ ਅਦਾਇਗੀ ਤੁਰੰਤ ਕਰਨ ਦੀ ਮੰਗ ਕੀਤੀ।
ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ੍ਰੀ ਕਰਤਾਰਪੁਰਾ ਸਾਹਿਬ ਲਾਘਾਂ ਸ੍ਰੋਮਣੀ ਅਕਾਲੀ ਦਲ ਦੇ ਯਤਨਾ ਸਦਕਾ ਮੋਦੀ ਸਰਕਾਰ ਵੱਲੋ ਖੋਲਿਆ ਗਿਆ ਪ੍ਰੰਤੂ ਨਵਜੋਤ ਸਿੱਧੂ ਇਸਨੂੰ ਆਪਣੀ ਪ੍ਰਾਪਤੀ ਦੱਸ ਕੇ ਸੰਗਤਾਂ ਨੂੰ ਗੁੰਮਰਾਹ ਕਰਨ ਵਿੱਚ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਅਪਣੀ ਹਾਰ ਨੂੰ ਵੇਖਦਿਆਂ ਪੰਚਾਇਤੀ ਚੋਣਾਂ ਕਰਵਾਉਣ ਤੋਂ ਵੀ ਭੱਜ ਰਹੀ ਹੈ।
ਇਸ ਮੌਕੇ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਤਵੰਤ ਕੌਰ ਸੰਧੂ, ਕਿਰਨਵੀਰ ਸਿੰਘ ਕੰਗ, ਰਣਜੀਤ ਸਿੰਘ ਗਿੱਲ ਇੰਚਾਰਜ ਹਲਕਾ ਖਰੜ, ਗੁਰਪ੍ਰੀਤ ਸਿੰਘ ਰਾਜੁੂ ਖੰਨਾ, ਸਤਵਿੰਦਰ ਕੌਰ ਧਾਲੀਵਾਲ, ਸ਼੍ਰੋਮਣੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਰਣਜੀਤ ਸਿੰਘ ਤਲਵੰਡੀ ਨੇ ਕਾਂਗਰਸ ਨੂੰ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀ ਦੁਸ਼ਮਣ ਕਰਾਰ ਦਿੰਦਿਆਂ ਸਰਕਾਰੀ ਧੱਕੇਸਾਹੀ ਵਿਰੁੱਧ ਹਰੇਕ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋਂ, ਜਥੇਦਾਰ ਜਗਜੀਤ ਸਿੰਘ ਰਤਨਗੜ, ਹਰਪ੍ਰੀਤ ਸਿੰਘ ਬਸੰਤ, ਅੰਮ੍ਰਿਤਪਾਲ ਸਿੰਘ ਖੱਟੜਾ, ਸਰਬਜੀਤ ਸਿੰਘ ਝਿੰਜਰ, ਹਰਵਿੰਦਰ ਸਿੰਘ ਕਮਾਲਪੁਰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਪਰਵਿੰਦਰ ਕੌਰ ਰਾਣੀ, ਦਵਿੰਦਰ ਸਿੰਘ ਮਝੈਲ, ਯੁਗਰਾਜ ਸਿੰਘ ਮਾਨਖੇੜੀ, ਹਰਜੀਤ ਸਿੰਘ ਕੰਗ, ਜਗਪਾਲ ਸਿੰਘ ਜੋਲੀ, ਅਮਰਿੰਦਰ ਸਿੰਘ ਹੈਲੀ, ਜਸਵਿੰਦਰ ਸਿੰਘ ਛੋਟੂ, ਕੁਲਵਿੰਦਰ ਸਿੰਘ ਉਧਮਪੁਰ, ਕੁਲਵੀਰ ਸਿੰਘ ਸੋਨੂੰ, ਸੋਨੀ ਸੰਗਤਪੁਰਾ, ਬਿੱਟੂ ਕੰਗ, ਅਸ਼ਵਨੀ ਸ਼ਰਮਾ, ਦਲਜੀਤ ਸਿੰਘ ਚਲਾਕੀ, ਮੇਹਰ ਸਿੰਘ ਥੇੜੀ, ਹਰਚੰਦ ਸਿੰਘ ਡੂਮਛੇੜੀ, ਧਰਮਿੰਦਰ ਸਿੰਘ ਕੋਟਲੀ, ਸੁਖਬੀਰ ਸਿੰਘ ਸੁੱਖਾ, ਸੁਰਜੀਤ ਸਿੰਘ ਤਾਜਪੁਰਾ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…