Share on Facebook Share on Twitter Share on Google+ Share on Pinterest Share on Linkedin ਕਾਂਗਰਸ ਨੇ ਹਮੇਸ਼ਾ ਦੇਸ਼ ਨੂੰ ਧਰਮ ਅਤੇ ਜਾਤਪਾਤ ਦੇ ਨਾਂ ’ਤੇ ਵੰਡਿਆ: ਸੁਭਾਸ਼ ਸ਼ਰਮਾ ਭਾਜਪਾ ਨੇ ਜਾਤ-ਧਰਮ ਤੇ ਜਾਇਦਾਦ ਆਧਾਰਿਤ ਸਰਵੇਖਣ ਨੂੰ ਦੇਸ਼ ਵਿਰੋਧੀ ਦੱਸਿਆ ਨਬਜ਼-ਏ-ਪੰਜਾਬ, ਮੁਹਾਲੀ, 24 ਅਪਰੈਲ: ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਸ਼ੁਰੂ ਤੋਂ ਦੇਸ਼ ਨੂੰ ਧਰਮ ਅਤੇ ਜਾਤਪਾਤ ਦੇ ਨਾਂ ’ਤੇ ਵੰਡ ਕੇ ਫਾਇਦਾ ਚੁੱਕਦੀ ਰਹੀ ਹੈ। ਹੁਣ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਜਾਰੀ ਚੋਣ ਮੈਨੀਫੈਸਟੋ ਵੀ ਲੋਕਾਂ ਵਿੱਚ ਵੰਡੀਆਂ ਪਾਉਣ ਵਾਲਾ ਹੈ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਚੋਣ ਮੈਨੀਫੈਸਟੋ ਅਨੁਸਾਰ ਕਾਂਗਰਸ ਜਾਤ-ਧਰਮ ਅਤੇ ਜਾਇਦਾਦ ਆਧਾਰਿਤ ਸਰਵੇਖਣ ਕਰਵਾਉਣ ਦੀ ਗੱਲ ਕਰ ਰਹੀ ਹੈ। ਅਜਿਹਾ ਕਰਕੇ ਕਾਂਗਰਸ ਦੇਸ਼ ਦੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਆਗੂ ਨੇ ਕਿਹਾ ਕਿ ਦੇਸ਼ ’ਤੇ ਲੰਮਾ ਸਮਾਂ ਹਕੂਮਤ ਚਲਾਉਣ ਵਾਲੀ ਕਾਂਗਰਸ ਪਾਰਟੀ ਦਾ ਰਵੱਈਆ ਹਮੇਸ਼ਾ ਤਾਨਾਸ਼ਾਹੀ ਰਿਹਾ ਹੈ। ਜੇਕਰ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਪੂਰੇ ਦੇਸ਼ ਵਿੱਚ ਜਾਤੀ-ਧਰਮ ਅਤੇ ਧਨ-ਦੌਲਤ ਆਧਾਰਿਤ ਸਰਵੇਖਣ ਕਰਵਾਉਣ ਦੀ ਗੱਲ ਕਹਿ ਰਹੇ ਹਨ। ਜਿਸ ਅਨੁਸਾਰ ਜੇਕਰ ਕਿਸੇ ਕੋਲ ਲੋੜ ਤੋਂ ਵੱਧ ਜਾਇਦਾਦ ਹੈ ਤਾਂ ਕਾਂਗਰਸ ਉਸ ਨੂੰ ਜ਼ਬਤ ਕਰਕੇ ਹੋਰਨਾਂ ਵਰਗਾਂ ਵਿੱਚ ਵੰਡ ਦੇਵੇਗੀ। ਸ਼ਰਮਾ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਅਜਿਹੀਆਂ ਮਾੜੀਆਂ ਨੀਤੀਆਂ ਦਾ ਸਖ਼ਤ ਵਿਰੋਧ ਕਰਦੇ ਹਨ। ਲੋਕ ਸਭਾ ਚੋਣਾਂ ਬਾਰੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੇ ਬਲਬੂਤੇ ’ਤੇ 9 ਸੀਟਾਂ ਉੱਤੇ ਚੋਣ ਲੜ ਰਹੀ ਹੈ ਅਤੇ ਵਿਰੋਧੀਆਂ ਨੂੰ ਸਖ਼ਤ ਟੱਕਰ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਦਾ ਗਰਾਫ਼ ਵਧੇਗਾ ਅਤੇ ਆਮ ਆਦਮੀ ਪਾਰਟੀ ਦੇ ਖ਼ਾਤਮੇ ਦੀ ਸ਼ੁਰੂਆਤ ਹੋਣੀ ਤੈਅ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਪਾਰਟੀ ਵਿਚਾਰ ਕਰ ਰਹੀ ਹੈ। ਕਈ ਹਲਕਿਆਂ ਵਿੱਚ ਦੋ-ਦੋ ਪ੍ਰਮੁੱਖ ਵਿਅਕਤੀਆਂ ਦੇ ਨਾਵਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ਅੰਦਰ-ਅੰਦਰ ਪੰਜਾਬ ਦੀਆਂ ਚਾਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਉਮੀਦਵਾਰ ਦੀ ਘੋਸ਼ਣਾ ਵੀ ਸ਼ਾਮਲ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ