ਸੱਤਾ ਹਥਿਆਉਣ ਲਈ ਕਿਸਾਨਾਂ ਤੇ ਨੌਜਵਾਨਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ ਕਾਂਗਰਸ: ਕਾਹਲੋਂ

ਅੰਕੁਰ ਵਸ਼ਿਸ਼ਟ, ਮੁਹਾਲੀ, 19 ਦਸੰਬਰ
ਕਾਂਗਰਸ ਪਾਰਟੀ ਦੇ ਆਗੂ ਕਿਸਾਨਾਂ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੀਆਂ ਵੋਟਾਂ ਹਾਸਲ ਕਰਨ ਲਈ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ। ਕਾਂਗਰਸ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਸਬੰਧੀ ਭਰੇ ਜਾ ਰਹੇ ਫਾਰਮ ਸ਼ਗੂਫੇ ਤੋਂ ਵੱਧ ਕੁੱਝ ਨਹੀਂ ਹੈ। ਇਹ ਗੱਲ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਅੱਜ ਇੱਥੇ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਪਹਿਲਾਂ ਕਿਸਾਨਾਂ ਕੋਲੋਂ ਕਰਜ਼ਾ ਮੁਆਫੀ ਦਾ ਵਾਅਦਾ ਕਰਕੇ ਉਨ੍ਹਾਂ ਕੋਲੋਂ ਫਾਰਮ ਭਰਵਾਏ ਅਤੇ ਫਿਰ ਇਨ੍ਹਾਂ ਫਾਰਮਾਂ ਨੂੰ ਪ੍ਰਧਾਨ ਮੰਤਰੀ ਕੋਲ ਕਰਜ਼ਾ ਮੁਆਫ਼ੀ ਲਈ ਅਪੀਲ ਕਰਨ ਗਏ। ਕਾਂਗਰਸ ਪਾਰਟੀ ਦੀ ਕੇਂਦਰ ਸਰਕਾਰ ਨੇ ਤਾਂ ਪੰਜਾਬ ਦੇ ਕਿਸਾਨਾਂ ਦੀ ਸਾਰ ਨਹੀਂ ਲਈ ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਲਈ ਕੋਈ ਰਾਹਤ ਨਹੀਂ ਲਿਆ ਸਕੇ।
ਹੁਣ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕਰਕੇ ਉਨ੍ਹਾਂ ਤੋਂ ਘਰ ਘਰ ਜਾ ਕੇ ਫਾਰਮ ਭਰਵਾ ਰਹੇ ਹਨ ਜੋ ਕਿ ਇਹਨਾਂ ਨੋਜਵਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਕੋਝਾ ਮਜਾਕ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਕਾਰਜਕਾਲ ਦੌਰਾਨ ਦਿੱਤੀਆਂ ਨੌਕਰੀਆਂ ਦੇ ਵੇਰਵੇ ਦੀ ਵੀ ਮੰਗ ਕੀਤੀ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨੌਕਰੀਆਂ ਦੇਣ ਦੇ ਬਾਵਜੂਦ ਨੌਕਰੀ ਤੋਂ ਨੌਜਵਾਨ ਨੂੰ ਉਲਟਾ ਕੱਢ ਦਿੱਤਾ ਜੋ ਅੱਜ ਵੀ ਧੱਕੇ ਖਾ ਰਹੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਹੀ ਕਿਸਾਨਾ ਅਤੇ ਨੋਜਵਾਨਾਂ ਦੀ ਸਾਰ ਲਈ ਹੈ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 10 ਨੌਜਵਾਨਾਂ ਨੂੰ ਰੁਜਗਾਰ ਦਿੱਤਾ ਹੈ ਅਤੇ ਅੱਜ ਵਿਸ਼ੇਸ਼ ਇਜਲਾਸ ਸੱਦ ਕੇ ਸਾਰੀਆਂ ਰੁਕਾਵਟਾਂ ਦੂਰ ਕਰਕੇ 28 ਹਜ਼ਾਰ ਨੌਜਵਾਨਾਂ ਨੂੰ ਪੱਕੇ ਕਰ ਰਹੇ ਹਨ। ਇਸ ਸਮੇਂ ਬਲਾਕ ਸਮਿਤੀ ਖਰੜ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਸੀਨੀਅਰ ਅਕਾਲੀ ਆਗੂ ਕਰਮ ਸਿੰਘ ਬਬਰਾ, ਤੇਜਿੰਦਰ ਸਿੰਘ ਸ਼ੇਰਗਿੱਲ, ਐਸਓਆਈ ਦੇ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਤੂਰ, ਜਨਰਲ ਸਕੱਤਰ ਕਰਮਜੀਤ ਸਿੰਘ ਬੈਦਵਾਨ, ਕੁਲਦੀਪ ਸਿੰਘ ਤਹਿਸੀਲਦਾਰ, ਨਿਰਮਲ ਸਿੰਘ, ਭਗਤ ਰਾਮ ਸਰਕਲ ਪ੍ਰਧਾਨ ਸੋਹਾਣਾ, ਮੇਜਰ ਸਿੰਘ ਨੰਬਰਦਾਰ, ਬਲਕਾਰ ਸਿੰਘ ਫੇਜ-3, ਪ੍ਰਦੀਪ ਸਿੰਘ ਬਾਠ, ਬਰਿੰਦਰ ਸਿੰਘ ਬਰਾੜ, ਮੋਹਿਤ ਸੰਘੜ, ਹਰਪ੍ਰੀਤ ਗਰਚਾ, ਮਨਜਿੰਦਰ ਸਿੰਘ ਸਿੱਧੂ, ਪ੍ਰਭਦੀਪ ਸਿੰਘ ਗਿੱਲ, ਰਾਜਦੀਪ ਸਿੰਘ, ਸੁਰਿੰਦਰ ਸਿੰਘ ਫੇਜ਼-11 ਅਤੇ ਹੋਰ ਵੀ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…