ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਤੋਂ ਮੁੱਕਰੀ: ਬਾਦਲ

ਅਕਾਲੀ ਦਲ ਮੁਹਾਲੀ ਦੇ ਪ੍ਰਧਾਨ ਜਥੇਦਾਰ ਕੁੰਭੜਾ ਤੇ ਬੀਬੀ ਕੰਗ ਨੇ ਬਾਦਲ ਤੋਂ ਲਿਆ ਅਸ਼ੀਰਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਚੰਡੀਗੜ੍ਹ, 1 ਫਰਵਰੀ:
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਕਾਂਗਰਸ ਸਰਕਾਰ ਹੁਣ ਮੁੱਕਰ ਗਈ ਹੈ। ਕੈਪਟਨ ਸਰਕਾਰ ਰਾਜ ਦੇ ਲੋਕਾਂ ਨਾਲ ਧੋਖਾ ਕਰਕੇ ਸੱਤਾ ਵਿੱਚ ਆਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਮੁਹਾਲੀ ਤੋਂ ਉਹਨਾਂ ਦਾ ਆਸ਼ੀਰਵਾਦ ਲੈਣ ਗਏ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਨਾਲ ਗੱਲਬਾਤ ਦੌਰਾਨ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ ਹੈ ਅਤੇ ਇਸ ਸਰਕਾਰ ਦੀਆਂ ਨੀਤੀਆਂ ਲੋਕ ਵਿਰੋਧੀ ਹੈ, ਜਿਸ ਕਾਰਨ ਹਰ ਵਰਗ ਵਿਚ ਹੀ ਰੋਸ ਫੈਲ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕਾਂਗਰਸ ਸਰਕਾਰ ਵਲੋੱ ਅਕਾਲੀ ਵਰਕਰਾਂ ਨਾਲ ਕੀਤੀ ਜਾਂਦੀ ਕਿਸੇ ਵੀ ਧੱਕੇਸ਼ਾਹੀ ਨੂੰ ਸਹਿਣ ਨਹੀੱ ਕਰੇਗਾ।
ਸ੍ਰੀ ਬਾਦਲ ਨੇ ਕਿਹਾ ਕਿ ਸਾਰੇ ਆਗੂਆਂ ਨੂੰ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਹੁਣੇ ਤੋਂ ਹੀ ਤਿਆਰੀ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਉਹਨਾਂ ਜਥੇਦਾਰ ਕੁੰਭੜਾ ਅਤੇ ਬੀਬੀ ਕੰਗ ਦੀ ਪਿੱਠ ਥਾਪੜਿਆਂ ਕਿਹਾ ਕਿ ਤੁਹਾਡੇ ਵਰਗੇ ਆਗੂ ਹੀ ਪਾਰਟੀ ਦਾ ਮਜਬੂਤ ਥੰਮ ਹੁੰਦੇ ਹਨ ਇਸ ਲਈ ਤੁਹਾਨੂੰ ਸਭ ਨੂੰ ਪਾਰਟੀ ਦੀ ਹੋਰ ਮਜਬੂਤੀ ਲਈ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਤੁਹਾਡੇ ਦੋਵੇੱ ਆਗੂਆਂ ਤੋਂ ਪਾਰਟੀ ਤੋਂ ਬਹੁਤ ਆਸਾਂ ਹਨ। ਇਸ ਮੌਕੇ ਜਥੇਦਾਰ ਕੁੰਭੜਾ ਨੇ ਕਿਹਾ ਕਿ ਪਾਰਟੀ ਨੇ ਉਹਨਾਂ ਉਪਰ ਜੋ ਵਿਸ਼ਵਾਸ਼ ਪ੍ਰਗਟ ਕੀਤਾ ਹੈ, ਉਸ ਉਪਰ ਉਹ ਪੂਰਾ ਉਤਰਨ ਲਈ ਪੂਰਾ ਯਤਨ ਕਰਨਗੇ। ਉਹਨਾਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤਕ ਮਜਬੂਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਬੀਬੀ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਅਕਾਲੀ ਦਲ ਨੇ ਮਹਿਲਾਵਾਂ ਨੂੰ ਹਮੇਸ਼ਾ ਹੀ ਪਾਰਟੀ ਅੰਦਰ ਯੋਗ ਆਦਰ ਮਾਣ ਦਿੱਤਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਨੇ ਸਮਾਜ ਵਿੱਚ ਅੌਰਤਾਂ ਦੀ ਭਲਾਈ ਲਈ ਜਿਕਰਯੋਗ ਉਪਰਾਲੇ ਕੀਤੇ ਹਨ। ਉਹਨਾਂ ਕਿਹਾ ਕਿ ਵੱਡੀ ਗਿਣਤੀ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ ਲਈ ਉਹ ਵਿਸ਼ੇਸ਼ ਯਤਨ ਕਰਨਗੇ। ਇਸ ਮੌਕੇ ਸਾਬਕਾ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ, ਯੂਥ ਅਕਾਲੀ ਦਲ ਜਿਲਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਸ ਹਰਮਨਪ੍ਰੀਤ ਸਿੰਘ ਪ੍ਰਿੰਸ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…