ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ ’ਤੇ ਫ਼ੇਲ: ਨਨਹੇੜੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਨਵੰਬਰ:
ਵਿਧਾਨ ਸਭਾ ਦੀਆਂ ਚੋਣਾਂ ਸਮੇਂ ਪੰਜਾਬ ਦੀ ਜਨਤਾ ਨਾਲ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ ਨਨਹੇੜੀਆਂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਜਨਤਾ ਨਾਲ ਵੱਡੇ ਵੱਡੇ ਵਾਅਦੇ ਕਰਦੇ ਹੋਏ ਸੱਤਾ ਹਥਿਆਈ ਸੀ। ਅੱਜ ਕੈਪਟਨ ਸਾਹਿਬ ਸੂਬੇ ਦੀ ਜਨਤਾ ਨਾਲ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਭੁਲਦੇ ਜਾ ਰਹੇ ਹਨ ਤੇ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਉਲਟ ਫੈਸਲੇ ਲੈਕੇ ਸੂਬੇ ਦੇ ਲੋਕਾਂ ਨਾਲ ਧੋਖਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਘਰ ਵਿੱਚ ਇਕ ਨੋਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਅੱਜ 800 ਦੇ ਕਰੀਬ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਸੂਬੇ ਵਿੱਚ ਚਲ ਰਹੇ ਆਂਗਨਵਾੜੀ ਸੈਂਟਰਾਂ ਨੂੰ ਬੰਦ ਕਰਕੇ ਸੂਬੇ ਵਿੱਚ ਬੇਰੋਜ਼ਗਾਰੀ ਵਿੱਚ ਹੋਰ ਵਾਧਾ ਕਰਨ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਅਤੇ ਆਂਗਨਵਾੜੀ ਵਰਕਰਾਂ ਨਾਲ ਸਰਾਸਰ ਧੱਕਾ ਕਰ ਰਹੀ ਹਹੀ ਹੈ ਤੇ ਜੇਕਰ ਸਰਕਾਰ ਇਨਾਂ ਆਂਗਨਵਾੜੀ ਸੈਂਟਰਾਂ ਨੂੰ ਬੰਦ ਹੀ ਕਰਨਾ ਚਾਹੁੰਦੀ ਹੈ ਤਾਂ ਸਰਕਾਰ ਇਨਾਂ ਆਂਗਨਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੇ ਆਂਗਨਵਾੜੀ ਵਰਕਰਾਂ ਨੂੰ ਕਿਸੇ ਹੋਰ ਸਰਕਾਰੀ ਅਦਾਰਿਆਂ ਵਿੱਚ ਨੋਕਰੀ ਦੈ ਕੇ ਇਨਾਂ ਵਰਕਰਾਂ ਨੂੰ ਬੇਰੋਜ਼ਗਾਰ ਹੋਣ ਤੋਂ ਬਚਾਵੇ । ਉਨਾਂ ਆਂਗਨਵਾੜੀ ਵਰਕਰਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਹਰ ਨਾਗਰਿਕ ਦਾ ਮੋਲਿਕ ਅਧਿਕਾਰ ਹੈ ਪਰ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਆਂਗਨਵਾੜੀ ਵਰਕਰਾਂ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤਾ ਗਿਆ ਧੱਕਾ ਬਹੁਤ ਹੀ ਨਿੰਦਣ ਯੋਗ ਹੈ।
ਆਖਿਰ ਵਿੱਚ ਰਾਜਾ ਨਨਹੇੜੀਆਂ ਨੇ ਸੂਬਾ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਸੂਬਾ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਪਬਲਿਕ ਸਕੂਲਾਂ ਦਾ ਦਰਜਾ ਦੈਕੇ ਇਨਾਂ ਸਕੂਲਾਂ ਵਿੱਚ ਪੜਾਈ ਦੇ ਮਿਆਰ ਨੂੰ ਊਚਾ ਚੁੱਕਣ ਦੇ ਪ੍ਰਬੰਧ ਕਰੇ ਤਾਂ ਇਨਾਂ ਪ੍ਰਬੰਧਾਂ ਨਾਲ ਸਰਕਾਰ ਨੂੰ ਇਨਾਂ ਸਕੂਲਾਂ ਨੂੰ ਬੰਦ ਕਰਨ ਦੀ ਨੋਬਤ ਨਹੀਂ ਆਵੇਗੀ ਤੇ ਜਨਤਾ ਵਿੱਚ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਮੁੜ ਤੋਂ ਕਾਇਮ ਹੋ ਸਕੇਗਾ । ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜਾਈ ਦੇ ਮਿਆਰ ਨੂੰ ਊਚਾ ਚੁੱਕਣ ਤੇ ਜਿਥੇ ਇਨਾਂ ਦੇ ਅਧਿਆਪਕ ਬੇਰੋਜ਼ਗਾਰ ਹੋਣ ਤੋਂ ਬਚ ਸਕਦੇ ਹਨ ਉਥੇ ਹੀ ਪ੍ਰਾਈਵੇਟ ਸਕੂਲਾਂ ਵਿੱਚ ਆਮ ਜਨਤਾ ਦੀ ਫੀਸਾਂ ਦੇ ਨਾ ਤੇ ਹੋ ਰਹੀ ਲੁੱਟ ਤੇ ਵੀ ਰੋਕ ਲਗੇਗੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…