Share on Facebook Share on Twitter Share on Google+ Share on Pinterest Share on Linkedin ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ ਉਪਰ ਫੇਲ: ਸ਼ੁਸ਼ੀਲ ਰਾਣਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ: ਭਾਜਪਾ ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਸਥਾਨਕ ਫੇਜ਼ 9 ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੁਸ਼ੀਲ ਰਾਣਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ ਉਪਰ ਹੀ ਫੇਲ ਹੋ ਗਈ ਹੈ। ਇਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ। ਸਰਕਾਰ ਵੱਲੋਂ ਨਾ ਤਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਹੀ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਨਾ ਹੀ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ ਵਿੱਚ ਹਰ ਦਿਨ ਕਿਸਾਨ ਅਤੇ ਖੇਤ ਮਜ਼ਦੂਰ ਖ਼ੁਦਕੁਸ਼ੀਆਂ ਕਰ ਰਹੇ ਹਨ। ਭਾਜਪਾ ਆਗੂ ਸ੍ਰੀ ਅਰੁਣ ਸ਼ਰਮਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਲੈਣ ਲਈ ਜਿਹੜੇ ਵਾਅਦੇ ਕਰਕੇ ਕਾਂਗਰਸ ਨੇ ਪੰਜਾਬ ਵਿੱਚ ਸੱਤਾ ਸੰਭਾਲੀ ਸੀ, ਹੁਣ ਸਰਕਾਰ ਉਹਨਾਂ ਸਾਰਿਆਂ ਹੀ ਵਾਅਦਿਆਂ ਤੋਂ ਮੁਨਕਰ ਹੋ ਗਈ ਹੈ। ਇਸ ਮੌਕੇ ਸੀਨੀਅਰ ਭਾਜਪਾ ਆਗੂ ਸੰਜੀਵ ਗੋਇਲ, ਜਸਵੀਰ ਸਿੰਘ ਮਹਿਤਾ, ਉਪ ਪ੍ਰਧਾਨ ਸੋਮ ਚੰਦ ਗੋਇਲ, ਨਰਿੰਦਰ ਰਾਣਾ, ਤੂਲਿਕ ਤ੍ਰਿਪਾਠੀ, ਹਰਚਰਨ ਸਿੰਘ, ਜੋਗਿੰਦਰ ਸਿੰਘ, ਰਾਜੀਵ ਸ਼ਰਮਾ, ਨਵੀਨ ਸਾਗਵਾਨ, ਯੁਵਾ ਪ੍ਰਧਾਨ ਨਿਰਮਲ ਸਿੰਘ, ਮਹਿਲਾ ਮੋਰਚਾ ਆਗੂ ਮਾਨਸੀ ਚੌਧਰੀ, ਐਸ ਸੀ ਵਿੰਗ ਪ੍ਰਧਾਨ ਰਾਜ ਕੁਮਾਰ, ਬੀ ਸੀ ਵਿੰਗ ਪ੍ਰਧਾਨ ਹਰਭਜਨ ਸਿੰਘ , ਮੰਡਲ ਪ੍ਰਧਾਨ ਦਿਨੇਸ਼ ਸ਼ਰਮਾ ਅਤੇ ਸੋਹਣ ਸਿੰਘ, ਪਵਨ ਮਨੋਤਾ, ਭੁਪਿੰਦਰ ਸਿੰਘ, ਓਮਾ ਕਾਂਤ ਤਿਵਾੜੀ, ਅਮਿਤ ਸ਼ਰਮਾ, ਕਿਸ਼ੋਰ ਸ਼ਰਮਾ, ਸੁਰਿੰਦਰ ਬੱਬਲ, ਮਦਨ ਲਾਲ, ਅਨੂ ਸ਼ਰਮਾ, ਮੈਡਮ ਸੁਦੇਸ਼, ਰਜਿੰਦਰ ਕੌਰ, ਬੰਟੀ, ਸਰਬਜੀਤ ਸਿੰਘ ਅਤੇ ਹੋਰ ਭਾਜਪਾ ਵਰਕਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ