Share on Facebook Share on Twitter Share on Google+ Share on Pinterest Share on Linkedin ਕਾਂਗਰਸ ਸਰਕਾਰ ਹਰੇਕ ਫਰੰਟ ’ਤੇ ਫੇਲ ਸਾਬਤ ਹੋਈ: ਚੰਦੂਮਾਜਰਾ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ, ਲੋਕ ਸਹੂਲਤਾਂ ਤੇ ਮੁਲਾਜ਼ਮ ਤਨਖ਼ਾਹਾਂ ਨੂੰ ਤਰਸੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ: ਦੇਸ਼ ਭਰ ’ਚੋਂ ਪੰਜਾਬ ਵਰਗੇ ਖ਼ੁਸ਼ਹਾਲ ਸੂਬੇ ਦਾ ‘ਗੁੱਡ ਗਵਰਨੈਂਸ’ ਵਿੱਚ 13ਵੇਂ ਨੰਬਰ ’ਤੇ ਆਉਣਾ ਇਹ ਸਾਬਤ ਕਰਦਾ ਹੈ ਕਿ ਕਾਂਗਰਸ ਸਰਕਾਰ ਦੇ ਸ਼ਾਸਨ ਵਿੱਚ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ ਹੈ, ਜੋ ਗੰਭੀਰ ਚਿੰਤਾ ਵਾਲੀ ਗੱਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਅੰਕੜਿਆਂ ਮੁਤਾਬਕ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਨਿਗਾਰ ਵੱਲ ਜਾਣਾ ਸੂਬੇ ਦੀ ਤਰੱਕੀ ਲਈ ਸੁੱਭ ਸੰਕੇਤ ਨਹੀਂ ਹੈ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ਵਿੱਚ ਨਾਜਾਇਜ਼ ਮਾਈਨਿੰਗ, ਗੈਂਗਸਟਰਾਂ ਅਤੇ ਚੋਰੀਆਂ-ਡਕੈਤੀਆਂ ਦਾ ਬੋਲਬਾਲਾ ਰਿਹਾ ਹੈ। ਬੀਤੇ ਦਿਨੀਂ ਮੁਹਾਲੀ ਵਿੱਚ ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਨੂੰ ਲੁੱਟਣ ਦੀ ਵਾਰਦਾਤ ਨੇ ਇਹ ਸਾਬਤ ਕਰ ਦਿੱਤਾ ਕਿ ਰਾਜਧਾਨੀ ਦੀ ਜੂਹ ਵਿੱਚ ਵਸਦੇ ਵੀਆਈਪੀ ਸ਼ਹਿਰ ਵਿੱਚ ਲੋਕ ਅਤੇ ਕਾਰੋਬਾਰੀ ਸੁਰੱਖਿਅਤ ਨਹੀਂ ਹਨ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਵੱਲੋਂ ਕੀਤੀਆਂ ਜਾ ਰਹੀਆਂ ਵਰਕਰ ਮਿਲਣੀਆਂ ਦੌਰਾਨ ਕਾਂਗਰਸ ਸਰਕਾਰ ਵਿਰੁੱਧ ਲੋਕਾਂ ਦੇ ਰੋਹ ਨੇ ਪੰਜਾਬ ਵਿੱਚ ਜੰਗਲ ਰਾਜ ਅਤੇ ਨਾਇਨਸਾਫ਼ੀ ਦੇ ਦੋਸ਼ਾਂ ’ਤੇ ਮੋਹਰ ਲਗਾਈ ਹੈ। ਸੂਬਾ ਸਰਕਾਰ ਤੋਂ ਸਾਰੇ ਵਰਗਾਂ ਦੇ ਲੋਕ ਬੇਹੱਦ ਦੁਖੀ ਹਨ। ਮੁੱਖ ਮੰਤਰੀ ਦੇ ਨੇੜਲੇ ਵਿਧਾਇਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖ਼ੁਸ਼ ਹਨ, ਪ੍ਰੰਤੂ ਮੁੱਖ ਮੰਤਰੀ ਅਜਿਹੀ ਸਥਿਤੀ ਤੋਂ ਬਿਲਕੁਲ ਅਣਜਾਣ ਬਣ ਕੇ ਪੰਜਾਬ ਅਤੇ ਪਾਰਟੀ ਦਾ ਮਾਹੌਲ ਠੀਕ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਚਲਾਉਣੀ ਕੈਪਟਨ ਅਮਰਿੰਦਰ ਸਿੰਘ ਦੇ ਵੱਸ ਤੋਂ ਬਾਹਰ ਦੀ ਗੱਲ ਹੋ ਗਈ ਹੈ। ਲਿਹਾਜ਼ਾ ਮੁੱਖ ਮੰਤਰੀ ਨੂੰ ਅਸਤੀਫ਼ਾ ਦੇ ਕੇ ਖ਼ੁਦ ਹੀ ਲਾਂਭੇ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋ ਰਹੀ ਹੈ। ਕਿਸਾਨ ਖ਼ੁਦਕੁਸ਼ੀਆਂ ਕਰ ਰਿਹਾ ਹੈ, ਬੇਰੁਜ਼ਗਾਰ ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਰਹੇ ਹਨ ਅਤੇ ਮੁਲਜ਼ਮਾਂ ਨੂੰ ਆਪਣੀਆਂ ਮੰਗਾਂ ਅਤੇ ਤਨਖ਼ਾਹਾਂ ਲੈਣ ਲਈ ਕੜਾਕੇ ਦੀ ਠੰਢ ਵਿੱਚ ਸੜਕਾਂ ’ਤੇ ਧਰਨੇ ਲਗਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ‘ਅਟਲ ਭੂ-ਜਲ ਯੋਜਨਾ’ ਵਿੱਚ ਪੰਜਾਬ ਦਾ ਨਾਂਅ ਸ਼ਾਮਲ ਨਾ ਹੋਣਾ ਮੌਜੂਦਾ ਕਾਂਗਰਸ ਸਰਕਾਰ ਦੀ ਵੱਡੀ ਲਾਪਰਵਾਹੀ ਹੈ ਅਤੇ ਸਰਕਾਰ ਦੀ ਨਾਲਾਇਕੀ ਕਾਰਨ ਪੰਜਾਬ ‘ਪ੍ਰਧਾਨ ਮੰਤਰੀ ਆਵਾਸ ਯੋਜਨਾ’ ਦਾ ਲਾਭ ਲੈਣ ’ਚ ਵੀ ਫਾਡੀ ਰਿਹਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਕਮਲਜੀਤ ਸਿੰਘ ਰੂਬੀ, ਪਰਵਿੰਦਰ ਸਿੰਘ, ਸ਼ਲਿੰਦਰ ਅਨੰਦ, ਸਿਮਰਨਜੀਤ ਸਿੰਘ ਚੰਦੂਮਾਜਰਾ ਅਤੇ ਸਰਬਜੀਤ ਸਿੰਘ ਪਾਰਸ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ