ਕਾਂਗਰਸ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ: ਗੁਰਪ੍ਰਤਾਪ ਸਿੰਘ ਟਿੱਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਪੰਜਾਬ ਦੀ ਮੌਜੂਦ ਕਾਂਗਰਸ ਸਰਕਾਰ ਹਰ ਫਰੰਟ ਉਪਰ ਫੇਲ ਹੈ ਅਤੇ ਇਸ ਸਰਕਾਰ ਤੋਂ ਹਰ ਵਰਗ ਹੀ ਪ੍ਰੇਸ਼ਾਨ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਜ਼ਿਲ੍ਹਾ ਅੰਮ੍ਰਿਤਸਰ ਅਤੇ ਹਲਕਾ ਇੰਚਾਰਜ ਸਾਊਥ ਅੰਮ੍ਰਿਤਸਰ ਨੇ ਅੱਜ ਇੱਥੇ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਨਾਲ ਗੱਲਬਾਤ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰਾਂ ਭੰਗ ਹੋ ਚੁੱਕਿਆ ਹੈ। ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ ਪੋਲ ਖੋਲ ਰੈਲੀਆਂ ਵਿਚ ਸ਼ਾਮਲ ਹੋ ਰਹੀ ਵੱਡੀ ਭੀੜ ਤੋੱ ਸਾਬਤ ਹੋ ਜਾਂਦਾ ਹੈ ਕਿ ਇਸ ਸਰਕਾਰ ਤੋਂ ਲੋਕ ਹੁਣ ਅੱਕ ਚੁੱਕੇ ਹਨ। ਉਹਨਾਂ ਕਿਹਾ ਕਿ ਇਸ ਸਰਕਾਰ ਖਿਲਾਫ ਅਕਾਲੀ ਦਲ ਤੋਂ ਸੜਕਾਂ ਉਪਰ ਆ ਕੇ ਲੜਾਈ ਲੜੀ ਜਾ ਰਹੀ ਹੈ। ਜਿਸ ਨੂੰ ਲੋਕਾਂ ਦਾ ਭਰਪੂਰ ਸਮਰਥਣ ਮਿਲ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਜ਼ਿਲ੍ਹਾ ਇਸਤਰੀ ਅਕਾਲੀ ਦਲ ਮੁਹਾਲੀ ਸ਼ਹਿਰੀ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …