ਘਰ ਘਰ ਨੌਕਰੀ ਦੇਣ ਦੀ ਥਾਂ ਕਾਂਗਰਸ ਸਰਕਾਰ ਰੁਜ਼ਗਾਰ ਖੋਹਣ ਲੱਗੀ: ਕਾਹਲੋਂ

ਅਕਾਲੀ ਦਲ ਵੱਲੋਂ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਦੀ ਸਖ਼ਤ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਵਾਅਦੇ ਅਨੁਸਾਰ ਘਰ-ਘਰ ਨੌਕਰੀ ਦੇਣ ਦੀ ਥਾਂ ਪਹਿਲਾਂ ਹੀ ਨੌਕਰੀ ਕਰ ਰਹੇ ਮੁਲਾਜ਼ਮਾਂ ਤੋਂ ਰੁਜ਼ਗਾਰ ਖੋਹਣ ਲੱਗ ਪਈ ਹੈ। ਜਿਸ ਕਾਰਨ ਹਰ ਵਰਗ ਵਿੱਚ ਹੀ ਇਸ ਸਰਕਾਰ ਖ਼ਿਲਾਫ਼ ਰੋਸ ਫੈਲ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਕਾਹਲੋਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਨੇ ਅੱਜ ਆਪਣੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਕਾਹਲੋਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ’ਚੋਂ ਸੈਂਕੜੇ ਅਸਾਮੀਆਂ ਨੂੰ ਹੀ ਖ਼ਤਮ ਕਰ ਦਿੱਤਾ ਹੈ ਅਤੇ ਸਰਕਾਰ ਦੇ ਇਸ ਮਾਰੂ ਫੈਸਲੇ ਖ਼ਿਲਾਫ਼ ਜਿਹੜੇ ਮੁਲਾਜ਼ਮ ਸੰਘਰਸ਼ ਕਰ ਰਹੇ ਸਨ। ਉਹਨਾਂ ਸਭ ਦੀਆਂ ਤਨਖ਼ਾਹਾਂ ਕੱਟ ਕੇ ਸਰਕਾਰ ਨੇ ਉਹਨਾਂ ਨੂੰ ਦਿਵਾਲੀ ਦਾ ਤੋਹਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨਾਲ ਖੜਾ ਹੈ ਅਤੇ ਮੁਲਾਜ਼ਮਾਂ ਨਾਲ ਹੋ ਰਿਹਾ ਧੱਕਾ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਸਨ। ਉਨ੍ਹਾਂ ਸਾਰੇ ਵਾਅਦਿਆਂ ਤੋਂ ਇਹ ਸਰਕਾਰ ਮੁਕਰ ਗਈ ਹੈ। ਕਾਂਗਰਸ ਸਰਕਾਰ ਨੇ ਤਾਂ ਲੋਕਾਂ ਨੂੰ ਰੁਜਗਾਰ ਦੇਣ ਦੀ ਥਾਂ ਬੇਰੁਜ਼ਗਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਕਰਕੇ ਪੰਜਾਬ ਵਿੱਚ ਬੇਰੁਜਗਾਰੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਕਾਨਦਾਰਾਂ ਤੇ ਵਪਾਰੀਆਂ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਪੰਜਾਬ ਦੇ ਉਦਯੋਗ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੂਜੇ ਸੂਬਿਆਂ ਨੂੰ ਪਲਾਇਨ ਕਰ ਰਹੇ ਹਨ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਵਿੱਚ ਕਈ ਵੱਡੀਆਂ ਫੈਕਟਰੀਆਂ ਬੰਦ ਹੋ ਕੇ ਹੋਰ ਸੂਬਿਆਂ ਵਿੱਚ ਚਲੀਆਂ ਗਈਆਂ ਹਨ। ਜਿਸ ਕਾਰਨ ਇਨ੍ਹਾਂ ਫੈਕਟਰੀਆਂ ਵਿੱਚ ਕੰਮ ਕਰ ਰਹੇ ਪੰਜਾਬੀ ਬੇਰੁਜ਼ਗਾਰ ਹੋ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦਾ ਹਰ ਵਰਗ ਹੀ ਇਸ ਸਰਕਾਰ ਤੋਂ ਦੁਖੀ ਹੈ।
ਸ੍ਰੀ ਕਾਹਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੈਨਸ਼ਨਰਾਂ ਦੇ ਮਸਲੇ ਵੀ ਲਮਕਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਡੀਏ ਅਤੇ ਹੋਰ ਭੱਤਿਆਂ ਦਾ ਲਾਭ ਦੇਣ ਵਿੱਚ ਆਨਾਕਾਨੀ ਕੀਤੀ ਜਾ ਰਹੀ ਹੈ। ਜਿਸ ਕਾਰਨ ਪੰਜਾਬ ਦੇ ਪੈਨਸ਼ਨਰਾਂ ਵਿੱਚ ਵੀ ਬੇਚੈਨੀ ਪਾਈ ਜਾ ਰਹੀ ਹੈ ਅਤੇ ਉਹਨਾਂ ਵਿੱਚ ਕਾਂਗਰਸ ਸਰਕਾਰ ਵਿਰੁੱਧ ਰੋਸ ਪੈਦਾ ਹੋ ਗਿਆ ਹੈ। ਕਾਂਗਰਸ ਸਰਕਾਰ ਤੋੱ ਹਰ ਵਰਗ ਹੀ ਨਿਰਾਸ਼ ਹੋ ਚੁੱਕਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇ ਪੰਜਾਬ ਵਿੱਚ ਅੱਜ ਵਿਧਾਨ ਸਭਾ ਚੋਣਾਂ ਹੋ ਜਾਣ ਤਾਂ ਪੰਜਾਬ ਵਿੱਚ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਵੇਗੀ। ਇਸ ਮੌਕੇ ਅਕਾਲੀ ਆਗੂ ਨਾਜਰ ਸਿੰਘ ਟਿਵਾਣਾ ਅਤੇ ਤਾਰਾ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…