ਪੰਜਾਬ ਦੀ ਕਾਂਗਰਸ ਸਰਕਾਰ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਵਚਨਬੱਧ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕਹਿਣੀ ਤੇ ਕਰਨੀ ਦੇ ਪੂਰੇ ਪੱਕੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਵੀ ਵਾਅਦਾ ਸੂਬੇ ਦੇ ਲੋਕਾਂ ਨਾਲ ਕੀਤਾ ਹੈ, ਉਸ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਇਹ ਗੱਲ ਅੱਜ ਨਜ਼ਦੀਕੀ ਪਿੰਡ ਗੀਗੇ ਮਾਜਰਾ ਵਿਖੇ ਆਯੋਜਿਤ ਇਕ ਸਨਮਾਨ ਸਮਾਗਮ ਦੌਰਾਨ ਬੋਲਦਿਆਂ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਖੀ। ਜ਼ਿਕਰਯੋਗ ਹੈ ਕਿ ਵਿਧਾਇਕ ਸ੍ਰੀ ਸਿੱਧੂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਮਿਲੀ ਸ਼ਾਨਦਾਰ ਜਿੱਤ ਦੇ ਸ਼ੁਕਰਾਨੇ ਵਜੋਂ ਪਿੰਡ ਗੀਗੇ ਮਾਜਰਾ ਦੇ ਵਾਸੀਆਂ ਨੇ ਬਾਬਾ ਮਸਤ ਨਾਥ ਜੀ ਦੀ ਸਮਾਧ ਉਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ ਅਤੇ ਲੰਗਰ ਲਾਇਆ ਗਿਆ।
ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਪੰਜਾਬ ਸਰਕਾਰ ਨੇ ਮਾਹਿਰਾਂ ਦੀ ਕਮੇਟੀ ਗਠਿਤ ਕੀਤੀ ਹੋਈ ਹੈ, ਜੋ ਕਿ ਪੂਰੀ ਸਰਗਰਮੀ ਨਾਲ ਇਸ ਅਹਿਮ ਮਸਲੇ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਹੈ। ਇਸ ਵਾਰ ਮੰਡੀਆਂ ਵਿਚੋਂ ਕਣਕ ਦੀ ਫਸਲ ਹੱਥੋ ਹੱਥ ਚੁਕੀ ਗਈ ਅਤੇ ਕਿਸਾਨਾਂ ਨੂੰ ਚੌਵੀ ਘੰਟਿਆਂ ਵਿਚ ਪੈਸਿਆਂ ਦੀ ਅਦਾਇਗੀ ਵੀ ਹੋਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਮਗਰੋਂ ਪਿਛਲੇ ਦਸ ਸਾਲਾਂ ਤੋਂ ਅਕਾਲੀ-ਭਾਜਪਾ ਸਰਕਾਰ ਦੇ ਸਤਾਏ ਕਿਸਾਨਾਂ ਦੇ ਚਿਹਰਿਆਂ ਉਤੇ ਦੁਬਾਰਾ ਰੌਣਕ ਪਰਤ ਆਈ ਹੈ।
ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਗੁਰਚਰਨ ਸਿੰਘ, ਰਾਮ ਸਿੰਘ, ਪਾਲ ਸਿੰਘ, ਕਾਕਾ ਸਿੰਘ ਸਾਬਕਾ ਸਰਪੰਚ, ਲਾਭ ਸਿੰਘ, ਬਹਾਦਰ ਸਿੰਘ ਸਰਪੰਚ, ਜਰਨੈਲ ਸਿੰਘ, ਮਾਨ ਸਿੰਘ, ਨਰਿੰਦਰ ਸਿੰਘ (ਤਿੰਨੋ ਪੰਚ), ਸੇਵਾ ਸਿੰਘ, ਗੁਰਚਰਨ ਸਿੰਘ ਭੰਵਰਾ, ਚੌ. ਹਰੀਪਾਲ ਚੋਲਟਾ ਕਲਾਂ, ਸਤਪਾਲ ਸਿੰਘ ਕਛਿਆੜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…