nabaz-e-punjab.com

ਕਾਂਗਰਸ ਸਰਕਾਰ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਰਿਸ਼ਵ ਜੈਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੂਨ:
ਨਗਰ ਨਿਗਮ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਰਿਸ਼ਵ ਜੈਨ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਮੁਹਾਲੀ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਕਾਂਗਰਸ ਕਦੇ ਵੀ ਅਜਿਹੇ ਕਿਸੇ ਮਤੇ ਦਾ ਵਿਰੋਧ ਨਹੀਂ ਕਰਦੀ, ਜਿਸ ਨਾਲ ਸ਼ਹਿਰ ਦੀ ਭਲਾਈ ਹੁੰਦੀ ਹੋਵੇ। ਅੱਜ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜੈਨ ਨੇ ਕਿਹਾ ਕਿ ਕਾਂਗਰਸ ਦਾ ਤਾਂ ਸਿਰਫ਼ ਏਨਾ ਹੀ ਕਹਿਣਾ ਹੈ ਕਿ ਸ਼ਹਿਰ ਦੇ ਵਿਕਾਸ ਲਈ ਕੀਤਾ ਜਾ ਰਿਹਾ ਸਾਰਾ ਕੰਮ ਪਾਰਦਰਸੀ ਢੰਗ ਨਾਲ ਕੀਤਾ ਜਾਵੇ ਅਤੇ ਕੌਂਸਲਰਾਂ ਵਿਚ ਪਾਏ ਜਾ ਰਹੇ ਸ਼ੰਕੇ ਦੂਰ ਕੀਤੇ ਜਾਣ। ਉਹਨਾਂ ਕਿਹਾ ਕਿ ਬੀਤੇ ਦਿਨ ਨਗਰ ਨਿਗਮ ਦੀ ਹੋਈ ਮੀਟਿੰਗ ਵਿਚ ਕਾਂਗਰਸ ਨੇ ਸਮਾਰਟ ਬਿਨਾਂ ਦੇ ਮਤੇ ਦਾ ਵਿਰੋਧ ਨਹੀਂ ਸੀ ਕੀਤਾ ਸਗੋਂ ਵਿਧਾਇਕ ਸਿੱਧੂ ਵੱਲੋਂ ਇਹ ਹੀ ਕਿਹਾ ਗਿਆ ਸੀ ਕਿ ਇਸ ਮਤੇ ਬਾਰੇ ਚੰਗੀ ਤਰ੍ਹਾਂ ਸੋਚ ਵਿਚਾਰ ਲਿਆ ਜਾਵੇ ਅਤੇ ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇ।
ਸ੍ਰੀ ਜੈਨ ਨੇ ਕਿਹਾ ਕਿ ਜਦੋਂ ਸ਼ਹਿਰ ਵਿੱਚ ਚੁਣੀ ਹੋਈ ਕੌਂਸਲ ਨਹੀਂ ਸੀ ਤਾਂ ਉਸ ਸਮੇਂ ਅਧਿਕਾਰੀਆਂ ਨੇ ਇਕ ਕੰਪਨੀ ਨੂੰ ਸ਼ਹਿਰ ਵਿੱਚ ਮਸ਼ੀਨਾਂ ਨਾਲ ਸਫਾਈ ਦਾ ਠੇਕਾ ਲੰਮੇ ਸਮੇਂ ਲਈ ਦੇ ਦਿੱਤਾ ਸੀ ਅਤੇ ਇਸ ਕੰਪਨੀ ਨੂੰ ਇੱਕ ਕਿਲੋਮੀਟਰ ਦੇ 92 ਹਜ਼ਾਰ ਰੁਪਏ ਦੇ ਹਿਸਾਬ ਨਾਲ ਦਿੱਤੇ ਜਾ ਰਹੇ ਹਨ। ਇਹ ਕੰਮ ਅਜੇ ਵੀ ਜਾਰੀ ਹੈ, ਇਸ ਤਰਾਂ ਕਰਨ ਨਾਲ ਨਿਗਮ ਨੂੰ ਕਰੋੜਾਂ ਦਾ ਚੂਨਾ ਲਗ ਚੁਕਿਆ ਹੈ। ਉਹਨਾਂ ਕਿਹਾ ਕਿ ਵਿਧਾਇਕ ਸਿੱਧੂ ਨੇ ਬੀਤੇ ਦਿਨ ਨਗਰ ਨਿਗਮ ਦੀ ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਲਈ ਆਏ ਕਿਸੇ ਵੀ ਮਤੇ ਦਾ ਵਿਰੋਧ ਨਹੀਂ ਕੀਤਾ ਸਗੋੱ ਉਹਨਾਂ ਨੇ ਤਾਂ ਇਹ ਕਿਹਾ ਸੀ ਕਿ ਸ਼ਹਿਰ ਦੇ ਵਿਕਾਸ ਲਈ ਕੀਤੇ ਜਾਣ ਵਾਲੇ ਹਰ ਕੰਮ ਨੂੰ ਚੰਗੀ ਤਰਾਂ ਵਾਚ ਲਿਆ ਜਾਵੇ ਅਤੇ ਕੌਂਸਲਰਾਂ ਦੇ ਸਾਰੇ ਸ਼ੰਕੇ ਦੂਰ ਕੀਤੇ ਜਾਣ ਤਾਂ ਜੋ ਨਿਗਮ ਨੂੰ ਕੋਈ ਨੁਕਸਾਨ ਨਾ ਹੋਵੇ ਅਤੇ ਜਨਤਾ ਦੇ ਪੈਸੇ ਦੀ ਬਰਬਾਦੀ ਨਾ ਹੋਵੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…