ਕਾਂਗਰਸ ਸਰਕਾਰ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਹੀ ਦਮ ਲਵੇਗੀ: ਗੁਰਪ੍ਰੀਤ ਜੀਪੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਮਈ:
ਸੂਬੇ ਦੀ ਕਾਂਗਰਸ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਦੀ ਜੁਆਨੀ ਨੂੰ ਨਸ਼ਿਆਂ ਤੋਂ ਬਚਾਉਣ ਵਿਚ ਜੁਟੀ ਹੈ ਅਤੇ ਜਲਦ ਹੀ ਇੱਕ ਇੱਕ ਕਰਕੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਇਹ ਪ੍ਰਗਟਾਵਾ ਹਲਕਾ ਬੱਸੀ ਪਠਾਣਾਂ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ ਨੇ ਸਥਾਨਕ ਸ਼ਹਿਰ ਵਿਖੇ ਸਮਾਜ ਸੇਵੀ ਡਾ.ਅਸ਼ਵਨੀ ਸ਼ਰਮਾ ਦੇ ਗ੍ਰਹਿ ਪ੍ਰੀਤ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਗੁਰਪ੍ਰੀਤ ਸਿੰਘ ਜੀ.ਪੀ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵਲੋਂ ਖਜਾਨੇ ਦੀ ਕੀਤੀ ਦੁਰਵਰਤੋਂ ਦਾ ਖਮਿਆਜਾ ਰਾਜ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਅਕਾਲੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਪੱਛੜ ਕੇ ਰਹਿ ਗਿਆ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਨੂੰ ਆਰਥਿਕ ਤੋਰ ਤੇ ਮਜਬੂਤ ਬਨਾਉਣ ਲਈ ਕਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਸ ਨਾਲ ਰਾਜ ਦੇ ਲੋਕ ਵੀ ਆਰਥਿਕ ਪੱਧਰ ਤੇ ਮਜਬੂਤ ਹੋਣਗੇ ਅਤੇ ਰਾਜ ਇਕ ਵਾਰ ਫਿਰ ਖੁਸ਼ਹਾਲ ਬਣੇਗਾ। ਇਸੇ ਦੌਰਾਨ ਕੌਂਸਲਰ ਅਤੇ ਸਮਾਜ ਸੇਵੀ ਬਹਾਦਰ ਸਿੰਘ ਓ.ਕੇ ਦੀ ਅਗਵਾਈ ਵਿਚ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਰਕੇਸ਼ ਕਾਲੀਆ, ਪ੍ਰਦੀਪ ਕੁਮਾਰ ਰੂੜਾ, ਅਨਮੋਲ ਸ਼ਰਮਾ, ਯੂਥ ਆਗੂ ਹੈਪੀ ਧੀਮਾਨ, ਜਸਬੀਰ ਸਿੰਘ ਰਾਠੋਰ, ਪ੍ਰੀਤ ਮਹਿੰਦਰ ਕੁਮਾਰ ਹੈਪੀ, ਪ੍ਰਦੀਪ ਸ਼ਰਮਾ, ਅਵਤਾਰ ਸਿੰਘ ਸਰਪੰਚ ਚੈੜੀਆਂ ਆਦਿ ਪਾਰਟੀ ਆਗੂ ਹਾਜਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…