Nabaz-e-punjab.com

ਕਾਂਗਰਸ ਕੋਲ ਲੋਕ ਸਭਾ ਚੋਣਾਂ ਲਈ ਕੋਈ ਠੋਸ ਮੁੱਦਾ ਨਹੀਂ: ਚੰਦੂਮਾਜਰਾ

ਵਿਕਾਸ ਲਈ ਕੀਤੇ ਕੰਮਾਂ ਸਬੰਧੀ ਮੈਨੂੰ ਕਿਸੇ ਕਾਂਗਰਸੀ ਤੋਂ ਸਰਟੀਫ਼ੀਕੇਟ ਲੈਣ ਦੀ ਜ਼ਰੂਰਤ ਨਹੀਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਗੱਠਜੋੜ ਕੇਂਦਰ ਸਰਕਾਰ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਸਰਬਪੱਖੀ ਵਿਕਾਸ ਨੂੰ ਲੈ ਕੇ ਚੋਣ ਮੈਦਾਨ ਵਿੱਚ ਉਤਰਿਆ ਹੈ ਜਦ ਕਿ ਕਾਂਗਰਸ ਪਾਰਟੀ ਕੋਲ ਕੋਈ ਠੋਸ ਮੁੱਦਾ ਨਾ ਹੋਣ ਕਾਰਨ ਇਹ ਅਜਿਹੇ ਮਸਲਿਆਂ ਨੂੰ ਉਠਾਣ ਦੀ ਕੋਸ਼ਿਸ ਕਰ ਰਹੀ ਹੈ ਜੋ ਦੇਸ਼ ਦੇ ਨਾਗਰਿਕਾਂ ਦੀ ਸਮਝ ਤੋਂ ਬਾਹਰ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਰੋਮਣੀ ਅਕਾਲੀ ਦਲ ਬੀਜੇਪੀ ਗੱਠਜੋੜ ਦੇ ਉਮੀਦਵਾਰ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਪਿਛਲੇ ਦੋ ਸਾਲਾਂ ਦੇ ਨਾਕਾਮ ਸ਼ਾਸਨ ਕਾਰਨ ਲੋਕ ਵਿੱਚੋਂ ਵਿਸ਼ਵਾਸ ਗੁਆ ਚੁੱਕੀ ਹੈ ਇਸ ਲਈ ਇਹ ਕੁਝ ਫ਼ਿਰਕੂ ਮੁੱਦੇ ਉੱਠਾ ਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਕਰ ਰਹੀ ਹੈ ਅਤੇ ਦੂਜੇ ਪਾਸੇ ਆਪਣੇ ਆਪ ਨੂੰ ਧਰਮ ਨਿਰਪੱਖ ਪਾਰਟੀ ਕਹਿ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਤੱਥਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਕਿ ਜੂਨ 1984 ਦੇ ਦਰਬਾਰ ਸਾਹਿਬ ਉੱਪਰ ਹਮਲੇ ਅਤੇ ਫਿਰ ਦਿੱਲੀ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਸਿੱਖਾਂ ਦੀ ਨਸ਼ਲਕੁਸੀ ਲਈ ਕਿਹੜੀ ਪਾਰਟੀ ਅਤੇ ਕਿਹੜੇ ਨੇਤਾ ਜ਼ਿੰਮੇਵਾਰ ਹਨ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਲਈ ਮੁੱਖ ਦੋਸ਼ੀਆਂ ਨੂੰ ਐੱਮਪੀ ਅਤੇ ਵਜ਼ੀਰ ਬਣਾਉਣ ਵਾਲੀ ਕਾਂਗਰਸ ਪਾਰਟੀ ਹੀ ਹੈ ਜਿਨ੍ਹਾਂ ਨੇ 35 ਸਾਲ ਦੇਸ਼ ਦੇ ਸਭ ਤੋਂ ਘਿਨਾਉਣੇ ਕਾਲੇ ਕਾਰਨਾਮੇ ਦੀਆਂ ਫਾਈਲਾਂ ਦਬਾ ਕੇ ਰੱਖੀਆਂ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਭਾਗੀਦਾਰੀ ਵਾਲੀ ਐੱਨਡੀਏ ਸਰਕਾਰ ਨੇ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਕਮਲਨਾਥ ਵਰਗੇ ਵੱਡੇ ਨੇਤਾਵਾਂ ਖ਼ਿਲਾਫ਼ ਦਰਜ ਹੋਏ ਮੁਕੱਦਮਿਆਂ ਦੀ ਫਾਈਲਾਂ ਮੁੜ ਖੁਲ੍ਹਵਾ ਕੇ ਜਾਂਚ ਸ਼ੁਰੂ ਕੀਤੇ ਅਤੇ ਉਹਨਾਂ ਨੂੰ ਜੇਲ੍ਹ ਦੀਆਂ ਸ਼ਿਲਖਾਂ ਪਿੱਛੇ ਡੱਕਿਆ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਹਲਕੇ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਕੰਮਾਂ ਸਬੰਧੀ ਕਿਸੇ ਕਾਂਗਰਸੀ ਤੋਂ ਸਰਟੀਫ਼ੀਕੇਟ ਲੈਣ ਦੀ ਜ਼ਰੂਰਤ ਨਹੀਂ ਕਿਉਂਕਿ ਉਹਨਾਂ ਵੱਲੋਂ ਕੀਤੇ ਕਾਰਜਾਂ ਦਾ ਪ੍ਰਮਾਣ ਹਲਕੇ ਦੇ ਲੋਕ ਅਤੇ ਸਮੂਹ ਪੰਜਾਬੀ ਹਨ ਜੋ ਉਹਨਾਂ ਨੂੰ ਹਰ ਸਮੇਂ ਪਿਆਰ ਤੇ ਸਤਿਕਾਰ ਦਿੰਦੇ ਹਨ। ਉਹਨਾਂ ਕਿਹਾ ਕਿ ਪੰਜਾਬ ਦੀਆ ਸੜਕਾਂ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਦੀ ਖਸਤਾ ਹਾਲਤ ਤੋਂ ਇਹ ਸਾਫ਼ ਨਜ਼ਰ ਆਉਦਾ ਹੈ ਕਿ ਕਾਂਗਰਸ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ ਇੱਕ ਫੁੱਟੀ ਕੋਡੀ ਵੀ ਸੂਬੇ ਦੇ ਵਿਕਾਸ ਉੱਪਰ ਨਹੀਂ ਖਰਚੀ। ਇਸ ਨੇ ਸਗੋਂ ਪਿਛਲੀ ਅਕਾਲੀ ਦਲ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸ਼ੇਵਾਵਾਂ ਬੰਦ ਕਰਕੇ ਆਮ ਲੋਕਾਂ ਲਈ ਪਰੇਸ਼ਾਨੀ ਖੜ੍ਹੀ ਕਰ ਦਿੱਤੀ।
ਉਹਨਾਂ ਕਿਹਾ ਕਿ ਉਹਨਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੀ ਨੁਮਾਇੰਦਗੀ ਕਰਦਿਆਂ ਜਿੱਥੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਰਾਸ਼ਟਰੀ ਪੱਧਰ ਤੇ ਮਨਾਉਣ, ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪਹਿਲੀ ਵਾਰ ਲੋਕ ਸਭਾ ਵਿਚ ਇਕ ਮਤੇ ਦੇ ਰੂਪ ਵਿੱਚ ਪੇਸ਼ ਕਰਕੇ ਸਮੁੱਚੇ ਸਦਨ ਵੱਲੋਂ ਸ਼ਰਧਾਜਲੀ ਭੇਂਟ ਕਰਵਾਈ ਉੱਥੇ ਇਹ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਕਿ ਭਗਤ ਸਿੰਘ ਅਤੇ ਬੁਟਕੇਸ਼ਵਰ ਦੱਤ ਵੱਲੋਂ ਅਪ੍ਰੈਲ 1929 ‘ਚ ਪਾਰਲੀਮੈਂਟ (ਉਸ ਸਮੇਂ ਕੌਮੀ ਅਸੈਬਲੀ) ਨਵੀਂ ਦਿੱਲੀ ਵਿੱਚ ਰੋਸ਼ ਪ੍ਰਗਟ ਕਰਨ ਲਈ ਬੰਬ ਸੁੱਟਣ ਸਮੇਂ ਵਰਤੀਆਂ ਦਰਸ਼ਕ ਗੈਲਰੀ ਦੀਆਂ ਸੀਟਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ ਤੇ ਇਹਨਾਂ ਨੂੰ ਕੌਮੀ ਯਾਦਗਰ ਵਜੋਂ ਸੁਰੱਖਿਅਤ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…