ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਾਂਗੇ: ਕਾਹਲੋਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ:
ਕਾਂਗਰਸ ਸਰਕਾਰ ਨੇ ਆਪਣੀਆਂ ਲੋਕ ਮਾਰੂ ਨੀਤੀਆਂ ਲਾਗੂ ਕਰਕੇ ਲੋਕਾਂ ਸਾਹਮਣੇ ਆਪਣੇ ਅਸਲੀ ਚਿਹਰਾ ਲੈ ਆਂਦਾ ਹੈ। ਇਸ ਸਰਕਾਰ ਨੇ ਆਪਣੇ ਮੈਨੀਫੈਸਟੋ ਦੇ ਉਲਟ ਫੈਸਲਾ ਕਰਦਿਆਂ ਬਿਜਲੀ ਦੇ ਬਿੱਲਾਂ ਵਿੱਚ 9.33 ਫੀਸਦੀ ਵਾਧਾ ਕੀਤਾ ਹੈ। ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਉਹਨਾਂ ਕਿਹਾ ਕਿ ਇਸ ਲੋਕ ਮਾਰੂ ਫੈਸਲੇ ਦੇ ਖ਼ਿਲਾਫ਼ ਸ਼ਹਿਰ ਦੀਆਂ ਸਮੂਹ ਸਮਾਜਿਕ ਜਥੇਬੰਦੀਆਂ ਸਮੇਤ ਹਰ ਵਰਗ ਨੂੰ ਨਾਲ ਲੈ ਕੇ ਇਕ ਜੋਰਦਾਰ ਸੰਘਰਸ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅੱਜ ਸਮਾਜ ਦਾ ਹਰ ਵਰਗ ਕਾਂਗਰਸ ਤੋੱ ਦੁੱਖੀ ਹੈ। ਕਿਉੱਕਿ ਇਹਨਾਂ ਨੇ ਆਪਣੇ ਮੈਨੀਫੈਸਟੋ ਵਿੱਚ ਜੋ ਵਾਅਦੇ ਕੀਤੇ ਹਨ, ਉਹਨਾਂ ਨੂੰ ਵਿਸਾਰ ਕੇ ਹਰ ਵਰਗ ਨਾਲ ਧੋਖਾ ਕੀਤਾ ਹੈ।
ਉਹਨਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਮਹਿੰਗਾਈ ਭੱਤਾ ਦੇਣ ਦੀ ਬਜਾਏ ਉਲਟਾ ਬਿਜਲੀ ਦੇ ਬਿਲਾਂ ਦਾ ਵਾਧਾ ਕੀਤਾ ਅਤੇ ਹੋਰ ਨਵੇ ਟੈਕਸ ਲਗਾ ਕੇ ਲੋਕਾਂ ਨੂੰ ਦਿਵਾਲੀ ਦਾ ਤੋਹਫਾ ਦਿੱਤਾ ਹੈ। ਅਸੀਂ ਸਰਕਾਰ ਦੇ ਫੈਸਲੇ ਖਿਲਾਫ ਲੋਕਾਂ ਨੂੰ ਲਾਮਬੰਦ ਕਰਕੇ ਸਰਕਾਰ ਦੇ ਲੋਕ ਮਾਰੂ ਫੈਸਲਿਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਗੁਰਮੁੱਖ ਸਿੰਘ ਸੋਹਲ ਪ੍ਰਧਾਨ ਬੀਸੀ ਸੈੱਲ, ਭਾਜਪਾ ਦੇ ਸੀਨੀਅਰ ਆਗੂ ਅਰੁਣ ਸ਼ਰਮਾ, ਸਤਵੀਰ ਸਿੰਘ ਧਨੋਆ, ਕੰਵਲਜੀਤ ਸਿੰਘ, ਆਰ ਪੀ ਸ਼ਰਮਾ (ਸਾਰੇ ਕੌਂਸਲਰ), ਰਾਮਗੜ੍ਹੀਆ ਸਭਾ ਦੇ ਜਨਰਲ ਸਕੱਤਰ ਕਰਮ ਸਿੰਘ ਬਬਰਾ, ਨਾਜਰ ਸਿੰਘ ਟਿਵਾਣਾ, ਮਨਦੀਪ ਸਿੰਘ ਵੀ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…