ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਮੁਹਾਲੀ ਦੇ ਖੰਡਰ ਉਦਯੋਗਿਕ ਇਕਾਈਆਂ ਨੂੰ ਮੁੜ ਆਬਾਦ ਕੀਤਾ ਜਾਵੇਗਾ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਮੁਹਾਲੀ ਦੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਸ਼ਹਿਰ ਵਿੱਚ ਬਾਦਲ ਸਰਕਾਰ ਦੀ ਅਣਦੇਖੀ ਕਾਰਨ ਖੰਡਰ ਹੋਏ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਮੁੜ ਆਬਾਦ ਕੀਤਾ ਜਾਵੇਗਾ। ਅੱਜ ਇੱਥੇ ਇਲਾਕੇ ਦੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਅਕਾਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹਿਜਰਤ ਕਰ ਚੁੱਕੇ ਉਦਯੋਗਾਂ ਨੂੰ ਪਹਿਲ ਦੇ ਆਧਾਰ ’ਤੇ ਮੁਹਾਲੀ ਵਿੱਚ ਸਥਾਪਿਤ ਹੋਣ ਲਈ ਉਦਯੋਗਪਤੀਆਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ ਤਾਂ ਕਿ ਇੱਥੇ ਸਥਾਪਿਤ ਹੋਣ ਵਾਲੇ ਉਦਯੋਗਾਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।
ਮੀਟਿੰਗ ਵਿੱਚ ਜੁੜੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਪਰ ਮੌਜੂਦਾ ਅਕਾਲੀ ਦਲ ਤੇ ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਦੀ ਬਿਲਕੁਲ ਵੀ ਸਾਰ ਨਹੀਂ ਲਈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਵੇਲੇ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਵਧਿਆ ਹੈ ਜਦੋਂ ਕਿ ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਹਤਾਸ਼ਾ ਦੇ ਆਲਮ ਵਿੱਚ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਵਰਗ ਕਾਂਗਰਸ ਪਾਰਟੀ ਦੇ ਸਮਰਥਨ ਵਿੱਚ ਚੱਟਾਨ ਵਾਂਗ ਖੜ੍ਹਾ ਹੈ ਅਤੇ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਮਗਰੋਂ ਨੌਜਵਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਨੌਜਵਾਨਾਂ ਨੇ ਸ੍ਰੀ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਆਪਣੇ ਪੱਧਰ ’ਤੇ ਚਲਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕੰਵਰਬੀਰ ਸਿੰਘ ਸਿੱਧੂ, ਬਲਾਕ ਕਾਂਗਰਸ ਦੇ ਪ੍ਰਧਾਨ ਇੰਦਰਜੀਤ ਸਿੰਘ ਖੋਖਰ, ਮੀਤ ਪ੍ਰਧਾਨ ਗੁਰਦੇਵ ਸਿੰਘ ਚੌਹਾਨ, ਗੌਰਵ ਜੈਨ, ਸੁਖਪ੍ਰੀਤ ਸਿੰਘ ਜੋਨੀ, ਅਮਰਜੀਤ ਸਿੰਘ ਮੋਨੀ, ਪਰਮਜੀਤ ਸਿੰਘ, ਭੁਪਿੰਦਰ ਸਿੰਘ, ਮਨਮੋਹਨ ਸਿੰਘ ਬੈਦਵਾਨ ਵੀ ਹਾਜਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…