Nabaz-e-punjab.com

ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ ਕਾਂਗਰਸ ਵੱਲੋਂ ਬਰਗਾੜੀ ਕਾਂਡ ਦੇ ਸ਼ਹੀਦਾਂ ਦੇ ਪਰਿਵਾਰਾਂ ਦੇ ਕਿਸੇ ਮੈਂਬਰ ਨੂੰ ਟਿਕਟ ਦਿੱਤੀ ਜਾਵੇ: ਝਲਬੂਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਪਾਰਟੀ ਦੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰਨ ਵਾਲੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਨਜੀਤ ਸਿੰਘ ਝਲਬੂਟੀ ਵੱਲੋਂ ਆਗਾਮੀ ਲੋਕ ਸਭ ਚੋਣਾਂ ਦੌਰਾਨ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ ਬਰਗਾੜੀ ਮੋਰਚੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਵਿੱਚ ਕਿਸੇ ਮੈਂਬਰ ਨੂੰ ਕਾਂਗਰਸ ਪਾਰਟੀ ਦੀ ਟਿਕਟ ਦੇਣ ਦੀ ਮੰਗ ਕੀਤੀ ਗਈ ਹੈ। ਸ੍ਰੀ ਝਲਬੂਟੀ ਨੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਲਿਖੇ ਪੱਤਰ ਵਿੱਚ ਇਹ ਮੰਗ ਕੀਤੀ ਹੈ।
ਆਪਣੇ ਪੱਤਰ ਵਿੱਚ ਸ੍ਰੀ ਝਲਬੂਟੀ ਨੇ ਕਿਹਾ ਹੈ ਕਿ ਉਸ ਸਮੇਂ ਦੀ ਬਾਦਲ ਸਰਕਾਰ ਸਮੇਂ ਨਿਹੱਥੇ ਸਿੰਘਾਂ ’ਤੇ ਅੰਨੇਵਾਹ ਗੋਲੀਆਂ ਚਲਾਉਣ ਨਾਲ 2 ਵਿਅਕਤੀਆਂ ਦੇ ਸ਼ਹੀਦ ਹੋਣ ਅਤੇ ਕਈਆਂ ਦੇ ਜ਼ਖ਼ਮੀ ਹੋਣ ਨਾਲ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਸਨ। ਅੰਗਰੇਜ਼ਾਂ ਦੇ ਰਾਜ ਸਮੇਂ ਜਲਿਆਵਾਲੇ ਬਾਗ ਦੀ ਘਟਨਾ ਤੋਂ ਬਾਅਦ ਅਜ਼ਾਦ ਭਾਰਤ ਦੀ ਇਹ ਪਹਿਲੀ ਦੁਖਦਾਈ ਘਟਨਾ ਸੀ। ਇਸ ਘਟਨਾ ਤੋਂ ਬਾਅਦ ਸ਼ਹੀਦ ਅਤੇ ਜ਼ਖ਼ਮੀ ਹੋਏ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸ੍ਰੀ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਸੁਨੀਲ ਜਾਖੜ ਪੁੱਜੇ ਸਨ, ਜਿਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਸੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ ਪ੍ਰੰਤੂ ਅਕਾਲੀ ਸਰਕਾਰ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਕੋਈ ਸੰਜੀਦਗੀ ਨਹੀਂ ਦਿਖਾਈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਜਾਂਚ ਲਈ ਕਮਿਸ਼ਨ ਬਣਾਇਆ ਤਾਂ ਕਿ ਦੋਸ਼ੀਆਂ ਨੂੰ ਲੱਭ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਅਤੇ ਐਸਟੀਐਫ਼ ਦਾ ਗਠਨ ਕੀਤਾ। ਜਿਸ ਦੀ ਕਾਰਵਾਈ ਦੌਰਾਨ ਕਈ ਮੁਲਜ਼ਮ ਫੜੇ ਜਾ ਚੁੱਕੇ ਹਨ ਅਤੇ ਅਤੇ ਬਾਕੀਆਂ ਖ਼ਿਲਾਫ਼ ਕਾਰਵਾਈ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵੱਲ ਦੋਸ਼ੀਆਂ ਦੇ ਖਿਲਾਫ ਕੋਈ ਕਾਰਵਾਈ ਨਾ ਕਰਨ ਤੇ ਰੋਸ ਵਜੋੱ ਕਈ ਧਾਰਮਿਕ, ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਨੇ ਬਰਗਾੜੀ ਮੋਰਚਾ ਲਾਇਆ ਸੀ ਅਤੇ ਉਹ ਸਾਰੇ ਆਪਣੇ ਰਾਜਸੀ ਮੰਤਵ ਪੂਰੇ ਕਰਨ ਲਈ ਆਪਣਾ ਆਪਣਾ ਏੱਜੰਡਾ ਪੇਸ਼ ਕਰਦੇ ਰਹੇ। ਆਉੱਦੀਆਂ ਲੋਕ ਸਭਾ ਚੋਣਾਂ ਵਿੱਚ ਬਰਗਾੜੀ ਮੋਰਚੇ ਦਾ ਰਾਜਨੀਤਿਕ ਲਾਭ ਲੈਣ ਲਈ ਲਗਭਗ ਸਾਰੀਆਂ ਧਿਰਾਂ ਨੇ ਆਪਣੇ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਐਲਾਨ ਦਿੱਤੇ ਹਨ ਅਤੇ ਬਰਗਾੜੀ ਵਿੱਚ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ।
ਉਨ੍ਹਾਂ ਆਪਣੇ ਪੱਤਰ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਅਪੀਲ ਕੀਤੀ ਹੈ ਕਿ ਬਰਗਾੜੀ ਦੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੇ ਪਰਿਵਾਰਾਂ ’ਚੋਂ ਕਿਸੇ ਯੋਗ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ ਚੋਣ ਮੈਦਾਨ ਵਿੱਚ ਉਭਾਰਿਆ ਜਾਵੇ ਤਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਸਿਆਸੀ ਆਗੂਆਂ ਨੂੰ ਸਬਕ ਸਿਖਾਇਆ ਜਾ ਸਕੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਆਸਥਾ ਰੱਖਣ ਵਾਲੀਆਂ ਸੰਗਤਾਂ ਦੇ ਮਨਾਂ ਨੂੰ ਸ਼ਾਂਤੀ ਮਿਲ ਸਕੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…