Share on Facebook Share on Twitter Share on Google+ Share on Pinterest Share on Linkedin ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ: ਪਰਮਜੀਤ ਕਾਹਲੋਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ: ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਆਗੂ ਪਰਮਜੀਤ ਸਿੰਘ ਕਾਹਲੋਂ ਨੇ ਮੰਗ ਕੀਤੀ ਹੈ ਕਿ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਕਾਹਲੋਂ ਨੇ ਕਿਹਾ ਹੈ ਕਿ ਬੀਤੇ ਦਿਨੀਂ ਦਿੱਲੀ ਵਿੱਚ ਜਾਰੀ ਕੀਤੀ ਗਈ ਇਕ ਵੀਡੀਓ ਵਿੱਚ ਜਗਦੀਸ਼ ਟਾਈਟਲਰ ਨੇ ਖੁਦ ਮੰਨਿਆ ਹੈ ਕਿ ਉਹ ਅਤੇ ਰਾਜੀਵ ਗਾਂਧੀ ਸਿੱਖ ਕਤਲੇਆਮ ਦੌਰਾਨ ਕਾਰ ਵਿੱਚ ਸੜਕਾਂ ’ਤੇ ਘੁੰਮ ਰਹੇ ਸਨ ਅਤੇ ਸਿੱਖਾਂ ਉੱਤੇ ਹਮਲੇ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰ ਰਹੇ ਸਨ। ਉਹਨਾਂ ਕਿਹਾ ਕਿ ਇਸ ਵੀਡੀਓ ਵਿੱਚ ਟਾਈਟਲਰ ਨੇ ਖੁਦ ਮੰਨਿਆ ਹੈ ਕਿ ਉਸਦੇ ਆਦਮੀਆਂ ਦਾ ਵੀ ਇਸ ਕਤਲੇਆਮ ਵਿੱਚ ਵੱਡਾ ਹੱਥ ਸੀ ਅਤੇ ਉਸਨੇ ਇਸ ਕਤਲੇਆਮ ਦੌਰਾਨ ਬਹੁਤ ਪੈਸਾ ਬਣਾਇਆ। ਉਹਨਾਂ ਕਿਹਾ ਕਿ ਟਾਈਟਲਰ ਦੇ ਪ੍ਰਗਟਾਵੇ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਦਿੱਲੀ ਸਿੱਖ ਕਤਲੇਆਮ ਵਿੱਚ ਰਾਜੀਵ ਗਾਂਧੀ ਦੀ ਸਰਪ੍ਰਸਤੀ ਹੇਠ ਜਗਦੀਸ਼ ਟਾਈਟਲਰ ਅਤੇ ਉਸਦੇ ਗੁੰਡਿਆਂ ਦਾ ਹੱਥ ਸੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ, ਇਸ ਲਈ ਟਾਈਟਲਰ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਕੇ ਉਸਦੇ ਹੋਰਨਾਂ ਸਾਥੀਆਂ ਦਾ ਪਤਾ ਲਗਾਉਣਾ ਚਾਹੀਦਾ ਹੈ। ਇਸ ਮੌਕੇ ਕਰਮ ਸਿੰਘ ਬਬਰਾ ਅਤੇ ਹਰਮਿੰਦਰ ਸਿੰਘ ਡੀ ਐਮ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ